Arth Parkash : Latest Hindi News, News in Hindi
ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਬੇਰੀ ਵਾਲਾ ਵਿਖੇ ਜਾਗਰੂਕਤਾ ਸਮਾਗਮ ਆਯੋਜਿਤ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਬੇਰੀ ਵਾਲਾ ਵਿਖੇ ਜਾਗਰੂਕਤਾ ਸਮਾਗਮ ਆਯੋਜਿਤ
Sunday, 25 May 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ
ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਬੇਰੀ ਵਾਲਾ ਵਿਖੇ ਜਾਗਰੂਕਤਾ ਸਮਾਗਮ ਆਯੋਜਿਤ
-ਹਰ ਨਾਗਰਿਕ ਨਸ਼ਾ ਮੁਕਤ ਸਮਾਜ  ਦੀ ਸਿਰਜਣਾ ਵਿੱਚ ਆਪਣੀ ਭੂਮਿਕਾ ਨਿਭਾਏ - ਵਿਧਾਇਕ ਸਵਨਾ
ਫਾਜ਼ਿਲਕਾ, 26 ਮਈ:
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨ ਵੀ ਸਵੈ ਇੱਛਾ ਨਾਲ ਨਸ਼ੇ ਦਾ ਤਿਆਗ ਕਰ ਰਹੇ ਹਨ। ਇਹ ਪ੍ਰਗਟਾਵਾ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਬੇਰੀ ਵਾਲਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਆਯੋਜਿਤ ਜਾਗਰੂਕਤਾ ਸਮਾਗਮਾਂ ਦੌਰਾਨ ਕੀਤਾ।
ਇਸ ਮੌਕੇ ਵਿਧਾਇਕ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ  ਮਕਸਦ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ 'ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜ੍ਹੇ ਵੀ ਕਰ ਰਹੀ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ।
 ਇਸ ਮੌਕੇ ਉਨ੍ਹਾਂ ਸਮੂਹ ਵਰਗਾਂ ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਉਪਰੰਤ ਵਿਧਾਇਕ ਵੱਲੋਂ ਹਾਜ਼ਰੀਨ ਨੂੰ ਆਪਣੇ ਪਿੰਡਾਂ 'ਚ ਨਸ਼ਾ ਨਾ ਵਿਕਣ ਦੇਣ ਅਤੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਦੀ ਸਹੁੰ ਵੀ ਚੁਕਾਈ ਗਈ।