Arth Parkash : Latest Hindi News, News in Hindi
ਨਸ਼ਾ ਮੁਕਤੀ ਯਾਤਰਾ: ਨੌਜਵਾਨ ਤੇ ਆਮ ਲੋਕ ਨਸ਼ਿਆਂ ਨੂੰ ਰੋਕਣ ਲਈ ਹੋਏ ਇੱਕਜੁੱਟ- ਗੁਰਮੀਤ ਸਿੰਘ ਖੁੱਡੀਆਂ ਨਸ਼ਾ ਮੁਕਤੀ ਯਾਤਰਾ: ਨੌਜਵਾਨ ਤੇ ਆਮ ਲੋਕ ਨਸ਼ਿਆਂ ਨੂੰ ਰੋਕਣ ਲਈ ਹੋਏ ਇੱਕਜੁੱਟ- ਗੁਰਮੀਤ ਸਿੰਘ ਖੁੱਡੀਆਂ
Friday, 30 May 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਨਸ਼ਾ ਮੁਕਤੀ ਯਾਤਰਾ: ਨੌਜਵਾਨ ਤੇ ਆਮ ਲੋਕ ਨਸ਼ਿਆਂ ਨੂੰ ਰੋਕਣ ਲਈ ਹੋਏ ਇੱਕਜੁੱਟ- ਗੁਰਮੀਤ ਸਿੰਘ ਖੁੱਡੀਆਂ

ਸ੍ਰੀ ਮੁਕਤਸਰ ਸਾਹਿਬ/ਲੰਬੀ31 ਮਈ :

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਚਲਾਈ ਗਈ ਨਸ਼ਾ ਮੁਕਤੀ ਯਾਤਰਾ’ ਜ਼ਿਲ੍ਹੇ ਦੇ ਲੋਕਾਂ ਲਈ ਕਾਰਗਰ ਸਾਬਤ ਹੋ ਰਹੀ ਹੈ। ਇਸ ਯਾਤਰਾ ਵਿੱਚ ਆਮ ਲੋਕਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਨਸ਼ਾ ਮੁਕਤੀ ਯਾਤਰਾ ਦੌਰਾਨ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਵੱਲੋਂ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨਸ਼ੇ ਤੋਂ ਮੁਕਤੀ ਦਾ ਪ੍ਰਣ ਵੀ ਲਿਆ ਜਾ ਰਿਹਾ ਹੈ।

ਨਸ਼ਾ ਮੁਕਤੀ ਯਾਤਰਾ ਦੌਰਾਨ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਲਕੇ ਦੇ ਪਿੰਡ ਮਿੱਡਾਕਰਮਪੱਟੀਰੱਤਾ ਟਿੱਬਾਮੋਹਲਾਂ ਅਤੇ ਪੰਨੀਵਾਲਾ ਫੱਤਾ ਵਿਖੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਹਸਦਾਵਸਦਾ ਤੇ ਨਸ਼ਾ ਮੁਕਤ ਬਣਾਉਣ ਦੇ ਵੇਖੇ ਗਏ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈਜਿਸ ਤਹਿਤ ਰੋਜਾਨਾ ਦੇ ਆਧਾਰ ਉਤੇ ਪਿੰਡਾਂ ਵਿੱਚ ਨਸ਼ਿਆਂ ਦੇ ਖਾਤਮੇ ਦਾ ਸੱਦਾ ਦਿੰਦੇ ਹੋਏ ਲੋਕਾਂ ਨੂੰ ਇਸ ਵੱਡੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਇੱਕਜੁੱਟ ਕੀਤਾ ਜਾਵੇਗਾ।

ਉਨ੍ਹਾਂ ਰੱਖਿਆਂ ਕਮੇਟੀਆਂ ਨਾਲ ਮੀਟਿੰਗਾਂ ਕਰਨ ਮੌਕੇ ਕਿਹਾ ਕਿ ਜਿਹੜੇ ਲੋਕ ਕਿਸੇ ਮਾੜੀ ਸੰਗਤ ਦਾ ਸ਼ਿਕਾਰ ਹੋ ਕੇ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਹਨ ਉਹਨਾਂ ਦਾ ਮੁਫਤ ਇਲਾਜ ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ ਅਤੇ ਉਹ ਅਜਿਹੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਹੋ ਕੇ ਆਪਣਾ ਇਲਾਜ ਜ਼ਰੂਰ ਕਰਵਾਇਆ ਜਾਵੇ। ਉਨ੍ਹਾਂ ਲੋਕਾਂ ਨੁੰ ਇਕਜੁਟ ਹੋਣ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਨਸ਼ਾਂ ਤਸਕਰਾਂ ਖਿਲਾਫ ਜਾਣਕਾਰੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਮਾੜੀ ਅਲਾਮਤ ਦਾ ਪੂਰੀ ਤਰ੍ਹਾਂ ਖਾਤਮਾ ਹੋ ਸਕੇ। ਉਨ੍ਹਾਂ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿੰਦਿਆਂ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਵੀ ਕੀਤਾ ।

ਇਸ ਮੌਕੇ ਹਲਕਾ ਲੰਬੀ ਮੋਰਚੇ ਦੇ ਇੰਚਾਰਜ ਪਰਮਪਾਲ ਸਿੰਘ ਤੋਂ ਇਲਾਵਾ ਪਿੰਡਾਂ ਦੇ ਪੰਚ-ਸਰਪੰਚਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰਸਿਹਤ ਵਿਭਾਗਪੰਚਾਇਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ