Arth Parkash : Latest Hindi News, News in Hindi
ਡਿਪਟੀ ਕਮਿਸ਼ਨਰ ਵੱਲੋਂ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਵੱਲੋਂ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਹਦਾਇਤ
Wednesday, 11 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ,ਮਾਲੇਰਕੋਟਲਾ

ਡਿਪਟੀ ਕਮਿਸ਼ਨਰ ਵੱਲੋਂ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਹਦਾਇਤ

·ਕਿਹਾ, ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਾ ਮੁਕਤ ਮੁਹਿੰਮ ਨਾਲ ਜੋੜਨਾਂ ਸਮੇਂ ਦੀ ਮੰਗ

·ਡਿਪਟੀ ਕਮਿਸ਼ਨਰ ਦਾ ਜ਼ਿਲ੍ਹੇ ਦੇ ਸਮੂਹ ਦਵਾਈ ਵਿਕ੍ਰੇਤਾਵਾਂ ਨੂੰ ਨਿਰਦੇਸ਼,ਪਾਬੰਦੀਸੁਦਾ ਦਵਾਈਆਂ ਦੀ ਵਿਕਰੀ ਕਰਨ ਤੋਂ ਕਰਨ ਗੁਰੇਜ

·ਕਿਹਾ, ਐਚ-1 ਕੈਟਾਗਰੀ ਦੀਆਂ ਦਵਾਈਆਂ ਡਾਕਟਰ ਦੀ ਪਰਚੀ ਤੋਂ ਬਿਨਾ ਨਾ ਵੇਚੀਆ ਜਾਣ  

 

ਮਾਲੇਰਕੋਟਲਾ 12 ਜੂਨ

                     ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਸਿਹਤ ਵਿਭਾਗ ਦੇ ਫ਼ੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਵਿੰਗ ਦੇ ਜੋਨਲ ਲਾਇਸੈਂਸਿੰਗ ਅਥਾਰਟੀ ਨਵਜੋਤ ਕੌਰ ਅਤੇ ਡਰੱਗ ਇੰਸਪੈਕਟਰ ਨਵਪ੍ਰੀਤ ਸਿੰਘ ਤੋਂ ਵਿਭਾਗੀ ਕਾਰਜਗੁਜ਼ਾਰੀ ਦਾ ਜਾਇਜਾ ਲੈਂਦਿਆਂ ਹਦਾਇਤ ਕੀਤੀ ਕਿ ਜ਼ਿਲੇ ਅੰਦਰ ਸਮੂਹ ਕੈਮਿਸਟ (ਰਿਟੇਲਰ ਅਤੇ ਹੋਲਸੇਲਰ) ਡਾਕਟਰ ਦੀ ਪਰਚੀ ਤੋਂ ਬਿਨਾ ਐਚ-1 ਕੈਟਾਗਰੀ ਅਧੀਨ ਆਉਂਦੀਆਂ ਦਵਾਈਆਂ ਦੀ ਵਿਕਰੀ ਨਾ ਕਰਨ ਖਾਸ ਤੌਰ ਤੇ ਨਸ਼ੀਲੀਆਂ ਦਵਾਈਆਂ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ। ਭਵਿੱਖ ਵਿੱਚ ਚੈਕਿੰਗ ਦੌਰਾਨ ਦਵਾਈਆਂ ਦੀਆਂ ਦੁਕਾਨਾਂ ਤੋਂ ਸੇਲ ਪ੍ਰਚੇਜ਼ ਦਾ ਢੁਕਵਾਂ ਰਿਕਾਰਡ ਦੇ ਮਿਲਾਣ ਨਾ ਹੋਣ ਦੀ ਸੂਰਤ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

          ਡਰੱਗ ਇੰਸਪੈਕਟਰਾਂ ਨੂੰ ਡਿਪਟੀ ਕਮਿਸ਼ਨਰ ਨੇ ਸਖ਼ਤ ਹਦਾਇਤ ਕੀਤੀ ਕਿ ਪ੍ਰੀਗਾਬਾਲਿਨ ਤੇ ਹੋਰ ਦਵਾਈਆਂ, ਜਿਹੜੀਆਂ ਕਿ ਨਸ਼ਿਆਂ ਲਈ ਵਰਤੀਆਂ ਜਾ ਸਕਦੀਆਂ ਹੋਣ, ਦੀ ਬਰਾਮਦਗੀ ਹੋਣ 'ਤੇ ਜਿੱਥੋਂ ਇਹ ਨਸ਼ੀਲੀਆਂ ਦਵਾਈਆਂ ਆਈਆਂ ਹੋਣ ਅਤੇ ਜਿੱਥੇ ਜਾਣੀਆਂ ਹੋਣ ਇਸ ਦੀ ਪੂਰੀ ਪੜਤਾਲੀਆ ਰਿਪੋਰਟ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ੀਲੀਆਂ ਦਵਾਈਆਂ ਦੀ ਵਿਕਰੀ ਰੋਕਣ ਲਈ ਕੈਮਿਸਟ ਐਸੋਸੀਏਸ਼ਨ ਦਾ ਸਾਥ ਲਿਆ ਜਾਵੇ ਅਤੇ ਲਗਾਤਾਰ ਚੈਕਿੰਗ ਕੀਤੀ ਜਾਵੇ।

          ਡਰੱਗ ਇੰਸਪੈਕਟਰਾਂ ਨੇ ਡਿਪਟੀ ਕਮਿਸ਼ਨਰ ਨੂੰ ਅਵਗਤ ਕਰਵਾਇਆ ਕਿ ਜਿਲ਼੍ਹੇ ਵਿੱਚ ਕਰੀਬ 500 ਦਵਾਈਆਂ ਦੀਆਂ ਰਿਟੇਲ ਅਤੇ ਹੋਲਸੇਲਰਾਂ ਦੀਆਂ ਦੁਕਾਨਾਂ ਹਨ । ਉਨ੍ਹਾਂ ਹਦਾਇਤ ਕੀਤੀ ਜ਼ਿਲ੍ਹੇ ਦੀਆਂ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਉਨ੍ਹਾਂ ਦੀ ਪੂਰਾ ਮੁਕੰਮਲ ਰਿਕਾਰਡ ਘੋਖ ਕਰਨ ਉਪਰੰਤ ਵੀਕਲੀ ਰਿਪੋਰਟ ਇਸ ਦਫ਼ਤਰ ਨੂੰ ਜਮ੍ਹਾਂ ਕਰਵਾਈ ਜਾਵੇ ।