Arth Parkash : Latest Hindi News, News in Hindi
ਸਾਡਾ.ਐਮ.ਐਲ.ਏ.ਸਾਡੇ.ਵਿੱਚ” ਪ੍ਰੋਗਰਾਮ ਤਹਿਤ ਲੋਕਾਂ ਦੇ ਰੂਬਰੂ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ ਸਾਡਾ.ਐਮ.ਐਲ.ਏ.ਸਾਡੇ.ਵਿੱਚ” ਪ੍ਰੋਗਰਾਮ ਤਹਿਤ ਲੋਕਾਂ ਦੇ ਰੂਬਰੂ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ
Saturday, 24 May 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸਾਡਾ.ਐਮ.ਐਲ.ਏ.ਸਾਡੇ.ਵਿੱਚ” ਪ੍ਰੋਗਰਾਮ ਤਹਿਤ ਲੋਕਾਂ ਦੇ ਰੂਬਰੂ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ

ਸਾਝੀ ਸੱਥ ਵਿਚ ਬੈਠ ਕੇ ਕਰ ਰਹੇ ਹਨ ਸਮੱਸਿਆਵਾ ਦਾ ਨਿਪਟਾਰਾ

ਨੰਗਲ 25 ਮਈ (2025)

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਤੇ ਗ੍ਰੰਟੀਆਂ ਪੂਰੀਆਂ ਕਰ ਰਹੀ ਹੈ, ਹੋਰ ਫੈਸਲੇ ਲੋਕਹਿੱਤ ਵਿੱਚ ਨਿਰੰਤਰ ਲਏ ਜਾ ਰਹੇ ਹਨ

   ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਨੰਗਲ ਵਿੱਚ ਆਮ ਲੋਕਾਂ ਦੀਆਂ ਮੁਸ਼ਕਿਲਾਂ/ਸਮੱਸਿਆਵਾ ਸੁਣਨ ਮੌਕੇ ਕੀਤਾ। ਉਨ੍ਹਾਂ ਨੇ ਕਿਹਾ ਕਿ 3 ਸਾਲ ਪਹਿਲਾ ਉਲੀਕਿਆ ਪ੍ਰੋਗਰਾਮ “ਸਾਡਾ.ਐਮ.ਐਲ.ਏ.ਸਾਡੇ.ਵਿੱਚ” ਨਿਰੰਤਰ ਜਾਰੀ ਹੈ। ਪੰਜਾਬ ਸਰਕਾਰ ਨੇ “ਸਰਕਾਰ ਤੁਹਾਡੇ ਦੁਆਰ” ਪ੍ਰੋਗਰਾਮ ਦੀ ਸੁਰੂਆਤ ਕੀਤੀ ਸੀ, ਜਿਸ ਨਾਲ ਸੂਬੇ ਦੇ ਹਰ ਇਲਾਕੇ ਦੇ ਲੋਕਾਂ ਨੂੰ ਰਾਹਤ ਮਿਲ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਲੋਕਹਿੱਤ ਦੇ ਵੱਡੇ ਫੈਸਲੇ ਲਏ ਜਾ ਰਹੇ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਨਾਲ ਮਜਬੂਤ ਸਿੱਖਿਆ ਦਾ ਢਾਂਚਾ ਤਿਆਰ ਕਰਕੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਿੱਖਿਆ ਸੁਧਾਰ ਦੀ ਦਿਸ਼ਾ ਵਿੱਚ ਜਿਕਰਯੋਗ ਕਦਮ ਚੁੱਕੇ ਗਏ ਹਨ।

       ਨੰਗਲ ਵਿੱਚ ਲੋਕਾਂ ਦੀਆਂ ਮੁਸ਼ਕਿਲਾ ਸੁਣਨ ਮੌਕੇ ਹਰਜੋਤ ਬੈਂਸ ਨੇ ਕਿਹਾ ਕਿ ਸਾਫ ਸੁਥਰਾ ਪ੍ਰਸਾਸ਼ਨ ਦੇਣਾ ਸਾਡੀ ਜਿੰਮੇਵਾਰੀ ਹੈਭ੍ਰਿਸ਼ਟਾਚਾਰ ਨੂੰ ਨਕੇਲ ਪਈ ਹੈ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀ ਲੋਕਾਂ ਦੀਆਂ ਮੁਸ਼ਕਿਲਾਂ ਬਿਨਾ ਭੇਦਭਾਵ ਹੱਲ ਕਰ ਰਹੇ ਹਨ। ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਨੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾ ਹੱਲ ਕਰਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਯਮਾਂ ਅਨੁਸਾਰ ਸਾਰੀਆਂ ਸਮੱਸਿਆਵਾਂ ਸਮਾਬੱਧ ਹੱਲ ਹੋਣਲੋਕਾਂ ਨੂੰ ਦਫਤਰਾਂ ਵਿੱਚ ਖੱਜਲ ਖੁਆਰੀ ਨਾ ਹੋਵੇਸਾਡੀ ਸਰਕਾਰ ਦਾ ਆਮ ਲੋਕਾਂ ਤੱਕ ਸੁਨੇਹਾ ਪਹੁੰਚ ਰਿਹਾ ਹੈ ਜਿਸ ਨਾਲ ਪੰਜਾਬ ਵਿੱਚ ਹੁਣ ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਵਾਤਾਵਰਣ ਨਜ਼ਰ ਆ ਰਿਹਾ ਹੈ।