Arth Parkash : Latest Hindi News, News in Hindi
ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਸੇਖੋਂ ਨੇ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਸੇਖੋਂ ਨੇ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ
Monday, 26 May 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲਾ ਲੋਕ ਸੰਪਰਕ ਅਫ਼ਸਰ ਫ਼ਰੀਦਕੋਟ।

 

ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਇਕ ਸੇਖੋਂ ਨੇ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

 

ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੀ ਗੁਣਵੱਤਾ ਵਿਚ ਹੋਇਆ ਸੁਧਾਰ-ਸੇਖੋਂ

 

ਫਰੀਦਕੋਟ 27 ਮਈ (2025) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਹਲਕੇ ਦੇ ਪਿੰਡ ਨਰਾਇਣਗੜ੍ਹ, ਵੀਰੇਵਾਲਾ ਖੁਰਦ, ਮਿੱਡੂਮਾਨ,ਸੰਗਤਪੁਰਾ ਵਿਖੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ

 

ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਨਰਾਇਣਗੜ੍ਹ ਵਿਖੇ 2.10 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਵੀਰੇਵਾਲਾ ਖੁਰਦ ਵਿਖੇ 3.60 ਲੱਖ ਰੁਪਏ ਅਤੇ ਸਰਕਾਰੀ ਮਿਡਲ ਸਕੂਲ ਵੀਰੇਵਾਲਾ ਖੁਰਦ 4.20 ਲੱਖ ,ਸਰਕਾਰੀ ਪ੍ਰਾਇਮਰੀ ਸਕੂਲ ਮਿੱਡੂਮਾਨ ਵਿਖੇ 15.97 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਸੰਗਤਪੁਰਾ 18.59 ਲੱਖ ਰੁਪਏ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

 

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਜਿਸ ਨਾਲ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੀ ਗੁਣਵੱਤਾ ਵਿਚ ਕਾਫ਼ੀ ਸੁਧਾਰ ਹੋਇਆ ਹੈ ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਪੰਜਾਬ ਦੇ ਮੁੱਖ ਟੀਚੇ ਹਨ ਅਤੇ ਇਨ੍ਹਾਂ ਦੀ ਪੂਰਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

ਇਸ ਸ. ਅਮਰਜੀਤ ਸਿੰਘ ਪਰਮਾਰ ਹਲਕਾ ਕੁਆਰਡੀਨੇਟਰ ਸਿੱਖਿਆ, ਜਿਲ੍ਹਾ ਕੁਆਰਡੀਨੇਟਰ ਸ੍ਰੀ ਜਸਵਿੰਦਰ ਸਿੰਘ ਤੋਂ ਇਲਾਵਾ ਸਕੂਲੀ ਬੱਚੇ ਅਤੇ ਅਧਿਆਪਕ ਹਾਜ਼ਰ ਸਨ।