ਪੌਦੇ ਲਾਉਣ ਦੀ ਮੁਹਿੰਮ ਤਹਿਤ ਚਿੰਟੂ ਪਾਰਕ ਵਿੱਚ ਲਗਾਏ ਪੌਦੇ
ਬਰਨਾਲਾ, 12 ਜੂਨ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਬੀ.ਬੀ.ਐਸ. ਤੇਜੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ਼ —ਸਹਿਤ— ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਅਗਵਾਈ ਹੇਠ ਅੱਜ ਸ੍ਰੀ ਮਦਨ ਲਾਲ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਪੌਦੇ ਲਗਾਉਣ ਦੀ ਮੁਹਿੰਮ ਤਹਿਤ ਜੰਗਲਾਤ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ਸੀਨੀਅਰ ਸਿਟੀਜ਼ਨ ਸੁਸਾਇਟੀ, ਚਿੰਟੂ ਪਾਰਕ ਬਰਨਾਲਾ ਵਿਖੇ ਪੌਦੇ ਲਗਾਏ ਗਏ।
ਇਸ ਮੌਕੇ ਮਾਨਯੋਗ ਸਕੱਤਰ ਨੇ ਅਪੀਲ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਆਲੇ ਦੁਆਲੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹਿਦੇ ਹਨ ਤਾਂ ਜੋ ਵਾਤਾਵਰਣ ਨੂੰ ਹਰਾ ਭਰਿਆ ਅਤੇ ਪ੍ਰਦੂਸ਼ਨ ਮੁਕਤ ਬਣਾਇਆ ਜਾ ਸਕੇ।
ਓਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਸਮੁੱਚੇ ਪੰਜਾਬ ਵਿੱਚ 5 ਜੁਲਾਈ 2025 ਤੱਕ ਟ੍ਰੀ ਪਲਾਂਟੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ।
ਓਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦਾ ਟੀਚਾ ਲਗਭਗ 8000 ਪੌਦੇ ਲਗਾਉਣ ਦਾ ਹੈ।
ਇਸ ਮੌਕੇ ਸੀਨੀਅਰ ਸਿਟੀਜਨ ਸੁਸਾਇਟੀ, ਬਰਨਾਲਾ ਦੇ ਪ੍ਰਧਾਨ ਸ਼੍ਰੀ ਜੀ.ਸੀ. ਗੋਇਲ, ਵਾਇਸ ਪ੍ਰਧਾਨ ਸ਼੍ਰੀ ਰਜਿਦਰ ਪ੍ਰਸ਼ਾਦ ਸਿੰਗਲਾ, ਸੀਨੀਅਰ ਵਾਇਸ ਪ੍ਰਧਾਨ ਸ਼੍ਰੀ ਅਮਰਜੀਤ ਸਿੰਘ ਭੁਲਰ ਅਤੇ ਸਕੱਤਰ ਸ਼੍ਰੀ ਅਮ੍ਰਿਤ ਲਾਲ ਸਿੰਗਲਾ ਵੀ ਹਾਜ਼ਰ ਰਹੇ।