Arth Parkash : Latest Hindi News, News in Hindi
ਜੁਵੇਨਾਇਲ ਜਸਟਿਸ ਬੋਰਡ ਲਈ 2 ਨਵੇਂ ਯੋਗ ਮੈਂਬਰ ਅਤੇ ਬਾਲ ਭਲਾਈ ਕਮੇਟੀ ਲਈ ਇੱਕ ਚੇਅਰਪਰਸਨ ਅਤੇ 4 ਮੈਂਬਰਾਂ ਦੀ ਨਿਯੁਕਤੀ ਜੁਵੇਨਾਇਲ ਜਸਟਿਸ ਬੋਰਡ ਲਈ 2 ਨਵੇਂ ਯੋਗ ਮੈਂਬਰ ਅਤੇ ਬਾਲ ਭਲਾਈ ਕਮੇਟੀ ਲਈ ਇੱਕ ਚੇਅਰਪਰਸਨ ਅਤੇ 4 ਮੈਂਬਰਾਂ ਦੀ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ
Tuesday, 03 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਗੁਰਦਾਸਪੁਰ

ਜੁਵੇਨਾਇਲ ਜਸਟਿਸ ਬੋਰਡ ਲਈ 2 ਨਵੇਂ ਯੋਗ ਮੈਂਬਰ ਅਤੇ ਬਾਲ ਭਲਾਈ ਕਮੇਟੀ ਲਈ ਇੱਕ ਚੇਅਰਪਰਸਨ ਅਤੇ 4 ਮੈਂਬਰਾਂ ਦੀ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ

ਗੁਰਦਾਸਪੁਰ, 04 ਜੂਨ ( 2025) - ਸ੍ਰੀ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ, ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਲ੍ਹੇ ਵਿੱਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਦੇ ਹੋਰ ਕਿੰਨੇ ਕਾਰਨਾਂ ਕਰਕੇ ਕਾਨੂੰਨ ਦੇ ਟਕਰਾਅ ਵਿੱਚ ਆਉਣ ਵਾਲੇ ਬੱਚਿਆਂ ਲਈ ਜੁਵੇਨਾਇਲ ਜਸਟਿਸ ਐਕਟ, 2015 ਤਹਿਤ ਬਾਲ ਭਲਾਈ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਦਾ ਗਠਨ ਕੀਤਾ ਜਾਂਦਾ ਹੈ ਅਤੇ ਜਿਨ੍ਹਾਂ ਕੋਲ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਫ਼ੈਸਲੇ ਲੈਣ ਦਾ ਅਧਿਕਾਰ ਹੁੰਦਾ ਹੈ ਅਤੇ ਇਸ ਦੇ ਨਾਲ ਹੀ ਇਹ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਕਰਦੇ ਹਨ। ਬਾਲ ਭਲਾਈ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਦਾ ਕਾਰਜਕਾਲ 3 ਸਾਲ ਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੀ ਬਾਲ ਭਲਾਈ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਦਾ ਕਾਰਜਕਾਲ ਖ਼ਤਮ ਹੋ ਗਿਆ ਹੈ, ਜਿਸ ਕਰਕੇ ਹੁਣ ਜੁਵੇਨਾਇਲ ਜਸਟਿਸ ਬੋਰਡ ਲਈ 2 ਨਵੇਂ ਯੋਗ ਮੈਂਬਰ ਅਤੇ ਬਾਲ ਭਲਾਈ ਕਮੇਟੀ ਲਈ ਇੱਕ ਚੇਅਰਪਰਸਨ ਅਤੇ 4 ਮੈਂਬਰਾਂ ਦੀ ਨਿਯੁਕਤੀ ਜੁਵੇਨਾਇਲ ਜਸਟਿਸ ਐਕਟ ਦੀ ਧਾਰਾ 27 ਅਤੇ 4 ਅਨੁਸਾਰ ਕੀਤੀ ਜਾਣੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚਾਹਵਾਨ ਯੋਗ ਉਮੀਦਵਾਰ ਬਾਲ ਭਲਾਈ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਲਈ ਅਪਲਾਈ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੀ ਵੈੱਬਸਾਈਟ (sswcd.punjab.gov.in) 'ਤੇ ਦਿੱਤੇ ਗਏ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੀ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਕਮਰਾ ਨੰਬਰ 218, ਬਲਾਕ-ਏ, ਪਹਿਲੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵੈੱਬਸਾਈਟ ਤੇ ਦਿੱਤੇ ਗਏ ਨਿਯਮਾਂ ਅਤੇ ਸ਼ਰਤਾਂ ਨੂੰ ਪੂਰਾ ਕਰਨ ਵਾਲੇ ਯੋਗ ਉਮੀਦਵਾਰ ਆਪਣਾ ਬਿਨੈ-ਪੱਤਰ ਵਿਭਾਗ ਦੇ ਦਫ਼ਤਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਸੈਕਟਰ 34ਏ, ਐੱਸ.ਸੀ.ਓ. ਨੰ-102-103, ਪਿਕੈਡਿਲੀ ਮਾਲ ਦੇ ਪਿੱਛੇ, ਚੰਡੀਗੜ੍ਹ- 160022 ਵਿਖੇ ਰਜਿਸਟਰਡ ਡਾਕ ਜਾਂ ਸਪੀਡ ਪੋਸਟ ਰਾਹੀਂ ਅਤੇ ਈਮੇਲ ਆਈ.ਡੀ. cwcjjb.recruitment25@punjab.gov.in 'ਤੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਬਿਨੈ-ਪੱਤਰ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ-17.06.2025 ਹੈ।