Arth Parkash : Latest Hindi News, News in Hindi
‘ਸੀ.ਐਮ. ਦੀ ਯੋਗਸ਼ਾਲਾ' ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ- ਡਿਪਟੀ ਕਮਿਸ਼ਨਰ ‘ਸੀ.ਐਮ. ਦੀ ਯੋਗਸ਼ਾਲਾ' ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ- ਡਿਪਟੀ ਕਮਿਸ਼ਨਰ
Friday, 13 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਰੀਦਕੋਟ

 

‘ਸੀ.ਐਮ. ਦੀ ਯੋਗਸ਼ਾਲਾ' ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ- ਡਿਪਟੀ ਕਮਿਸ਼ਨਰ

 

ਫ਼ਰੀਦਕੋਟ 14 ਜੂਨ (2025)

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੀ.ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਯੋਗਸ਼ਾਲਾ ਲੱਗ ਰਹੀ ਹੈ ਅਤੇ ਮੁਫਤ ਯੋਗਾ ਦੀਆਂ ਕਲਾਸਾਂ ਦਾ ਜਿਲ੍ਹਾ ਵਾਸੀ ਲਾਭ ਪ੍ਰਾਪਤ ਕਰ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ।

 

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀ.ਐਮ ਦੀ ਯੋਗਸ਼ਾਲਾ ਤਹਿਤ ਮਾਹਿਰ ਯੋਗਾ ਟਰੇਨਰ ਤੈਨਾਤ ਕੀਤੇ ਗਏ ਹਨ ਜੋ ਲੋਕਾਂ ਨੂੰ ਯੋਗ ਦੇ ਮਹੱਤਵ ਤੋਂ ਜਾਣੂ ਕਰਵਾਉਂਦੇ ਹੋਏ ਯੋਗ ਕਰਨ ਦੀਆਂ ਸਹੀ ਵਿਧੀਆਂ ਸਿਖਾਉਂਦੇ ਹਨ।

 

ਯੋਗਾ ਟਰੇਨਰ ਰਾਹੁਲ ਵਰਮਾ ਨੇ ਕਿਹਾ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਗੁਰੂ ਨਾਨਕ ਕਲੋਨੀ ਫਰੀਦਕੋਟ ਵਿਖੇ ਲੋਕਾਂ ਨੂੰ ਯੋਗ ਅਭਿਆਸ ਕਰਵਾਇਆ ਗਿਆ ਜੋ ਕਿ ਲੋਕਾਂ ਲਈ ਆਪਣੀ ਸਿਹਤ ਨੂੰ ਵਧੀਆ ਰੱਖਣ ਲਈ ਕਾਰਗਰ ਸਿੱਧ ਹੋ ਰਿਹਾ ਹੈ।

 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗਾ ਸਿਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ।