Arth Parkash : Latest Hindi News, News in Hindi
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ 8000 ਪੌਦੇ ਲਾਉਣ ਦਾ ਟੀਚਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ 8000 ਪੌਦੇ ਲਾਉਣ ਦਾ ਟੀਚਾ
Monday, 09 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ 8000 ਪੌਦੇ ਲਾਉਣ ਦਾ ਟੀਚਾ

 

 ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਪੌਦੇ ਲਗਾਏ

 

ਬਰਨਾਲਾ, 10 ਜੂਨ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ੍ਰੀ ਬੀ.ਬੀ.ਐਸ. ਤੇਜੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੀ ਅਗਵਾਈ ਹੇਠ ਸ੍ਰੀ ਮਦਨ ਲਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਪੌਦੇ ਲਾਉਣ ਦੀ ਮੁਹਿੰਮ ਤਹਿਤ ਜੰਗਲਾਤ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਪੌਦੇ ਲਗਾਏ ਗਏ।

    ਇਸ ਮੌਕੇ ਮਾਨਯੋਗ ਸਕੱਤਰ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਆਲੇ ਦੁਆਲੇ ਵੱਧ ਤੋਂ ਵੱਧ ਪੌਦੇ ਲਗਾਉਣ ਤਾਂ ਜੋ ਵਾਤਾਵਰਣ ਨੂੰ ਹਰਾ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ।

  ਓਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਸਮੁੱਚੇ ਪੰਜਾਬ ਵਿੱਚ 5 ਜੂਨ ਤੋਂ 5 ਜੁਲਾਈ 2025 ਤੱਕ ਟ੍ਰੀ ਪਲਾਂਟੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ।

  ਓਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦਾ ਟੀਚਾ ਲਗਭਗ 8000 ਪੌਦੇ ਲਗਾਉਣ ਦਾ ਹੈ। ਇਸ ਮੌਕੇ ਖੇਡ ਵਿਭਾਗ ਦਾ ਸਟਾਫ਼ ਵੀ ਹਾਜ਼ਰ ਰਿਹਾ।