Arth Parkash : Latest Hindi News, News in Hindi
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ
Wednesday, 04 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਰਨਾਲਾ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ
--ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ

ਬਰਨਾਲਾ, 05 ਜੂਨ
 
ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹਾ ਬਰਨਾਲਾ ਅੰਦਰ ਗਊ-ਵੰਸ਼ ਦੀ ਬਿਨਾਂ ਕਿਸੇ ਦਸਤਾਵੇਜ਼ੀ ਸਬੂਤ ਦੇ ਢੋਆ ਢੁਆਈ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾਂ ਗਊ ਵੰਸ਼ ਦੀ ਕਿਸੇ ਵੀ ਤਰਾਂ ਨਾਲ ਢੋਆ ਢੁਆਈ ‘ਤੇ ਪੂਰਨ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਕੋਲੋਂ ਰਜਿਸਟਰਡ ਕਰਵਾਉਣ ਤਾਂ ਕਿ ਗਊਵੰਸ਼ ਨੂੰ ਲੈ ਕੇ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
 ਇਕ ਹੋਰ ਹੁਕਮ ਤਹਿਤ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵੱਲੋਂ ਜ਼ਿਲ੍ਹੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ਚਾਇਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ਖਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀ ਹੋਵੇਗੀ।
ਅਗਲੇ ਹੁਕਮਾਂ ਰਾਹੀਂ ਜ਼ਿਲ੍ਹਾ ਬਰਨਾਲਾ ਦੀਆਂ ਸੀਮਾਵਾਂ ਅੰਦਰ ਅਮਨ-ਕਾਨੂੰਨ ਕਾਇਮ ਰੱਖਣ ਲਈ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫ਼ੋਕਟ ਸਮੱਗਰੀ ਅਤੇ ਹੋਰ ਘਾਤਕ ਹਥਿਆਰ/ਅਸਲਾ ਜਨਤਕ ਥਾਵਾਂ ’ਤੇ ਚੁੱਕ ਕੇ ਚੱਲਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਇਹ ਪਾਬੰਦੀਆਂ ਦੇ ਹੁਕਮ 18 ਜੁਲਾਈ, 2025 ਤੱਕ ਲਾਗੂ ਰਹਿਣਗੇ।