Arth Parkash : Latest Hindi News, News in Hindi
ਮਹਿਲਾ ਕਮਿਸ਼ਨ ਔਰਤਾਂ ਦੀਆਂ ਸਮੱਸਿਆਵਾਂ ਦੀ  ਨਿਰਪੱਖ ਜਾਂਚ ਕਰਨ ਲਈ ਵਚਨਬੱਧ- ਮਹਿਲਾ ਕਮਿਸ਼ਨ ਔਰਤਾਂ ਦੀਆਂ ਸਮੱਸਿਆਵਾਂ ਦੀ  ਨਿਰਪੱਖ ਜਾਂਚ ਕਰਨ ਲਈ ਵਚਨਬੱਧ-
Monday, 09 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਮਹਿਲਾ ਕਮਿਸ਼ਨ ਔਰਤਾਂ ਦੀਆਂ ਸਮੱਸਿਆਵਾਂ ਦੀ  ਨਿਰਪੱਖ ਜਾਂਚ ਕਰਨ ਲਈ ਵਚਨਬੱਧ-ਚੇਅਰਪਰਸਨ ਰਾਜ ਲਾਲੀ ਗਿੱਲ

 

ਕਿਹਾ ! ਲਿਵ-ਇਨ-ਰਿਲੇਸ਼ਨ ਦੀ ਬੁਰਾਈ ਤੋਂ ਦੂਰ ਰਹਿਣਾ ਸਮੇਂ ਦੀ ਲੋੜ

 

*ਚੇਅਰਪਰਸ਼ਨ ਵੱਲੋਂ ਮੋਗਾ ਵਿਖੇ ਲੱਗੇ ਲੋਕ ਦਰਬਾਰ ਵਿੱਚ ਕਰੀਬ 50 ਮਾਮਲਿਆਂ ਦੀ

ਸੁਣਵਾਈ ਕਰਕੇ ਹੱਲ ਕਰਨ ਦੇ ਨਿਰਦੇਸ਼

*ਪਿੰਡ ਧੱਲੇਕੇ ਤੇ ਘੱਲ ਕਲਾਂ ਵਿਖੇ ਦੌਰਾ ਕਰਕੇ ਸੁਣੀਆਂ ਔਰਤਾਂ ਦੀਆਂ ਸਮੱਸਿਆਵਾਂ

ਮੋਗਾ10 ਜੂਨ

            ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪੁਲਿਸ ਲਾਈਨ ਮੋਗਾ ਵਿਖੇ ਖੁੱਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ। ਇਸ ਦੌਰਾਨ ਉਨ੍ਹਾਂ ਮੌਕੇ 'ਤੇ ਹੀ ਪੁਲਸ ਅਧਿਕਾਰੀਆਂ ਨੂੰ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਗਏ। ਅੱਜ ਦੀ ਇਸ ਲੋਕ ਅਦਾਲਤ ਵਿਚ ਕਮਿਸ਼ਨ ਵੱਲੋਂ ਕਰੀਬ 50 ਕੇਸਾਂ ਦੀ ਸੁਣਵਾਈ ਕੀਤੀ ਗਈ।

            ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਕਮਿਸ਼ਨ ਹਰੇਕ ਜ਼ਿਲ੍ਹੇ ਅੰਦਰ ਜਾ ਕੇ ਔਰਤਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦਾ ਨਿਪਟਾਰਾ ਕਰਨ ਨੂੰ ਤਵੱਜੋਂ ਦੇ ਰਿਹਾ ਹੈਕਿਉਂਕਿ ਕਈਂ ਪੀੜਤ ਮਹਿਲਾਵਾਂ ਮੋਹਾਲੀ ਵਿਖੇ ਕਮਿਸ਼ਨ ਤੱਕ ਆਪਣੀ ਪਹੁੰਚ ਨਹੀਂ ਕਰ ਪਾਉਂਦੀਆਂਇਸ ਲਈ ਕਮਿਸ਼ਨ ਵੱਲੋਂ ਜ਼ਿਲ੍ਹਿਆਂ ਅੰਦਰ ਹੀ ਲੋਕ ਦਰਬਾਰ ਲਗਾ ਕੇ ਮੁਸ਼ਕਿਲਾਂ ਨੂੰ ਸੁਣਿਆ ਜਾਂਦਾ ਹੈ ਤੇ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਮੌਕੇ 'ਤੇ ਹੀ  ਨਿਪਟਾਰਾ ਹੋ ਸਕੇ। ਉਨ੍ਹਾਂ ਕਿਹਾ  ਕਿ ਕਮਿਸ਼ਨ ਤੇ ਕੋਈ ਸਿਆਸੀ ਦਬਾਅ ਨਹੀਂ ਹੈ ਅਤੇ ਕਮਿਸ਼ਨ ਨਿਰਪੱਖ ਹੋ ਕੇ ਕੇਸਾਂ ਦੀ ਜਾਂਚ ਕਰਦਾ ਹੈ।

            ਰਾਜ ਲਾਲੀ ਗਿੱਲ ਨੇ ਕਿਹਾ ਕਿ  ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ ਸਮਾਜ ਲਈ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਮੁੰਡੇ-ਕੁੜੀਆਂ ਤੇ ਇੱਥੋਂ ਤੱਕ ਕਿ ਕਈ ਵਿਆਹੇ ਹੋਏ ਮਰਦ ਤੇ ਔਰਤਾਂ ਵੀ ਲਿਵ ਇਨ ਰਿਲੇਸ਼ਨ ਦੀ ਇਸ ਬੁਰਾਈ ਵੱਲ ਧੱਕੇ ਜਾ ਰਹੇ ਹਨ ਜੋ ਕਿ ਸਾਡੇ ਸਮਾਜ ਨੂੰ ਸਿਊਂਕ ਵਾਂਗ ਖਾ ਰਹੀ ਹੈਜਿਸ ਤੋਂ ਬਚਣ ਦੀ ਲੋੜ ਹੈ।

            ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਬਹੁਤੇ ਕੇਸਾਂ ਵਿੱਚ ਪੁਲਸ ਦੇ ਜਾਂਚ ਅਧਿਕਾਰੀਆਂ ਨੂੰ ਮੁੜ ਤੋਂ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਇਹ ਧਾਰਨਾ ਹੈ ਕਿ ਕਿਸੇ ਵੀ ਪੀੜਤ ਮਹਿਲਾ ਦੀ ਪੂਰੀ ਸੁਣਵਾਈ ਹੋਵੇ ਅਤੇ ਉਸਨੂੰ ਸਮਾਂਬੱਧ ਢੰਗ ਨਾਲ ਤਰਕਸੰਗਤ ਨਿਆਂ ਪ੍ਰਦਾਨ ਕੀਤਾ ਜਾਵੇ।

            ਉਹਨਾਂ ਦੱਸਿਆ ਕਿ ਉਨ੍ਹਾਂ ਕੋਲ ਹੁਣ ਤੱਕ ਕਰੀਬ 2800 ਤੋਂ ਵੱਧ ਮਾਮਲੇ ਸੁਣਵਾਈ ਲਈ ਆਏਜਿਨ੍ਹਾਂ ਵਿੱਚੋਂ ਬਹੁਤੇ ਕੇਸਾਂ ਦਾ ਨਿਪਟਾਰਾ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਅੱਜ ਵਿਆਹ ਸਬੰਧਾਂਜਾਇਦਾਦ ਨਾਲ ਸਬੰਧਤਐਨ.ਆਰ.ਆਈ. ਵਿਆਹਦਾਜ-ਦਹੇਜਲੜਕੀਆਂ ਤੇ ਔਰਤਾਂ ਦਾ ਸੋਸ਼ਣਲਿਵ ਇਨ ਰਿਲੇਸ਼ਨਘਰੇਲੂ ਮਾਰਕੁੱਟ ਆਦਿ ਨਾਲ ਸਬੰਧਤ ਮਾਮਲੇ ਉਨ੍ਹਾਂ ਕੋਲ ਪੁੱਜੇ ਸਨ। ਰਾਜ ਲਾਲੀ ਗਿੱਲ ਨੇ ਕਿਹਾ ਕਿ ਮੌਜੂਦਾ ਸਮੇਂ ਛੋਟੀ-ਛੋਟੀ ਗੱਲ ਬਰਦਾਸ਼ਤ ਨਾ ਕਰਨਾ ਅਤੇ ਸਹਿਣਸ਼ੀਲਤਾ ਘਟਣ ਕਰਕੇ ਪਰਿਵਾਰਾਂ 'ਚ ਖਿੱਚੋਤਾਣ ਤੇ ਝਗੜੇ ਵੱਧ ਰਹੇ ਹਨ। ਇਸ ਤੋਂ ਬਾਅਦ ਚੇਅਰਪਰਸ਼ਨ ਨੇ  ਪਿੰਡ ਧੱਲੇਕੇ  ਤੇ ਘੱਲ ਕਲਾਂ ਪੱਤੀ ਮੇਹਰ ਦਾ ਦੌਰਾ ਕਰਕੇ ਔਰਤਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ।

ਤਸਵੀਰਾਂ 1 ਅਤੇ 2

            ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਪੁਲਿਸ ਲਾਈਨ ਮੋਗਾ ਵਿਖੇ ਔਰਤਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ।

ਤਸਵੀਰ 3

            ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਪਿੰਡ ਧੱਲੇਕੇ ਵਿਖੇ ਔਰਤਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ।

ਤਸਵੀਰ-4

            ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਪਿੰਡ ਘੱਲ ਕਲਾਂ ਵਿਖੇ ਔਰਤਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ।

ਤਸਵੀਰ-5

            ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਪਿੰਡ ਘੱਲ ਕਲਾਂ ਵਿਖੇ ਸੰਬੋਧਨ ਕਰਦੇ ਹੋਏ।