Arth Parkash : Latest Hindi News, News in Hindi
ਆਂਗਣਵਾੜੀ ਸੈਂਟਰਾਂ ਦੀ ਫੂਡ ਸੇਫਟੀ ਅਤੇ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਤਹਿਤ ਰਜਿਸਟ੍ਰੇਸ਼ਨ ਕਰਵਾਉਣੀ ਜ਼ਰੂਰੀ ਆਂਗਣਵਾੜੀ ਸੈਂਟਰਾਂ ਦੀ ਫੂਡ ਸੇਫਟੀ ਅਤੇ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਤਹਿਤ ਰਜਿਸਟ੍ਰੇਸ਼ਨ ਕਰਵਾਉਣੀ ਜ਼ਰੂਰੀ
Thursday, 05 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ

ਆਂਗਣਵਾੜੀ ਸੈਂਟਰਾਂ ਦੀ ਫੂਡ ਸੇਫਟੀ ਅਤੇ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਤਹਿਤ ਰਜਿਸਟ੍ਰੇਸ਼ਨ ਕਰਵਾਉਣੀ ਜ਼ਰੂਰੀ

ਬਾਲ ਵਿਕਾਸ ਪ੍ਰੋਜੈਕਟ ਦਫ਼ਤਰ ਦੇ ਨੁਮਾਇੰਦਿਆਂ ਨੂੰ FSSAI ਆਨਲਾਈਨ ਰਜਿਸਟ੍ਰੇਸ਼ਨ ਦੀ ਸਿਖਲਾਈ ਦਿੱਤੀ

ਮਾਨਸਾ, 06 ਜੂਨ:
ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਤੇ ਡੈਜ਼ੀਗਨੇਟਿਡ ਅਫ਼ਸਰ-ਕਮ-ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਮਾਨਸਾ ਮਿਸ. ਰਤਿੰਦਰ ਪਾਲ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵੱਖ-ਵੱਖ ਬਾਲ ਵਿਕਾਸ ਪ੍ਰੋਜੈਕਟ ਦਫ਼ਤਰਾਂ ਦੇ ਅਧੀਨ ਆਉਂਦੇ ਨੁਮਾਇੰਦਿਆਂ ਨੂੰ ਫੂਡ ਸੇਫਟੀ ਅਤੇ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਅਧੀਨ ਰਜਿਸਟਰਡ ਕਰਵਾਉਣ ਸਬੰਧੀ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ। ਫੂਡ ਸੇਫਟੀ ਅਫ਼ਸਰ, ਅਮਰਿੰਦਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਜ਼ਿਲ੍ਹੇ ਅਧੀਨ ਆਉਂਦੇ ਸਾਰੇ ਆਂਗਣਵਾੜੀ ਸੈਂਟਰਾਂ ਨੂੰ  FSSAI ਅਧੀਨ ਰਜਿਸਟਰ ਕਰਵਾਉਣਾ ਲਾਜ਼ਮੀ ਹੈ।  
ਉਨ੍ਹਾਂ ਕਿਹਾ ਕਿ ਇਸ ਦੇ ਲਈ FSSAI ਦੀ ਵੈਬਸਾਈਟ foscos.fssai.gov.in ਉੱਤੇ ਲਾਇਸੰਸ/ਰਜਿਸਟ੍ਰੇਸ਼ਨ ਕਰਵਾਉਣ ਸਬੰਧੀ ਪੂਰੀ ਜਾਣਕਾਰੀ ਦਿੱਤੀ ਗਈ ਅਤੇ ਨੁਮਾਇੰਦਿਆਂ ਵੱਲੋਂ ਖੁਦ ਆਨਲਾਈਨ ਰਜਿਸਟ੍ਰੇਸ਼ਨ ਕਰਕੇ ਅਭਿਆਸ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਮਾਨਸਾ ਮਿਸ. ਰਤਿੰਦਰ ਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਤਹਿਤ ਜ਼ਿਲ੍ਹੇ ਅਧੀਨ ਆਉਂਦੇ ਸਾਰੇ ਆਂਗਣਵਾੜੀ ਸੈਂਟਰਾਂ ਦੀ FSSAI ਰਜਿਸਟਰੇਸ਼ਨ ਨੂੰ ਜਲਦ ਤੋਂ ਜਲਦ ਕਰਵਾਇਆ ਜਾਵੇਗਾ।
ਇਸ ਮੌਕੇ ਬਲਾਕ ਕੋਆਰਡੀਨੇਟਰ ਆਦਿਤਯ ਕੁਮਾਰ, ਰਵਨੀਤ ਕੌਰ, ਪਰਗਟ ਸਿੰਘ, ਸੰਦੀਪ ਕੌਰ ਅਤੇ ਕੁਲਦੀਪ ਸਿੰਘ, ਡਾਟਾ ਐਂਟਰੀ ਓਪਰੇਟਰ, ਲਕਸ਼ਵੀਰ ਸਿੰਘ, ਵੈਦ ਪ੍ਰਕਾਸ਼ ਹਾਜ਼ਰ ਸਨ।