Arth Parkash : Latest Hindi News, News in Hindi
ਨਰਮੇ ਦੇ ਬੀਜ ਤੇ ਸਬਸਿਡੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਵਿਚ ਵਾਧਾ, 15 ਜੂਨ ਤੱਕ ਕਿਸਾਨ ਕਰ ਸਕਦੇ ਹਨ ਅਪਲਾਈ ਨਰਮੇ ਦੇ ਬੀਜ ਤੇ ਸਬਸਿਡੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਵਿਚ ਵਾਧਾ, 15 ਜੂਨ ਤੱਕ ਕਿਸਾਨ ਕਰ ਸਕਦੇ ਹਨ ਅਪਲਾਈ
Wednesday, 11 Jun 2025 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਨਰਮੇ ਦੇ ਬੀਜ ਤੇ ਸਬਸਿਡੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਵਿਚ ਵਾਧਾ, 15 ਜੂਨ ਤੱਕ ਕਿਸਾਨ ਕਰ ਸਕਦੇ ਹਨ ਅਪਲਾਈ

 

ਕਿਸਾਨ ਜਲਦੀ ਤੋਂ ਜਲਦੀ ਸਬਸਿਡੀ ਲਈ ਆਨਲਾਈਨ ਅਪਲਾਈ ਕਰਨ

 

ਫਾਜ਼ਿਲਕਾ 11 ਜੂਨ

 

ਫਾਜ਼ਿਲਕਾ ਦੇ ਮੁੱਖ ਖੇਤੀਬਾੜੀ ਅਫਸਰ ਰਜਿੰਦਰ ਕੁਮਾਰ ਕੰਬੋਜ ਨੇ ਦੱਸਿਆ ਹੈ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੁਣ ਤੱਕ 60 ਹਜਾਰ ਹੈਕਟੇਅਰ ਵਿੱਚ ਨਰਮੇ ਦੀ ਬਜਾਈ ਹੋ ਚੁੱਕੀ ਹੈ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ਤੇ 33 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਲਈ ਅਪਲਾਈ ਕਰਨ ਦੀ ਮਿਤੀ ਵਿਚ ਵਾਧਾ ਕਰਦੇ ਹੋਏ ਕਿਸਾਨ 15 ਜੂਨ 2025 ਤੋਂ ਪਹਿਲਾਂ ਪਹਿਲਾਂ ਵਿਭਾਗ ਦੇ ਪੋਰਟਲ https://agrimachinerypb.com/  ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।  ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਿਨਾਂ ਦੇਰੀ ਬੀਜ ਤੇ ਸਬਸਿਡੀ ਲੈਣ ਲਈ ਅਪਲਾਈ ਕੀਤਾ ਜਾਵੇ। ਇਹ ਸਬਸਿਡੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਤੋਂ ਮਾਨਤਾ ਪ੍ਰਾਪਤ ਬੀਟੀ ਕਿਸਮਾਂ ਦੇ ਬੀਜ ਤੇ ਮਿਲ ਰਹੀ ਹੈ । ਇੱਕ ਕਿਸਾਨ ਨੂੰ ਵੱਧ ਤੋਂ ਵੱਧ 10 ਪੈਕਟਾਂ ਤੱਕ ਲਈ ਇਹ ਸਬਸਿਡੀ ਮਿਲ ਰਹੀ ਹੈ। ਉਹਨਾਂ ਨੇ ਕਿਸਾਨਾਂ ਨੂੰ ਜਲਦ ਤੋਂ ਜਲਦ ਇਸ ਲਈ ਅਪਲਾਈ ਕਰਨ ਦੀ ਅਪੀਲ ਕੀਤੀ।