Arth Parkash : Latest Hindi News, News in Hindi
ਖੇਤਰੀ ਟਰਾਂਸਪੋਰਟ ਅਫਸਰ ਨੇ ਕੀਤੀ ਵਾਹਨਾਂ ਦੀ ਚੈਕਿੰਗ  ਖੇਤਰੀ ਟਰਾਂਸਪੋਰਟ ਅਫਸਰ ਨੇ ਕੀਤੀ ਵਾਹਨਾਂ ਦੀ ਚੈਕਿੰਗ 
Saturday, 14 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲ੍ਹਾ  ਲੋਕ ਸੰਪਰਕ ਅਫਸਰ ਬਰਨਾਲਾ

--ਖੇਤਰੀ ਟਰਾਂਸਪੋਰਟ ਅਫਸਰ ਨੇ ਕੀਤੀ ਵਾਹਨਾਂ ਦੀ ਚੈਕਿੰਗ 

--ਅੱਠ ਵਾਹਨਾਂ ਦੇ ਚਲਾਨ ਕੱਟੇ ਗਏ

ਬਰਨਾਲਾ, 15 ਜੂਨ 

 

ਖੇਤਰੀ ਟਰਾਂਸਪੋਰਟ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਅਟਵਾਲ ਨੇ ਵਾਹਨਾਂ ਦੀ ਚੈਕਿੰਗ ਕੀਤੀ ਜਿਸ ਦੌਰਾਨ ਵਾਹਨਾਂ ਦੇ ਦਸਤਾਵੇਜ਼ਾਂ ਅਤੇ ਲੋੜ ਨਾਲੋਂ ਵੱਧ ਭਾਰ ਢੋਣ ਵਾਲੇ ਵਾਹਨਾਂ ਦੇ ਚਲਾਨ ਕੱਟੇ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕੁੱਲ 8 ਵਾਹਨ ਦਸਤਾਵੇਜ਼ ਪੂਰਾ ਨਾ ਹੋਣ ਕਰਕੇ ਜਬਤ ਕੀਤੇ ਗਏ ਅਤੇ ਉਨ੍ਹਾਂ ਦਾ ਕੁੱਲ 376000 ਰੁਪਏ ਦਾ ਚਲਾਨ ਕੱਟਿਆ ਗਿਆ।

 

ਉਨ੍ਹਾਂ ਵਾਹਨਾਂ ਦੇ ਡਰਾਇਵਰਾਂ ਅਤੇ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਲਾਜ਼ਮੀ ਕਰਾਰ ਦਿੱਤੇ ਗਏ ਦਸਤਾਵੇਜ਼ ਆਪਣੇ ਕੋਲ ਅੱਪਡੇਟ ਰੱਖਣ। ਨਾਲ ਹੀ ਉਨ੍ਹਾਂ ਕਿਹਾ ਕਿ ਇਹ ਚੈਕਿੰਗ ਲੋਕਾਂ ਨੂੰ ਗੱਡੀਆਂ ਸਬੰਧੀ ਕਾਗਜ਼ਾਤ, ਗੱਡੀਆਂ ਦੇ ਸਾਂਭ ਸੰਭਾਲ ਅਤੇ ਸਰਕਾਰ ਦੇ ਨਿਰਦੇਸ਼ਾਂ ਬਾਰੇ ਜਾਣੂ ਕਰਨ ਲਈ ਨਿਰੰਤਰ ਕੀਤੀ ਜਾ ਰਹੀ ਹੈ।