Arth Parkash : Latest Hindi News, News in Hindi
ਮਲਕੀਤ ਸਿੰਘ ਥਿੰਦ ਨੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਵਿਧਾਇਕ ਨਰਿੰਦਰ ਪਾਲ ਮਲਕੀਤ ਸਿੰਘ ਥਿੰਦ ਨੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦਿੱਤੀ ਵਧਾਈ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੀ ਰਹੇ ਹਾਜ਼ਰ 
Sunday, 08 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਮਲਕੀਤ ਸਿੰਘ ਥਿੰਦ ਨੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦਿੱਤੀ ਵਧਾਈ
ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੀ ਰਹੇ ਹਾਜ਼ਰ 

ਫਾਜ਼ਿਲਕਾ 9 ਜੂਨ
ਮਲਕੀਤ ਸਿੰਘ ਥਿੰਦ ਵੱਲੋਂ ਅੱਜ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ ਗਿਆ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ।
ਇਸ ਮੌਕੇ ਨਰਿੰਦਰ ਪਾਲ ਸਿੰਘ ਸਵਨਾਂ ਨੇ ਸ੍ਰੀ ਮਲਕੀਤ ਸਿੰਘ ਥਿੰਦ ਨੂੰ ਇਸ ਨਿਯੁਕਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨ ਵਾਲੇ ਲੋਕਾਂ ਨੂੰ ਹਮੇਸ਼ਾ ਹੀ ਮਾਣ ਸਨਮਾਨ ਦਿੱਤਾ ਜਾਂਦਾ ਹੈ । ਉਹਨਾਂ ਨੇ ਆਸ ਪ੍ਰਗਟਾਈ ਕਿ ਸ੍ਰੀ ਥਿੰਦ ਇਸ ਕਮਿਸ਼ਨ ਦੇ ਚੇਅਰਮੈਨ ਵਜੋਂ ਸ਼ਾਨਦਾਰ ਤਰੀਕੇ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ।
 ਜਗਦੀਪ ਕੰਬੋਜ ਗੋਲਡੀ ਨੇ ਵੀ ਉਹਨਾਂ ਨੂੰ ਇਸ ਨਿਯੁਕਤੀ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਪਾਰਟੀ ਵੱਲੋਂ ਉਹਨਾਂ ਨੂੰ ਅਹੁਦਾ ਦਿੱਤਾ ਗਿਆ ਹੈ। ਇਸ ਮੌਕੇ ਹਰਿਮੰਦਰ ਸਿੰਘ ਬਰਾੜ ਵੀ ਹਾਜ਼ਰ ਸਨ।