Arth Parkash : Latest Hindi News, News in Hindi
ਵਾਰਡ ਨੰਬਰ 23 ‘ਚ ਗਲੀ ਨਿਰਮਾਣ ਕਾਰਜ ਦੀ ਸ਼ੁਰੂਆਤ, 11 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਵਿਕਾਸ ਵਾਰਡ ਨੰਬਰ 23 ‘ਚ ਗਲੀ ਨਿਰਮਾਣ ਕਾਰਜ ਦੀ ਸ਼ੁਰੂਆਤ, 11 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਵਿਕਾਸ
Wednesday, 11 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਵਾਰਡ ਨੰਬਰ 23 ‘ਚ ਗਲੀ ਨਿਰਮਾਣ ਕਾਰਜ ਦੀ ਸ਼ੁਰੂਆਤ, 11 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਵਿਕਾਸ

 

-ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕੰਮ ਦੀ ਕਰਵਾਈ ਸ਼ੁਰੂਆਤ

 

-ਕਿਹਾ, ਸ਼ਹਿਰ ‘ਚ ਹੁਣ ਤੱਕ ਹੋ ਚੁੱਕੇ ਹਨ 40 ਕਰੋੜ ਰੁਪਏ ਦੇ ਵਿਕਾਸ ਕਾਰਜ

 

ਹੁਸ਼ਿਆਰਪੁਰ, 12 ਜੂਨ :

       ਸ਼ਹਿਰ ਦੇ ਵਾਰਡ ਨੰਬਰ 23 ਵਿਚ ਸਥਾਨਕ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ, ਅੱਜ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਭਾਰਜ ਹਸਪਤਾਲ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ। ਇਹ ਗਲੀ ਲੱਗਭਗ 11 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਹੈ, ਜੋ ਇਲਾਕੇ ਦੇ ਵਸਨੀਕਾਂ ਨੂੰ ਬਿਹਤਰ ਆਉਣ-ਜਾਣ ਦੀਆਂ ਸਹੂਲਤਾਂ ਪ੍ਰਦਾਨ ਕਰੇਗੀ ਅਤੇ ਸਾਲਾਂ ਪੁਰਾਣੀ ਖਸਤਾ ਹਾਲਤ ਤੋਂ ਰਾਹਤ ਪ੍ਰਦਾਨ ਕਰੇਗੀ।

      ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਸ਼ਿਆਰਪੁਰ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਸ਼ਹਿਰ ਵਿਚ ਲੱਗਭਗ 40 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਪੂਰੇ ਕੀਤੇ ਜਾ ਚੁੱਕੇ ਹਨ, ਜਿਸ ਵਿਚ ਗਲੀਆਂ, ਸੜਕਾਂ, ਸੀਵਰੇਜ, ਸਟਰੀਟ ਲਾਈਟਾਂ ਅਤੇ ਜਨਤਕ ਸਹੂਲਤਾਂ ਦਾ ਵਿਸਥਾਰ ਪ੍ਰਮੁੱਖ ਹੈ।

    ਵਿਧਾਇਕ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਨੂੰ ਸਾਫ਼-ਸੁਥਰਾ, ਆਧੁਨਿਕ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਸਤ ਕਰਨਾ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸ਼ਹਿਰ ਦੇ ਹਰੇਕ ਵਾਰਡ ਵਿਚ ਬਿਨਾਂ ਕਿਸੇ ਭੇਦ-ਭਾਵ ਦੇ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਜਨਤਾ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਹੀ ਉਨ੍ਹਾਂ ਦੀ ਮੁਖ ਤਰਜੀਹ ਹੈ ਅਤੇ ਇਸ ਸੋਚ ਦੇ ਤਹਿਤ ਉਹ ਰੋਜ਼ਾਨਾ ਸ਼ਹਿਰ ਦੀਆਂ ਜ਼ਰੂਰਤਾਂ 'ਤੇ ਕੰਮ ਕਰ ਰਹੇ ਹਨ।

     ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤਾ ਚੌਧਰੀ, ਕੌਂਸਲਰ ਮਨਮੀਤ ਕੌਰ ਤੁਲੀ, ਰੂਬੀ ਤੁਲੀ, ਸਤਵੰਤ ਸਿੰਘ ਸਿਆਣ, ਅਮਰਜੀਤ ਸਿੰਘ, ਸਾਗਰ, ਗੌਰਵ ਸ਼ਰਮਾ ਅਤੇ ਬਹਾਦਰ ਸਿੰਘ ਸੁਨੇਤ ਵੀ

ਹਾਜ਼ਰ ਸਨ।