Arth Parkash : Latest Hindi News, News in Hindi
ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਵਿੱਚ ਟੀਮ ਫਾਜ਼ਿਲਕਾ ਕਰ ਰਹੀ ਹੈ ਲੁਧਿਆਣਾ ਵਿੱਚ ਚੋਣ ਪ੍ਰਚਾਰ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਵਿੱਚ ਟੀਮ ਫਾਜ਼ਿਲਕਾ ਕਰ ਰਹੀ ਹੈ ਲੁਧਿਆਣਾ ਵਿੱਚ ਚੋਣ ਪ੍ਰਚਾਰ
Friday, 13 Jun 2025 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਵਿੱਚ ਟੀਮ ਫਾਜ਼ਿਲਕਾ ਕਰ ਰਹੀ ਹੈ ਲੁਧਿਆਣਾ ਵਿੱਚ ਚੋਣ ਪ੍ਰਚਾਰ
-ਵਿਧਾਇਕ ਨੇ ਕਿਹਾ ਜਿੱਤ ਪੱਕੀ, ਐਲਾਨ ਬਾਕੀ
ਫਾਜਿਲਕਾ 13 ਜੂਨ
ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਫਾਜ਼ਿਲਕਾ ਦੀ ਸਮੁੱਚੀ ਟੀਮ ਲੁਧਿਆਣਾ ਉਪ ਚੋਣਾਂ ਵਿੱਚ ਚੋਣ ਪ੍ਰਚਾਰ ਵਿੱਚ ਜੁਟੀ ਹੋਈ ਹੈ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਇਸ ਫਾਜ਼ਿਲਕਾ ਟੀਮ ਵੱਲੋਂ ਰਾਜਗੁਰੂ ਨਗਰ ਵਾਰਡ ਨੰਬਰ 58 ਵਿੱਚ ਜੋਰਦਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
ਉਨਾਂ ਆਖਿਆ ਕਿ ਉਪ ਚੋਣ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਪੱਕੀ ਹੈ ਅਤੇ ਹੁਣ ਕੇਵਲ ਐਲਾਨ ਹੋਣਾ ਬਾਕੀ ਹੈ । ਉਹਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨਾਲ ਲੋਕ ਵੱਡੇ ਪੱਧਰ ਤੇ ਆਮ ਆਦਮੀ ਪਾਰਟੀ ਨਾਲ ਜੁੜੇ ਹਨ ਅਤੇ ਉਹ ਜਾਣਦੇ ਹਨ ਕਿ ਇਹੀ ਇੱਕ ਪਾਰਟੀ ਹੈ ਜਿਸ ਦੀ ਸਰਕਾਰ ਲੋਕਾਂ ਦੇ ਮਸਲੇ ਹੱਲ ਕਰਦੀ ਹੈ। ਉਹਨਾਂ ਨੇ ਕਿਹਾ ਕਿ ਭਾਵੇਂ ਮੁਫਤ ਬਿਜਲੀ ਦੀ ਸਹੂਲਤ ਹੋਵੇ ਅਤੇ ਭਾਵੇਂ ਹੁਣ ਰਜਿਸਟਰੀਆਂ ਦੀ ਪ੍ਰਕਿਰਿਆ ਨੂੰ ਭਰਿਸ਼ਟਾਚਾਰ ਮੁਕਤ ਕਰਕੇ ਲੋਕ ਪੱਖੀ ਬਣਾਉਣਾ ਹੋਵੇ। ਉਹਨਾਂ ਕਿਹਾ ਕਿ ਇਹਨਾਂ ਸਾਰੇ ਮੁੱਦਿਆਂ ਤੇ ਸੂਬਾ ਸਰਕਾਰ ਨੇ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ ਤੇ ਖਰਾ ਉਤਰਨ ਦਾ ਕੰਮ ਕੀਤਾ ਹੈ। ਉਹਨਾਂ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਰਾਏ ਅਨੁਸਾਰ ਚੱਲਦੀ ਹੈ ਅਤੇ ਜੋ ਲੋਕ ਚਾਹੁੰਦੇ ਹਨ ਉਹੀ ਇਹ ਸਰਕਾਰ ਕਰਦੀ ਹੈ , ਇਹੀ ਕਾਰਨ ਹੈ ਕਿ ਲੋਕ ਇਸ ਸਰਕਾਰ ਨਾਲ ਜੁੜੇ ਹਨ ਅਤੇ ਲੁਧਿਆਣਾ ਉਪ ਚੋਣ ਵਿੱਚ ਪਾਰਟੀ ਉਮੀਦਵਾਰ ਵੱਡੀ ਜਿੱਤ ਦਰਜ ਕਰੇਗਾ।