Arth Parkash : Latest Hindi News, News in Hindi
ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ
Wednesday, 04 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਫਰੀਦਕੋਟ।

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ 1 ਮਹੀਨੇ ਤੱਕ ਲਗਾਏ ਜਾਣਗੇ ਜਿਲ੍ਹੇ ਦੀਆਂ ਵੱਖ ਵੱਖ ਥਾਵਾਂ ਤੇ ਬੂਟੇ

ਫਰੀਦਕੋਟ 05 ਜੂਨ, 2025  () ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਐੱਸ. ਏ. ਐੱਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਵੀਰਇੰਦਰ ਅਗਰਵਾਲ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ  ਸਹਿਤ ਚੇਅਰਮੈਨਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀਫਰੀਦਕੋਟ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ । ਇਸ ਦਿਵਸ ਨੂੰ ਮਨਾਉਣ ਸਬੰਧੀ ਇੱਕ ਮਹੀਨੇ ਦੀ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ ਵੀ ਕੀਤਾ ਗਿਆ ਜ਼ੋ ਕਿ ਮਿਤੀ 5 ਜੁਲਾਈ 2025 ਤੱਕ ਚੱਲੇਗੀ। ਇਸ ਮੌਕੇ ਹੋਰ ਜੁਡੀਸ਼ੀਅਲ ਅਧਿਕਾਰੀਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਫਰੀਦਕੋਟ ਸ਼੍ਰੀਮਤੀ ਗੁਰਪ੍ਰੀਤ ਕੌਰ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਗੁਰਜਗਪਾਲ ਸਿੰਘ ਵੀ ਹਾਜ਼ਰ ਸਨ ।

ਇਸ ਮੌਕੇ ਗਲੋਬਲ ਵਾਰਮਿੰਗ ਦੇ ਵਿਸ਼ੇ ਤੇ ਬੋਲਦਿਆਂ ਜੱਜ ਸਾਹਿਬ ਨੇ ਦੱਸਿਆ ਕਿ ਅੱਜ ਕੱਲ੍ਹ ਜ਼ੋ ਇੰਨੀ ਗਰਮੀ ਪੈ ਰਹੀ ਹੈ ਅਤੇ ਧਰਤੀ ਦੀ ਤਪਸ਼ ਵੱਧ ਰਹੀ ਹੈ ਇਸ ਦਾ ਮੁੱਖ ਕਾਰਨ ਇਹ ਹੈ ਕਿ ਧਰਤੀ ਤੇ ਲਗਾਤਾਰ ਦਰਖਤਾਂ ਦੀ ਗਿਣਤੀ ਘੱਟ ਹੋ ਰਹੀ ਹੈ। ਜਿਸ ਕਰਕੇ ਗਰਮੀ ਨੂੰ ਸੋਖਣ ਲਈ ਦਰਖਤ ਨਹੀਂ ਹਨ ਜਾਂ ਬਹੁਤ ਘੱਟ ਹਨ ਇਸ ਕਾਰਨ ਜ਼ੋ ਲਗਾਤਾਰ ਗਰਮੀ ਵਿੱਚ ਵਾਧਾ ਹੋ ਰਿਹਾ ਹੈ । ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਦਰਖਤ ਲਗਾ ਕੇ ਉਨ੍ਹਾਂ ਦਾ ਪਾਲਣ ਪੋਸ਼ਣ ਆਪਣੇ ਬੱਚਿਆਂ ਵਾਂਗ ਕਰਨਾ ਚਾਹੀਦਾ ਹੈ ਨਹੀਂ ਤਾਂ ਇਹ ਖਤਰਾ ਸਾਡੇ ਲਈ ਅਤੇ ਸਾਡੀ ਆਉਣ ਵਾਲੀ ਪੀੜ੍ਹੀ ਲਈ ਬਹੁਤ ਖਤਰਨਾਕ ਸਿੱਧ ਹੋਵੇਗਾ । ਇਸ ਮੌਕੇ ਜੱਜ ਸਾਹਿਬ ਨੇ ਅੱਗੇ ਬੋਲਦਿਆਂ ਦੱਸਿਆ ਕਿ ਅੱਜ ਦੇ ਪ੍ਰਦੂਸ਼ਣ ਭਰੇ ਮਾਹੌਲ ਵਿੱਚ ਦਰਖਤਾਂ ਦੀ ਹੋਂਦ ਖਤਮ ਹੁੰਦੀ ਜਾ ਰਹੀ ਹੈ । ਨਵ ਨਿਰਮਾਣ ਅਤੇ ਚੌੜੀਆਂ ਸੜਕਾਂ ਦੇ ਮੱਦੇਨਜ਼ਰ ਦਰਖਤਾਂ ਦੀ ਲਗਾਤਾਰ ਕਟਾਈ ਹੋ ਰਹੀ ਹੈ ਜਿਸ ਕਰਕੇ ਕੁਦਰਤ ਦਾ ਸੰਤੁਲਨ ਵਿਗੜਦਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਵਿਗੜਦੇ ਹੋਏ ਸੰਤੁਲਨ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਪੈਣਗੇ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਅਸੀਂ ਕੁਝ ਨਾ ਕੁਝ ਬਚਾ ਸਕੀਏ । ਇਸ ਉਪੰਰਤ ਜੱਜ ਸਾਹਿਬ ਨੇ ਇਸ ਦਿਵਸ ਨੂੰ ਮਨਾਉਣ ਦੇ ਇਵਜ਼ ਵਜੋਂ ਬੂਟੇ ਲਗਾ ਕੇ ਇਸ ਦਿਵਸ ਦੀ ਰਸਮ ਅਦਾ ਕੀਤੀ ।

ਇਸ ਮੌਕੇ ਜ਼ਿਲ੍ਹਾ ਵਣ ਵਿਭਾਗ ਤੋਂ ਸ਼੍ਰੀ ਚਮਕੌਰ ਸਿੰਘ ਰੇਂਜ ਅਫਸਰ ਫਰੀਦਕੋਟ ਨੇ ਇਸ ਮੌਕੇ ਵੱਖ ਵੱਖ ਕਿਸਮ ਦੇ ਬੂਟੇ ਮੁਹੱਈਆ ਕਰਵਾਏ ਅਤੇ ਬਾਕੀ ਸਾਰੇ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਇਸ ਇੱਕ ਮਹੀਨੇ ਦੀ ਮੁਹਿੰਮ ਵਿੱਚ ਬੂਟੇ ਮੁਹੱਈਆ ਕਰਵਾਉਣ ਦਾ ਭਰੋਸਾ ਵੀ ਦਿੱਤਾ । ਇਸੇ ਤਹਿਤ ਹੀ ਅੱਜ ਜ਼ਿਲ੍ਹੇ ਦੀ ਤਹਿਸੀਲ ਜੈਤੋ ਵਿਖੇ ਵੀ ਸੈਸ਼ਨਜ਼ ਜੱਜ ਦੇ ਹੁਕਮਾਂ ਅਨੁਸਾਰ ਸ਼੍ਰੀ ਸ਼ਮਿੰਦਰਪਾਲ ਸਿੰਘਵਧੀਕ ਸਿਵਲ ਜੱਜ ਸੀਨੀਅਰ ਡਵੀਜਨਜੈਤੋ ਨੇ ਜੈਤੋ ਦੇ ਕੋਰਟ ਕੰਪਲੈਕਸ ਵਿਖੇ ਬੂਟੇ ਲਗਾ ਕੇ ਇਹ ਦਿਵਸ ਮਨਾਇਆ ।  ਇਸ ਤੋਂ ਇਲਾਵਾ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਕੂਲਾਂਪਿੰਡਾਂ ਦੀਆਂ ਸੱਥਾਂਪੰਚਾਇਤ ਘਰਾਂ ਅਤੇ ਹੋਰ ਥਾਵਾਂ ਤੇ ਇਸ ਦਫ਼ਤਰ ਦੇ ਸਹਿਯੋਗ ਨਾਲ ਨਵੇਂ ਬੂਟੇ ਲਗਾ ਕੇ ਇਹ ਦਿਵਸ ਮਨਾਇਆ ਗਿਆ ਅਤੇ ਇਸ ਤੋਂ ਬਾਅਦ ਜੱਜ ਸਾਹਿਬ ਨੇ ਇੱਥੇ ਹਾਜ਼ਰ ਹੋਏ ਸਾਰੇ ਅਫਸਰ ਸਾਹਿਬਾਨਾਂਲੀਗਲ ਏਡ ਡਿਫੈਂਸ ਕਾਊਂਸਲਵਕੀਲ ਸਾਹਿਬਾਨਾਂ ਅਤੇ ਜੁਡੀਸ਼ਅਲ ਸਟਾਫ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਹਰ ਇੱਕ ਮਨੁੱਖ ਲਾਵੇ ਇੱਕ ਰੁੱਖਨਾ ਰਹੇ ਬਿਮਾਰੀ ਨਾ ਰਹੇ ਦੁੱਖ