Arth Parkash : Latest Hindi News, News in Hindi
ਕੌਮੀ ਸਿਹਤ ਮਿਸ਼ਨ ਦੇ ਮੁੱਖੀ ਸ਼੍ਰੀਮਤੀ ਅਰਾਧਨਾ ਪਟਨਾਇਕ ਨੇ ਜ਼ਿਲਾ ਤਰਨ ਤਾਰਨ ਦੇ ਸਿਹਤ ਕੇਂਦਰਾਂ ਦਾ ਦੌਰਾ ਕੌਮੀ ਸਿਹਤ ਮਿਸ਼ਨ ਦੇ ਮੁੱਖੀ ਸ਼੍ਰੀਮਤੀ ਅਰਾਧਨਾ ਪਟਨਾਇਕ ਨੇ ਜ਼ਿਲਾ ਤਰਨ ਤਾਰਨ ਦੇ ਸਿਹਤ ਕੇਂਦਰਾਂ ਦਾ ਦੌਰਾ
Thursday, 05 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਕੌਮੀ ਸਿਹਤ ਮਿਸ਼ਨ ਦੇ ਮੁੱਖੀ ਸ਼੍ਰੀਮਤੀ ਅਰਾਧਨਾ ਪਟਨਾਇਕ ਨੇ ਜ਼ਿਲਾ ਤਰਨ ਤਾਰਨ ਦੇ ਸਿਹਤ ਕੇਂਦਰਾਂ ਦਾ ਦੌਰਾ ਕਰਦਿਆਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦਾ ਕੀਤਾ ਨਿਰੀਖਣ

ਪੰਜਾਬ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਅਤੇ ਕੌਮੀ ਸਿਹਤ ਮਿਸ਼ਨ ਪੰਜਾਬ ਦੇ ਐਮ. ਡੀ. ਸ਼੍ਰੀ ਘਨਸ਼ਿਆਮ ਥੋਰੀ ਵੀ ਰਹੇ ਮੌਜੂਦ

ਤਰਨ ਤਾਰਨ06 ਜੂਨ :

ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਵਧੀਕ ਸਕੱਤਰ ਅਤੇ ਕੌਮੀ ਸਿਹਤ ਮਿਸ਼ਨਭਾਰਤ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਅਰਾਧਨਾ ਪਟਨਾਇਕ ਵੱਲੋਂ ਸ਼ੁਕਰਵਾਰ ਨੂੰ ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਿਹਤ ਕੇਂਦਰਾਂ ਦਾ ਦੌਰਾ ਕਰਦਿਆਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਅਤੇ ਸੰਸਥਾਵਾਂ ਵਿਖ਼ੇ ਚੱਲ ਰਹੇ ਕਾਰਜਾਂ ਦਾ ਨਿਰੀਖਣ ਕੀਤਾ। ਨਿਰੀਖਣ ਟੀਮ ਵਿੱਚ ਪੰਜਾਬ ਦੇ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਅਤੇ ਕੌਮੀ ਸਿਹਤ ਮਿਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਘਨਸ਼ਿਆਮ ਥੋਰੀਸਟੇਟ ਟੀਬੀ ਅਫਸਰ ਡਾ ਰਾਜੇਸ਼ ਭਾਸਕਰਸਿਵਲ ਸਰਜਨ ਤਰਨ ਤਾਰਨ ਡਾ ਗੁਰਪ੍ਰੀਤ ਸਿੰਘ ਰਾਏਕੰਸਲਟੈਂਟ ਪੋਲਸੀ ਪਲੈਨਿੰਗ ਸ੍ਰੀ ਯੋਗੇਸ਼ ਕੁਮਾਰ ਰਾਏਗੋਵਰਨੈਂਸ ਫੈਲੋ ਸ਼੍ਰੀਮਤੀ ਸ੍ਰੀਜੀਤਾ ਚੱਕਰਵਰਤੀਡਾ ਨੇਹਾ ਚੌਧਰੀ ਸ਼ਾਮਿਲ ਰਹੇ।

ਸ਼੍ਰੀਮਤੀ ਅਰਾਧਨਾ ਪਟਨਾਇਕ ਦੀ ਅਗਵਾਈ ਵਾਲੀ ਟੀਮ ਨੇ ਜ਼ਿਲਾ ਤਰਨ ਤਾਰਨ ਦੇ ਝਬਾਲ ਬਲਾਕ ਅਧੀਨ ਆਉਂਦੇ ਆਯੁਸ਼ਮਾਨ ਆਰੋਗਿਆ  ਕੇਂਦਰ ਗੋਹਲਵਾੜਆਯੁਸ਼ਮਾਨ ਆਰੋਗਿਆ ਕੇਂਦਰ ਪੰਡੋਰੀ ਰਣ ਸਿੰਘ ਕਮਿਊਨਿਟੀ ਸਿਹਤ ਕੇਂਦਰ ਝਬਾਲ ਦਾ ਨਿਰੀਖਣ ਕੀਤਾ। ਇਸ ਮੌਕੇ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਅਰਾਧਨਾ ਪਟਨਾਇਕ ਵੱਲੋਂ ਵੱਖ-ਵੱਖ ਸਿਹਤ ਕੇਂਦਰਾਂ ਵਿਖੇ ਸਿਹਤ ਕਰਮੀਆਂ ਨਾਲ ਗੱਲਬਾਤ ਕਰਦਿਆਂ ਉਹਨਾਂ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਸ਼੍ਰੀਮਤੀ ਅਰਾਧਨਾ ਪਟਨਾਇਕ ਵੱਲੋਂ ਸਿਹਤ ਕੇਂਦਰਾਂ ਵਿਖੇ ਫਾਰਮੈਸੀਲੈਬੋਰਟਰੀਐਕਸਰੇ ਵਿਭਾਗਨਰਸਿੰਗ ਵਿੰਗਟੀਬੀ ਵਿੰਗਐਮਸੀ ਐਚ ਅਤੇ ਜੱਚਾ ਬੱਚਾ ਵਿੰਗ ਦਾ ਨਿਰੀਖਣ ਬੜੀ ਹੀ ਬਰੀਕੀ ਨਾਲ ਕੀਤਾ।

ਉਹਨਾਂ ਵੱਲੋਂ ਜ਼ਿਲਾ ਤਰਨ ਤਾਰਨ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਸੰਤੁਸ਼ਟੀ ਪ੍ਰਗਟਾਈ ਹਦਾਇਤ ਕਰਦਿਆਂ ਕਿਹਾ ਕਿ ਉਹ ਸਿਹਤ ਸੰਬੰਧੀ ਪ੍ਰੋਗਰਾਮਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ, ਤਾਂ ਜੋ ਆਮ ਨਾਗਰਿਕਾਂ ਨੂੰ ਇਸ ਦਾ ਲਾਭ ਸਮੇਂ ਸਿਰ ਮਿਲ ਸਕੇ। ਸ਼੍ਰੀਮਤੀ ਅਰਾਧਨਾ ਪਟਨਾਇਕ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਯੂਸ਼ਮਾਨ ਅਰੋਗਿਅਮ ਕੇਂਦਰਾਂ ਰਾਹੀਂ ਪਿੰਡ-ਪਿੰਡ ਵਿਖੇ ਸਿਹਤ ਸੇਵਾਵਾਂ ਨੂੰ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਸਿਵਲ ਸਰਜਨ ਤਰਨ ਤਾਰਨ ਡਾ ਗੁਰਪ੍ਰੀਤ ਸਿੰਘ ਰਾਏ ਨੇ ਪਹੁੰਚੇ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿਖੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਂਦਾ ਹੈ, ਕਿ ਹਰ ਇੱਕ ਨਾਗਰਿਕ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣ।

 ਉਹਨਾਂ ਕਿਹਾ ਕਿ ਸਿਹਤ ਪ੍ਰੋਗਰਾਮਾਂ ਬਾਰੇ ਜ਼ਿਲੇ ਦੇ ਵਿੱਚ ਆਈ ਈ ਸੀ ਬੀਸੀਸੀ ਗਤੀਵਿਧੀਆਂ ਨੂੰ ਵੱਧ ਚੜ ਕੇ ਕੀਤਾ ਜਾਂਦਾ ਹੈ, ਤਾਂ ਜੋ ਨਾਗਰਿਕਾਂ ਨੂੰ ਸਿਹਤ ਪ੍ਰੋਗਰਾਮਾਂ ਬਾਰੇ ਸਹੀ ਢੰਗ ਨਾਲ ਪਤਾ ਚੱਲ ਸਕੇ।

ਇਸ ਮੌਕੇ ਜਿਲਾ ਪਰਿਵਾਰ ਭਲਾਈ ਅਫਸਰ ਡਾ ਸਤਵਿੰਦਰ ਕੁਮਾਰਸੀਨੀਅਰ ਮੈਡੀਕਲ ਅਫਸਰ ਝਬਾਲ ਡਾ ਮਨਜੀਤ ਸਿੰਘ ਰਟੋਲਜਿਲਾ ਐਪਿਡਮੋਲੋਜਿਸਟ ਡਾ ਰਾਘਵ ਗੁਪਤਾਪ੍ਰੋਗਰਾਮ ਅਫ਼ਸਰ ਡਾ ਸੁਖਜਿੰਦਰ ਸਿੰਘਜਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂਡੀਐਮਈਓ ਸ਼੍ਰੀਮਤੀ ਲਵਲੀਨ ਕੌਰਬਲਾਕ ਐਜੂਕੇਟਰ ਗੁਰਲਾਲ ਸਿੰਘਹੈਲਥ ਸੁਪਰਵਾਈਜ਼ਰ ਸ੍ਰੀ ਗੁਰਵਿੰਦਰ ਸਿੰਘਬੀਸੀਸੀ ਆਰੁਸ਼ ਭੱਲਾ  ਹਾਜ਼ਰ ਸਨ।