Arth Parkash : Latest Hindi News, News in Hindi
ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ
Wednesday, 04 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਸਬ ਜੇਲ੍ਹ ਅਤੇ ਸਬ ਡਵੀਜ਼ਨ ਕੌਰਟ ਕੰਪਲੈਕਸ, ਪੱਟੀ ਵਿਖੇ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ

ਤਰਨ ਤਾਰਨ, 05 ਜੂਨ :

ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਬਚਾਉਣ ਲਈ ਕੀਤੇ ਜਾ ਰਹੇ ਸੁਹਿਰਦ ਉਪਰਾਲਿਆਂ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹੋਏ ਅੱਜ ਮਾਨਯੋਗ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਮਿਸ ਸ਼ਿਲਪਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ।

ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਵਾਤਾਵਰਨ ਦੀ ਸਾਂਭ ਸੰਭਾਲ ਪ੍ਰਤੀ ਜਾਗਰੂਕ ਕਰਦੇ ਹੋਏ ਸਬ ਡਵੀਜ਼ਨ ਕੌਰਟ ਕੰਮਪਲੈਕਸ ਅਤੇ ਸਬ ਜੇਲ੍ਹ ਪੱਟੀ ਵਿਖੇ ਪੌਦੇ ਲਗਾਏ ਗਏ। ਇਸ ਸਮੇਂ ਸਬ ਡਵੀਜ਼ਨ ਪੱਟੀ ਵਿਖੇ ਸਾਰੇ ਨਿਆਇਕ ਅਧਿਕਾਰੀ ਸ਼ਾਮਿਲ ਹੋਏ ਅਤੇ ਸਬ ਜੇਲ੍ਹ ਪੱਟੀ ਵਿਖੇ ਸ਼੍ਰੀ ਇੰਦਰਪ੍ਰੀਤ ਸਿੰਘ, ਸੁਪਰਡੈਂਟ ਸਬ ਜੇਲ੍ਹ ਪੱਟੀ, ਮਿਸ ਕੋਨੀਕਾ, ਡਿਪਟੀ ਚੀਫ਼, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ, ਸ਼੍ਰੀ ਗੁਰਕੀਰਤ ਸਿੰਘ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ, ਸ਼੍ਰੀ ਕਰਨਬੀਰ ਸਿੰਘ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ, ਮਿਸ ਕੁਲਰ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ,  ਸ਼੍ਰੀ ਨਕੁਲ ਦੇਵਗਨ, ਪੈਨਲ ਐਡਵੋਕੇਟ, ਪੱਟੀ, ਸ਼੍ਰੀ ਮੁਕੇਸ਼ ਕੁਮਾਰ,  ਵਣ ਰੇਂਜ ਅਫ਼ਸਰ ਸਬ ਡਵੀਜ਼ਨ ਪੱਟੀ, ਅਤੇ ਕੌਰਟ ਕੰਮਪਲੈਕਸ ਸਬ ਡਵੀਜ਼ਨ ਪੱਟੀ ਦਾ ਸਟਾਫ਼ ਹਾਜ਼ਰ ਸੀ।

 ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਵੱਲੋਂ ਸਬ ਜੇਲ੍ਹ ਪੱਟੀ ਵਿਖੇ ਮੈਡੀਕਲ ਕੈਂਪ ਅਤੇ ਆਧਾਰ ਕਾਰਡ ਬਣਾਉਣ ਦਾ ਕੈਂਪ ਵੀ ਲਗਵਾਇਆ ਗਿਆ ਅਤੇ ਸਾਰੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਬੂਟੇ ਵੰਡੇ ਗਏ ਅਤੇ ਇਹਨਾਂ ਦੀ ਸਾਂਭ ਸੰਭਾਲ ਕਰਨ ਲਈ ਕਿਹਾ ਗਿਆ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ ਵੱਲੋਂ ਗੱਲਬਾਤ ਕਰਦਿਆ ਕਿਹਾ ਕਿ ਵਿਸ਼ਵ ਵਾਤਾਵਰਣ ਦਿਵਸ ਹਰ ਸਾਲ ਪੂਰੇ ਵਿਸ਼ਵ ਵਿੱਚ 05 ਜੂਨ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਲੋਕਾਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਜਾਂਦਾ ਹੈ। ਵਾਤਾਵਰਨ ਨੂੰ ਹਰਾ ਭਰਾ ਰੱਖਣ, ਪ੍ਰਦੂਸ਼ਣ ਤੋਂ ਬਚਾਉਣ ਅਤੇ ਲੋਕਾਂ ਨੂੰ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਉਣ ਦੇ ਨਾਲ ਨਾਲ ਉਹਨਾਂ ਨੂੰ ਸ਼ੁੱਧ ਹਵਾ ਅਤੇ ਆਕਸੀਜਨ ਪ੍ਰਦਾਨ ਕਰਨ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ। ਆਖਿਰ ਵਿੱਚ ਮਾਨਯੋਗ ਜੱਜ ਸਾਹਿਬ ਨੇ ਦੱਸਿਆ ਕਿ ਮਨੁੱਖਤਾ ਦੀ ਹੋਂਦ ਕੁਦਰਤ 'ਤੇ ਹੀ ਨਿਰਭਰ ਕਰਦੀ ਹੈ। ਕੁਦਰਤ ਨੂੰ ਬਚਾਉਣ ਲਈ ਕੇਵਲ ਇਕ ਵਿਅਕਤੀ ਕਾਫ਼ੀ ਨਹੀਂ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ ਅਤੇ ਸਮੇਂ ਸਿਰ ਇਕ ਸਿਹਤਮੰਦ ਅਤੇ ਸੁਰੱਖਿਅਤ ਵਾਤਾਵਰਣ ਲਈ ਕੰਮ ਕਰਨਾ ਚਾਹੀਦਾ ਹੈ।