Arth Parkash : Latest Hindi News, News in Hindi
ਲੁਧਿਆਣਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਰਿਕਾਰਡ ਵੋਟਾਂ ਨਾਲ ਜਿੱਤ ਦਰਜ ਕਰੇਗੀ- ਨਰਿੰਦਰ ਪਾਲ ਸਿੰਘ ਸਵਨਾ ਲੁਧਿਆਣਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਰਿਕਾਰਡ ਵੋਟਾਂ ਨਾਲ ਜਿੱਤ ਦਰਜ ਕਰੇਗੀ- ਨਰਿੰਦਰ ਪਾਲ ਸਿੰਘ ਸਵਨਾ
Sunday, 08 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਲੁਧਿਆਣਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਰਿਕਾਰਡ ਵੋਟਾਂ ਨਾਲ ਜਿੱਤ ਦਰਜ ਕਰੇਗੀ- ਨਰਿੰਦਰ ਪਾਲ ਸਿੰਘ ਸਵਨਾ
ਫਾਜ਼ਿਲਕਾ 9 ਜੂਨ
ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੀ ਉਪ ਚੋਣ ਲਈ ਚੋਣ ਪ੍ਰਚਾਰ ਕਰਦਿਆਂ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਆਖਿਆ ਹੈ ਕਿ ਆਮ ਆਦਮੀ ਪਾਰਟੀ ਇਹਨਾਂ ਚੋਣਾਂ ਵਿੱਚ ਰਿਕਾਰਡ ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕਰੇਗੀ। ਹਲਕੇ ਦੇ ਰਾਜਗੁਰੂ ਇਲਾਕੇ ਵਿੱਚ ਚੋਣ ਪ੍ਰਚਾਰ ਦੌਰਾਨ ਫਾਜ਼ਿਲਕਾ ਦੇ ਵਿਧਾਇਕ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਕਾਰਨ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਨਾਲ ਡੱਟ ਕੇ ਖੜੇ ਹਨ।
 ਉਹਨਾਂ ਨੇ ਕਿਹਾ ਕਿ ਲੋਕਾਂ ਵਿੱਚ ਭਾਰੀ ਉਤਸਾਹ ਹੈ ਅਤੇ ਉਹ ਰਵਾਇਤੀ ਪਾਰਟੀਆਂ ਨੂੰ ਹਰਾਉਣ ਦਾ ਪੱਕਾ ਮਨ ਬਣਾ ਚੁੱਕੇ ਹਨ ।ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁਫਤ ਬਿਜਲੀ ਦੀ ਸਹੂਲਤ ਨਾਲ ਜਿੱਥੇ ਹਰੇਕ ਵਰਗ ਦੇ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ ਉੱਥੇ ਹੀ 56 ਹਜਾਰ ਤੋਂ ਜਿਆਦਾ ਸਰਕਾਰੀ ਨੌਕਰੀਆਂ ਦੇ ਕੇ ਸਾਡੀ ਨੌਜਵਾਨੀ ਨੂੰ ਨਵੀਂ ਦਸ਼ਾ ਅਤੇ ਦਿਸ਼ਾ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਨੇ ਨੇਕ ਨੀਤੀ ਨਾਲ ਨਸ਼ਿਆਂ ਦੇ ਖਾਤਮੇ ਲਈ ਮੁਹਿੰਮ ਵਿੱਢੀ ਹੈ । ਵਿਧਾਇਕ ਨੇ ਕਿਹਾ ਕਿ ਇਹੀ ਕਾਰਨ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਦਾ ਲੋਕ ਸਮਰਥਨ ਕਰ ਰਹੇ ਹਨ ਅਤੇ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤ ਦਰਜ ਕਰਨਗੇ।