Arth Parkash : Latest Hindi News, News in Hindi
ਐਮਰਜੈਂਸੀ ਹਲਾਤਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੱਸ ਸਟੈਂਡ ਗੁਰਦਾਸਪੁਰ ਵਿਖੇ ਕਰਵਾਈ ਗਈ ਜ਼ਿਲ੍ਹਾ ਪੱਧਰੀ ਮੌ ਐਮਰਜੈਂਸੀ ਹਲਾਤਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੱਸ ਸਟੈਂਡ ਗੁਰਦਾਸਪੁਰ ਵਿਖੇ ਕਰਵਾਈ ਗਈ ਜ਼ਿਲ੍ਹਾ ਪੱਧਰੀ ਮੌਕ ਡਰਿੱਲ
Friday, 30 May 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ

 

ਐਮਰਜੈਂਸੀ ਹਲਾਤਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੱਸ ਸਟੈਂਡ ਗੁਰਦਾਸਪੁਰ ਵਿਖੇ ਕਰਵਾਈ ਗਈ ਜ਼ਿਲ੍ਹਾ ਪੱਧਰੀ ਮੌਕ ਡਰਿੱਲ

 

ਆਮ ਨਾਗਰਿਕਾਂ ਨੂੰ ਜਾਗਰੂਕ ਕਰਨ ਅਤੇ ਪ੍ਰਸ਼ਾਸਨਿਕ ਕਾਰਜ ਪ੍ਰਣਾਲੀ ਦੀ ਜਾਂਚ ਦੇ ਮਕਸਦ ਨਾਲ ਕੀਤਾ ਗਿਆ ਅਭਿਆਸ - ਏ.ਡੀ.ਸੀ. ਜਸਪਿੰਦਰ ਸਿੰਘ

 

ਗੁਰਦਾਸਪੁਰ, 31 ਮਈ ( 2025) - ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਓਪਰੇਸ਼ਨ ਸ਼ੀਲਡ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਐਮਰਜੈਂਸੀ ਸਥਿਤੀ ਵਿਚ ਸੁਰੱਖਿਆ ਅਤੇ ਬਚਾਅ ਪ੍ਰਤੀ ਜਾਗਰੂਕ ਕਰਨ ਅਤੇ ਪ੍ਰਸ਼ਾਸਨਿਕ ਤਿਆਰੀਆਂ ਦੀ ਜਾਂਚ ਦੇ ਮਕਸਦ ਨਾਲ ਅੱਜ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਸਟੈਂਡ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਮੌਕ ਡਰਿੱਲ ਕਰਵਾਈ ਗਈ। ਇਸ ਮੌਕ ਡਰਿੱਲ ਦੀ ਅਗਵਾਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਜਸਪਿੰਦਰ ਸਿੰਘ ਵੱਲੋਂ ਕੀਤੀ ਗਈ।

  

ਮੌਕ ਡਰਿੱਲ ਦੇ ਦ੍ਰਿਸ਼ ਅਨੁਸਾਰ ਦੁਸ਼ਮਣ ਵੱਲੋਂ ਹਵਾਈ ਹਮਲੇ ਦੌਰਾਨ ਇੱਕ ਬਿਲਡਿੰਗ ਨੂੰ ਅੱਗ ਲੱਗ ਜਾਂਦੀ ਹੈ ਅਤੇ ਕਈ ਲੋਕ ਉਸ ਇਮਾਰਤ ਵਿੱਚ ਫਸ ਜਾਂਦੇ ਹਨ। ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੂਚਨਾ ਮਿਲਣ ਦੇ ਤੁਰੰਤ ਬਾਅਦ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਜਾਂਦੇ ਹਨ। ਬਚਾਅ ਕਾਰਜਾਂ ਤਹਿਤ ਸਿਵਲ ਡਿਫੈਂਸ ਦੇ ਵਲੰਟੀਅਰ, ਫਾਇਰ ਬ੍ਰਿਗੇਡ, ਪੰਜਾਬ ਪੁਲਿਸ, ਪੰਜਾਬ ਹੋਮ ਗਾਰਡ, ਐੱਨ.ਸੀ.ਸੀ. ਕੈਡਿਟਾਂ ਵੱਲੋਂ ਮੌਕੇ ’ਤੇ ਪਹੁੰਚ ਕੇ ਅੱਗ ਨੂੰ ਬੁਝਾਇਆ ਜਾਂਦਾ ਹੈ ਅਤੇ ਨਾਲ ਹੀ ਇਮਾਰਤ ਦੀ ਉੱਪਰਲੀ ਮੰਜਿਲ ਵਿੱਚ ਫਸੇ 7 ਪੀੜਤਾਂ ਨੂੰ ਸੁਰੱਖਿਅਤ ਬਾਹਰ ਕੱਢਣ ਦਾ ਅਭਿਆਸ ਕੀਤਾ ਜਾਂਦਾ ਹੈ। ਇਸ ਮੌਕ ਡਰਿੱਲ ਦੌਰਾਨ ਲੋਕਾਂ ਨੂੰ ਵੀ ਕਿਸੇ ਹੰਗਾਮੀ ਹਾਲਤ ਵਿੱਚ ਆਪਣਾ ਤੇ ਹੋਰ ਲੋਕਾਂ ਦਾ ਬਚਾਅ ਕਰਨ ਦੀ ਸਿਖਲਾਈ ਦਿੱਤੀ ਜਾਂਦੀ ਹੈ।

 

ਮੌਕ ਡਰਿੱਲ ਦੀ ਸਮਾਪਤੀ ’ਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਜਸਪਿੰਦਰ ਸਿੰਘ ਨੇ ਕਿਹਾ ਕਿ ਇਹ ਅਭਿਆਸ ਸਰਕਾਰ ਦੀ ਚੌਕਸੀ ਨੀਤੀ ਦੇ ਤਹਿਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਜਾਂ ਐਮਰਜੈਂਸੀ ਸਥਿਤੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਜਕੁਸ਼ਲਤਾ ਅਤੇ ਤਾਲਮੇਲ ਦੀ ਜਾਂਚ ਕੀਤੀ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਸਿਰਫ਼ ਇਕ ਮਾਡਲ ਅਭਿਆਸ ਪ੍ਰਕਿਰਿਆ ਸੀ, ਜਿਸ ਕਾਰਨ ਆਮ ਜਨਤਾ ਨੂੰ ਡਰਨ ਜਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ।  

 

ਉਨ੍ਹਾਂ ਕਿਹਾ ਕਿ ਮੌਕ ਡਰਿੱਲ ਦਾ ਮੁੱਖ ਮਕਸਦ ਜ਼ਿਲ੍ਹਾ ਵਾਸੀਆਂ ਨੂੰ ਅਜਿਹੀਆਂ ਸਥਿਤੀਆਂ ਨਾਲ ਨਜਿੱਠਣ ਲਈ ਮਾਨਸਿਕ ਤੌਰ ’ਤੇ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਅਭਿਆਸ ਜਾਰੀ ਰਹਿਣਗੇ ਤਾਂ ਜੋ ਜ਼ਿਲ੍ਹੇ ਨੂੰ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਹੋਰ ਵੀ ਸਮਰੱਥ ਬਣਾਇਆ ਜਾ ਸਕੇ। ਮੌਕ ਡਰਿੱਲ ਦੌਰਾਨ ਆਮ ਨਾਗਰਿਕਾਂ ਦੀ ਮੌਜੂਦਗੀ ਵੀ ਰਹੀ ਅਤੇ ਲੋਕਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਪ੍ਰਸ਼ਾਸਨ ਦੇ ਯਤਨਾਂ ਦੀ ਪ੍ਰਸੰਸਾ ਕੀਤੀ। 

 

ਇਸ ਮੌਕ ਡਰਿੱਲ ਵਿੱਚ ਸਿਵਲ ਡਿਫੈਂਸ, ਫਾਇਰ ਬ੍ਰਿਗੇਡ, ਸਿਹਤ ਟੀਮਾਂ, ਐੱਨ.ਸੀ.ਸੀ., ਐੱਨ.ਅੱੈਸ.ਐੱਸ. ਪੁਲਿਸ ਅਤੇ ਹੋਮ ਗਾਰਡ ਦੇ ਅਧਿਕਾਰੀਆਂ ਅਤੇ ਜਵਾਨਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਅਭਿਆਸ ਦੌਰਾਨ ਆਪਸੀ ਤਾਲਮੇਲ ਅਤੇ ਤੁਰੰਤ ਪ੍ਰਤੀਕਿਰਿਆ ਸਮਰੱਥਾ ਦੀ ਵੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ।

  

ਇਸ ਮੌਕੇ ਡੀ.ਐਸ.ਪੀ ਸੁਖਰਾਜ ਸਿੰਘ ਢਿਲੋਂ, ਜ਼ਿਲ੍ਹਾ ਕਮਾਂਡਰ ਪੰਜਾਬ ਹੋਮਗਾਰਡ ਅਤੇ ਸਿਵਲ ਡਿਫੈਂਸ ਸ. ਰਵੇਲ ਸਿੰਘ, ਸਾਬਕਾ ਜ਼ਿਲ੍ਹਾ ਕਮਾਂਡਰ ਹਰਦੀਪ ਸਿੰਘ ਬਾਜਵਾ, ਪੋਸਟ ਵਾਰਡ ਹਰਬਖਸ਼ ਸਿੰਘ, ਧਰਮਿੰਦਰ ਸ਼ਰਮਾ, ਫਾਇਰ ਬ੍ਰਿਗੇਡ ਹੇਮੰਤ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਵਲੰਟੀਅਰ ਵੀ ਮੌਜੂਦ ਸਨ।