Arth Parkash : Latest Hindi News, News in Hindi
ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਵੱਲੋਂ ਲਗਾਈ ਗਈ ਪੁਸਤਕ ਪ੍ਰਦਰਸ਼ਨੀ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਵੱਲੋਂ ਲਗਾਈ ਗਈ ਪੁਸਤਕ ਪ੍ਰਦਰਸ਼ਨੀ
Thursday, 29 May 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਵੱਲੋਂ ਲਗਾਈ ਗਈ ਪੁਸਤਕ ਪ੍ਰਦਰਸ਼ਨੀ
ਫਾਜਿਲਕਾ ਮਈ 29/05/25

  ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਮਾਨਯੋਗ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ, ਸ. ਹਰਜੋਤ ਸਿੰਘ ਬੈਂਸ ਜੀ ਦੇ ਮਾਰਗਦਰਸ਼ਨ ਅਤੇ ਨਿਰਦੇਸ਼ਕ ਭਾਸ਼ਾ ਵਿਭਾਗ ਪੰਜਾਬ, ਸ. ਜਸਵੰਤ ਸਿੰਘ ਜ਼ਫਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਵੱਲੋਂ  'ਰਜੀਵ ਗਾਂਧੀ ਮੈਮੋਰੀਅਲ ਪਾਰਕ' ਫ਼ਾਜ਼ਿਲਕਾ ਵਿਖੇ ਸਥਿੱਤ ਨਗਰ ਕੌਂਸਲ ਲਾਇਬ੍ਰੇਰੀ ਫ਼ਾਜ਼ਿਲਕਾ ਦੇ ਬਾਹਰ ਭਾਸ਼ਾ ਵਿਭਾਗ ਪੰਜਾਬ ਦੀਆਂ ਪੁਸਤਕਾਂ ਦੀ ਪੁਸਤਕ ਪ੍ਰਦਰਸ਼ਨੀ ਲਗਾਈ ਗਈ।
                 ਇਸ ਬਾਰੇ ਜਾਣਕਾਰੀ ਦਿੰਦਿਆਂ ਖੋਜ ਅਫ਼ਸਰ ਸ. ਪਰਮਿੰਦਰ ਸਿੰਘ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਹਰ ਇੱਕ ਪੰਜਾਬੀ ਨੂੰ ਮਾਂ ਬੋਲੀ ਪੰਜਾਬੀ ਅਤੇ ਪੰਜਾਬੀ ਸਾਹਿਤ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਇਹ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿੱਚ ਸਥਾਨਕ ਲੋਕਾਂ ਅਤੇ ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਪੰਜਾਬ ਦੀਆਂ ਪ੍ਰਕਾਸ਼ਨਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਪਸੰਦੀਦਾ ਕਿਤਾਬਾਂ ਖਰੀਦੀਆਂ। ਨਾਲ ਹੀ ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਕਿਤਾਬਾਂ ਨਾਲ ਜੁੜਨ ਦਾ ਸੁਨੇਹਾ ਦਿੰਦਿਆਂ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਲਈ ਪ੍ਰੇਰਿਆ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਤੋਂ ਸੁਖਮੰਦਰ ਸਿੰਘ ਕਲਰਕ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।