Arth Parkash : Latest Hindi News, News in Hindi
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਰਾਜਪਾਲ ਦੇ ਦੌਰੇ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਰਾਜਪਾਲ ਦੇ ਦੌਰੇ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Friday, 06 Jun 2025 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਰਾਜਪਾਲ ਦੇ ਦੌਰੇ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

-8 ਜੂਨ ਨੂੰ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਵਿਖੇ ਗ੍ਰਾਮ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਕਰਨਗੇ ਸੰਬੋਧਨ

ਹੁਸ਼ਿਆਰਪੁਰ, 6 ਜੂਨ :
       ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 8 ਜੂਨ ਨੂੰ ਹੁਸ਼ਿਆਰਪੁਰ ਦੇ ਦੌਰੇ 'ਤੇ ਆ ਰਹੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰਾਜਪਾਲ ਦੇ ਦੌਰੇ ਸਬੰਧੀ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਜਪਾਲ ਪਹਿਲਾਂ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਨਗੇ, ਜਿਥੇ ਉਹ ਨਸ਼ਾ ਛੁਡਾਊ ਮੁਹਿੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣਗੇ। ਇਸ ਤੋਂ ਬਾਅਦ, ਉਹ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਵਿਖੇ ਆਯੋਜਿਤ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਗ੍ਰਾਮ ਸੁਰੱਖਿਆ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਨਗੇ।
       ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਜਪਾਲ ਦੇ ਦੌਰੇ ਦੌਰਾਨ ਕੋਈ ਵੀ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਨੂੰ ਸੁਰੱਖਿਆ, ਟ੍ਰੈਫਿਕ ਕੰਟਰੋਲ, ਪ੍ਰੋਗਰਾਮ ਪ੍ਰਬੰਧਨ, ਜਨਰੇਟਰ ਬੈਕਅੱਪ, ਪੀਣ ਵਾਲੇ ਪਾਣੀ, ਸੈਨੀਟੇਸ਼ਨ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਸਬੰਧੀ ਇਕ-ਦੂਜੇ ਨਾਲ ਤਾਲਮੇਲ ਕਰਕੇ ਕੰਮ ਕਰਨਾ ਚਾਹੀਦਾ ਹੈ। ਸਾਰੀਆਂ ਤਿਆਰੀਆਂ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰੀਆਂ ਕਰਨਾ ਲਾਜ਼ਮੀ ਹੈ ਤਾਂ ਜੋ ਰਾਜਪਾਲ ਦੇ ਦੌਰੇ ਦੌਰਾਨ ਕੋਈ ਅਸੁਵਿਧਾ ਨਾ ਹੋਵੇ।
        ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਜ਼ਿਲ੍ਹੇ ਲਈ ਇਕ ਮਹੱਤਵਪੂਰਨ ਮੌਕਾ ਹੈ ਅਤੇ ਸਾਰਿਆਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਨਿਭਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਦਾ ਦੌਰਾ ਜ਼ਿਲ੍ਹੇ ਦੇ ਨਸ਼ਾ ਛੁਡਾਊ ਯਤਨਾਂ ਨੂੰ ਇਕ ਨਵੀਂ ਦਿਸ਼ਾ ਦੇਵੇਗਾ ਅਤੇ ਜਨਤਾ ਤੱਕ ਇਕ ਸਕਾਰਾਤਮਕ ਸੁਨੇਹਾ ਪਹੁੰਚੇਗਾ।
       ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਬੀਰ ਕੌਰ ਭੁੱਲਰ, ਨਗਰ ਨਿਗਮ ਕਮਿਸ਼ਨਰ ਡਾ. ਅਮਨਦੀਪ ਕੌਰ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਪੀ ਨਵਨੀਤ ਕੌਰ ਗਿੱਲ, ਡੀ.ਐਸ.ਪੀ ਮਨਪ੍ਰੀਤ ਸ਼ੀਮਾਰ, ਸਿਵਲ ਸਰਜਨ ਡਾ. ਪਵਨ ਕੁਮਾਰ, ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਮੰਗੇਸ਼ ਸੂਦ ਤੋਂ ਇਲਾਵਾ ਡੀ.ਏ.ਵੀ ਕਾਲਜ ਦੇ ਪ੍ਰਿੰਸੀਪਲ ਵਿਧੀ ਭੱਲਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।