ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢ ਕੇ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਵੱਲ ਲਿਜਾਣਾ – ਹਰਜੋਤ ਬੈਂਸ
ਨਸ਼ਾ ਮੁਕਤੀ ਯਾਤਰਾ ਤਹਿਤ ਭੱਲੜੀ ਵਿਖੇ ਕੱਢੀ ਨਸ਼ਾ ਮੁਕਤੀ ਯਾਤਰਾ
ਨੰਗਲ 24 ਮਈ (2025)
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਅੱਜ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਭੱਲੜੀ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਅਤੇ ਨਸ਼ਾ ਮੁਕਤੀ ਯਾਤਰਾ ਕੱਢੀ ਜਾ ਰਹੀ ਹੈ।
ਇਹ ਪ੍ਰਵਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ, ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਖੇੜਾ ਕਲਮੋਟ, ਭੱਲੜੀ ਤੇ ਬਿਭੌਰ ਸਾਹਿਬ ਵਿੱਚ ਭਰਵੇ ਤੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਿਲਾਫ ਜੰਗ ਨੂੰ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸਦੇ ਲਈ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ। ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਵੱਲ ਅਗਵਾਈ ਕਰਨਾ ਹੈ।
ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।ਪਿੰਡ ਪੱਧਰ 'ਤੇ ਬਣੀਆਂ ਵਿਲੇਜ ਡਿਫੈਂਸ ਕਮੇਟੀਆਂ ਨੇ ਵੀ ਇਸ ਪ੍ਰੋਗਰਾਮ ਵਿੱਚ ਹਿੱਸਾ ਲਿਆ ਅਤੇ ਨੌਜਵਾਨਾਂ ਦੇ ਪੁਨਰਵਾਸ ਅਤੇ ਸਲਾਹ ਸੇਵਾਵਾਂ ਦੀ ਜਾਣਕਾਰੀ ਦਿੱਤੀ।
ਸ. ਬੈਂਸ ਨੇ ਦੱਸਿਆ ਕਿ ਨਸ਼ਾ ਵੇਚਣ ਅਤੇ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਰਕਾਰ ਦੀ ਤਰਜੀਹ ਹੈ ਕਿ ਹਰ ਪਿੰਡ ਅਤੇ ਹਰ ਗਲੀ ਨੂੰ ਨਸ਼ਾ ਮੁਕਤ ਕੀਤਾ ਜਾਵੇ।
ਇਸ ਮੋਕੇ ਹਿਤੇਸ਼ ਸ਼ਰਮਾ ਦੀਪੂ ਕੋਆਰਡੀਨੇਟਰ ਯੁੱਧ ਨਸ਼ਿਆ ਵਿਰੁੱਧ, ਇਸ਼ਾਨ ਚੋਧਰੀ ਬੀਡੀਪੀਓ, ਦੀਪ ਸਿੰਘ ਪੰਚ, ਜਸਵਿੰਦਰ ਸਿੰਘ, ਕਮਲ ਸਿੰਘ, ਰਾਕੇਸ਼ ਵਰਮਾ ਬਲਾਕ ਪ੍ਰਧਾਨ, ਜਸਪਾਲ ਸਿੰਘ ਢਾਹੇ ਬਲਾਕ ਪ੍ਰਧਾਨ, ਦੀਪੂ ਬਾਸ, ਮਨਜੋਤ ਸਿੰਘ ਰਾਣਾ, ਜਸਵੀਰ ਸਿੰਘ, ਪ੍ਰਿੰ.ਗੁਰਨਾਮ ਸਿੰਘ, ਕੁਲਵੰਤ ਕੌਰ ਸਰਪੰਚ, ਦੀਪਕ ਅਬਰੋਲ, ਬਲਵੰਤ ਕੌਰ ਸਰਪੰਚ, ਸਵਰਨ ਸਿੰਘ, ਹਰਜਿੰਦਰ ਸਿੰਘ, ਸੁਖਦੇਵ ਸਿੰਘ, ਦਰਸ਼ਨ ਸਿੰਘ, ਸਤਪਾਲ ਸਿੰਘ, ਜਗਵੀਰ ਸਿੰਘ ਤੇ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।