Arth Parkash : Latest Hindi News, News in Hindi
ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ  ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ  ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ
Friday, 23 May 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਕੇਰਲਾ ਦੇ ਖੇਤੀਬਾੜੀ ਮੰਤਰੀ ਵਲੋਂ  ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫ਼ਤਰ ਦਾ ਦੌਰਾ

ਚੰਡੀਗੜ੍ਹ, 24 ਮਈ:
 

ਕੇਰਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ. ਪ੍ਰਸਾਦ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਫਤਰ ਦਾ ਦੌਰਾ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਕੇਰਲ ਦੇ ਖੇਤੀਬਾੜੀ ਮੰਤਰੀ ਦੇ ਦੋਰੇ ਦੌਰਾਨ ਹੋਈ
ਚਰਚਾ ਦਾ ਮੁੱਖ ਮੁੱਦਾ ਦੋਵਾਂ ਰਾਜਾਂ ਵਿੱਚ ਮਿਡ ਡੇ ਮੀਲ ਸਕੀਮ ਵਿਚ ਹੋਰ ਸੁਧਾਰ ਕਰਨ ਦੀ ਦਿਸ਼ਾ ਵਿਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਚਰਚਾ ਕੀਤੀ ਗਈ।

ਸ਼੍ਰੀ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਚਲਾਈ ਜਾ ਰਹੀ ਮਿਡ ਡੇ ਮੀਲ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ, ਜਿਸਦੀ ਕੇਰਲਾ ਦੇ ਖੇਤੀਬਾੜੀ ਮੰਤਰੀ ਨੇ ਬਹੁਤ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੇ ਆਪਣੇ ਰਾਜ ਵਿੱਚ ਮਿਡ ਡੇ ਮੀਲ ਸਕੀਮ ਬਾਰੇ ਜਾਣਕਾਰੀ ਦਿੱਤੀ। ਚੇਅਰਮੈਨ ਨੇ ਪੰਜਾਬ ਵਿੱਚ ਖੁਰਾਕ ਸੁਰੱਖਿਆ ਦੇ ਨਾਲ-ਨਾਲ ਪੋਸ਼ਣ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਨਵੇਂ ਨਿਰਦੇਸ਼ਾਂ ਬਾਰੇ ਦੱਸਿਆ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਸਕੂਲਾਂ ਵਿੱਚ ਪੌਸ਼ਟਿਕ ਰਸੋਈ ਬਾਗਾਂ ਅਤੇ ਜੜੀ-ਬੂਟੀਆਂ ਦੇ ਪੌਦਿਆਂ ਨੂੰ ਵਧਾਉਣਾ ਰਾਜ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।

ਚੇਅਰਮੈਨ ਵਲੋਂ ਦੱਸਿਆ ਗਿਆ ਕਿ ਕਮਿਸ਼ਨ ਦੇ ਸਾਰੇ ਮੈਂਬਰ ਨਿਯਮਿਤ ਤੌਰ 'ਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਿਡ ਡੇ ਮੀਲ, ਆਂਗਣਵਾੜੀਆਂ ਅਤੇ ਅਨਾਜ ਵੰਡ ਦੀ ਜਾਂਚ ਦਾ ਦੌਰਾ ਕਰਨ ਜਾਂਦੇ ਹਨ। ਹੁਣ ਸਾਰੇ ਮੈਂਬਰਾਂ ਨੂੰ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਪਾਣੀ ਦੇ ਨਮੂਨੇ ਵਾਲੀਆਂ ਮਸ਼ੀਨਾਂ ਅਤੇ ਅਨਾਜ ਵਿੱਚ ਨਮੀ ਦੀ ਮਾਤਰਾ ਦੀ ਜਾਂਚ ਕਰਨ ਲਈ ਨਮੀ ਮੀਟਰ ਜਾਰੀ ਕੀਤੇ ਗਏ ਹਨ।
ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ,
ਸ੍ਰੀਮਤੀ ਪ੍ਰੀਤੀ ਚਾਵਲਾ, ਮੈਂਬਰ ਅਤੇ ਸ੍ਰੀ ਕਮਲ ਕੁਮਾਰ ਗਰਗ  ਮੈਂਬਰ ਸਕੱਤਰ ਵਲੋਂ ਕੇਰਲ ਦੇ ਖੇਤੀਬਾੜੀ ਮੰਤਰੀ ਸ੍ਰੀ ਪੀ ਪ੍ਰਸ਼ਾਦ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ।