Arth Parkash : Latest Hindi News, News in Hindi
ਵਿਧਾਇਕ ਨੇ ਵਾਰਡ ਨੰਬਰ 1 ’ਚ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ ਵਿਧਾਇਕ ਨੇ ਵਾਰਡ ਨੰਬਰ 1 ’ਚ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
Tuesday, 03 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਵਿਧਾਇਕ ਨੇ ਵਾਰਡ ਨੰਬਰ 1 ’ਚ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 4 ਜੂਨ :
     ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 1 ਵਿਚ ਲੱਗਭਗ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਸਥਾਨਕ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸੜਕ ਵਾਰਡ ਨੰਬਰ 1, 2 ਅਤੇ 49 ਦੇ ਨਾਲ ਲੱਗਦੀ ਹੈ, ਜਿਸ ਕਾਰਨ ਇਨ੍ਹਾਂ ਤਿੰਨਾਂ ਵਾਰਡਾਂ ਦੇ ਵਸਨੀਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ।
    ਵਿਧਾਇਕ ਜਿੰਪਾ ਨੇ ਦੱਸਿਆ ਕਿ ਇਹ ਸੜਕ ਦੁਸਹਿਰਾ ਗਰਾਊਂਂਡ ਦੇ ਨੇੜੇ ਬਣੇ ਕਾਜ਼ਵੇਅ ਤੋਂ ਸ਼ੁਰੂ ਹੋਵੇਗੀ ਅਤੇ ਭਰਵਾਈ ਰੋਡ ਨਾਲ ਜੁੜੇਗੀ, ਜਿਸ ਨਾਲ ਸਥਾਨਕ ਨਿਵਾਸੀਆਂ ਦੀ ਆਵਾਜਾਈ ਸੁਚਾਰੂ ਹੋਵੇਗੀ ਅਤੇ ਆਵਾਜਾਈ ਵਿਵਸਥਾ ਵੀ ਸੁਚਾਰੂ ਢੰਗ ਨਾਲ ਚੱਲੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸੜਕ ਦੇ ਨਿਰਮਾਣ ਦਾ ਕੰਮ ਪਹਿਲ ਦੇ ਆਧਾਰ 'ਤੇ ਸ਼ੁਰੂ ਕੀਤਾ ਗਿਆ ਹੈ।
     ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ ਅਤੇ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਵੱਲ ਠੋਸ ਕਦਮ ਚੁੱਕ ਰਹੀ ਹੈ। ਸਰਕਾਰ ਸੜਕਾਂ, ਨਾਲੀਆਂ, ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਵਿਧਾਇਕ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਸ ਖੇਤਰ ਵਿਚ ਵਿਕਾਸ ਦੀ ਗਤੀ ਬਣਾਈ ਰੱਖੀ ਜਾਵੇਗੀ ਅਤੇ ਜਨਤਾ ਨੂੰ ਹਰ ਸੰਭਵ ਸਹੂਲਤ ਪ੍ਰਦਾਨ ਕੀਤੀ ਜਾਵੇਗੀ।
      ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਰਜਨੀ ਡਡਵਾਲ, ਸਤਪਾਲ, ਬਲਵਿੰਦਰ ਰਾਣਾ, ਖੁਸ਼ੀ ਰਾਮ ਧੀਮਾਨ, ਜੋਗਿੰਦਰ ਰਾਜਾ, ਬਲਵਿੰਦਰ ਬੱਗਾ ਸਮੇਤ ਹੋਰ ਵੀ ਕਈ ਪਤਵੰਤੇ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।