Arth Parkash : Latest Hindi News, News in Hindi
ਆਮ ਆਦਮੀ ਕਲੀਨਿਕ 'ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸੇਵਾਵਾਂ ਪਹਿਲ ਦੇ ਆਧਾਰ ਤੇ ਮਿਲਣਗੀਆਂ : ਡਾ. ਪ੍ਰੀਤ ਆਮ ਆਦਮੀ ਕਲੀਨਿਕ 'ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸੇਵਾਵਾਂ ਪਹਿਲ ਦੇ ਆਧਾਰ ਤੇ ਮਿਲਣਗੀਆਂ : ਡਾ. ਪ੍ਰੀਤੀ ਯਾਦਵ
Saturday, 14 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਆਮ ਆਦਮੀ ਕਲੀਨਿਕ 'ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸੇਵਾਵਾਂ ਪਹਿਲ ਦੇ ਆਧਾਰ ਤੇ ਮਿਲਣਗੀਆਂ : ਡਾ. ਪ੍ਰੀਤੀ ਯਾਦਵ

 

ਆਮ ਆਦਮੀ ਕਲੀਨਿਕਾਂ ਵਿਚ ਗਰਭਵਤੀ ਮਾਵਾਂ ਨੂੰ ਵੀ ਮਿਲਣਗੀਆਂ ਸਿਹਤ ਸੇਵਾਵਾਂ :  ਡਾ. ਜਗਪਾਲਇੰਦਰ ਸਿੰਘ

 

ਜ਼ਿਲ੍ਹੇ 'ਚ ਮਾਤਰੀ ਮੌਤ ਦਰ ਨੂੰ ਹੋਰ ਘਟਾਉਣ ਕੀਤੇ ਜਾ ਰਹੇ ਨੇ ਯਤਨ

 

-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ

 

  ਪਟਿਆਲਾ,15  ਜੂਨ:

 

              ਪਟਿਆਲਾ ਵਿਖੇ ਸਿਹਤ ਵਿਭਾਗ ਪਟਿਆਲਾ ਵੱਲੋਂ ਸਿਵਲ ਸਰਜਨ ਪਟਿਆਲਾ ਦੀ ਅਗਵਾਈ ਹੇਠ ਇੰਟੀਗ੍ਰੇਸ਼ਨ ਆਫ਼ ਪ੍ਰੈਗਨੈਂਸੀ ਕੇਅਰ ਸਰਵਿਸ ਐਟ ਆਮ ਆਦਮੀ ਕਲੀਨਿਕ ਸਬੰਧੀ ਟ੍ਰੇਨਿੰਗ ਸੈਸ਼ਨ ਲਗਾਇਆ ਗਿਆ, ਜਿਸ ਵਿੱਚ ਵੱਖ-ਵੱਖ ਬਲਾਕਾਂ ਤੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰ ਸ਼ਾਮਲ ਹੋਏ

              ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ ਉਹਨਾਂ ਕਿਹਾ ਕਿ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਨੂੰ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸਰਵਿਸਿਜ਼ ਪਹਿਲ ਦੇ ਆਧਾਰ ਤੇ ਦੇਣੀਆਂ ਪੈਣਗੀਆਂ ਕਿਉਂਕਿ ਸਰਕਾਰ ਦਾ ਟੀਚਾ ਹੈ ਕਿ ਮਾਵਾਂ ਦੀ ਮੌਤ ਦਰ ਨੂੰ ਘਟਾਇਆ ਜਾਵੇ, ਮਾਂ ਤੇ ਬੱਚੇ ਦੀਆਂ ਸਿਹਤ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਸਾਨੂੰ ਐਂਟੀਨੇਟਲ ਕੇਅਰ ਸਰਵਿਸ ਬਹੁਤ ਉੱਚ ਦਰਜੇ ਦੀਆਂ ਮੁਹੱਈਆ ਕਰਵਾਉਣੀਆਂ ਪੈਣਗੀਆਂ ਤਾਂ ਕਿ ਮਾਂ ਅਤੇ ਬੱਚਾ ਤੰਦਰੁਸਤ ਹੋਵੇ

              ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਬਲਕਾਰ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ 23 ਜੂਨ ਤੋ ਗਰਭਵਤੀ ਮਾਵਾਂ ਦਾ ਚੈੱਕਅਪ ਸ਼ੁਰੂ ਕੀਤਾ ਜਾਵੇਗਾ ਉਹਨਾਂ ਕਿਹਾ ਕਿ ਮਾਤਰੀ ਮੌਤ ਦੇ ਕਈ ਕਾਰਨ ਜਿਵੇਂ ਗਰਭਵਤੀ ਮਾਵਾਂ ਨੂੰ ਗੁੰਝਲਦਾਰ ਡਲਿਵਰੀ ਹੋਣ ਤੇ ਉਚੇਰੇ ਹਸਪਤਾਲ ਵਿੱਚ ਜਣੇਪਾ ਕਰਵਾਉਣ ਲਈ ਰੈਫ਼ਰ ਕਰਨ ਤੇ ਔਰਤ ਵੱਲੋਂ ਹਸਪਤਾਲ ਨਾ ਜਾਣਾ, ਗਰਭਵਤੀ  ਔਰਤ ਵੱਲੋਂ ਕੋਈ ਪੁਰਾਣੀ ਬਿਮਾਰੀ ਹੋਣ ਤੇ ਉਸ ਦੀ ਜਾਣਕਾਰੀ ਨਾ ਦੇਣਾ, ਡਲਿਵਰੀ ਤੋਂ ਬਾਦ ਜ਼ਿਆਦਾ ਖ਼ੂਨ ਪੈਣਾ, ਇਨਫੈਕਸ਼ਨ ਹੋਣਾ, ਜ਼ਿਆਦਾ ਬਲੱਡ ਪ੍ਰੈਸ਼ਰ ਹੋਣਾ, ਅਸੁਰੱਖਿਅਤ ਆਬਰਸ਼ਨ ਆਦਿ ਹੋ ਸਕਦੇ ਹਨ

              ਇਸ ਮੌਕੇ ਉਹਨਾਂ ਸਬੰਧਤ ਸਟਾਫ਼ ਨੂੰ ਗਰਭਵਤੀ ਔਰਤਾਂ ਦੇ ਚਾਰ ਐਂਟੀ ਨੇਟਲ ਚੈੱਕਅਪ ਨੂੰ ਯਕੀਨੀ ਬਣਾਉਣ ਅਤੇ ਹਾਈ ਰਿਸਕ ਗਰਭਵਤੀ ਔਰਤਾਂ ਦਾ ਖ਼ਾਸ ਧਿਆਨ ਰੱਖਣ ਲਈ ਕਿਹਾਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆ ਮਾਤਰੀ ਮੌਤ ਤੋਂ ਭਾਵ ਇੱਕ ਲੱਖ ਜਿੰਦਾ ਜਨਮ ਹੋਣ ਤੇ ਹੋਣ ਵਾਲੀਆਂ ਮਾਵਾਂ ਦੀ ਮੌਤਾਂ ਦੀ ਗਿਣਤੀ ਤੋਂ ਹੈ ਅਤੇ ਜ਼ਿਲ੍ਹੇ ਦਾ ਮਾਤਰੀ ਮੌਤ ਦਰ ਨੂੰ ਹੋਰ ਘਟਾਉਣ ਦੇ ਯਤਨ ਕੀਤੇ ਜਾ ਰਹੇ ਹਨ  ਇਥੇ ਇਹ ਵੀ ਦੱਸਣਯੋਗ ਹੈ ਕਿ ਆਮ ਆਦਮੀ ਕਲੀਨਿਕਾਂ ਵਿਚ ਪੋਸਟ ਨੇਟਲ ਕੇਅਰ ਅਤੇ ਫੈਮਲੀ ਪਲਾਨਿੰਗ ਸਬੰਧੀ ਸੇਵਾਵਾਂ ਵੀ ਦਿੱਤੀਆਂ ਜਾਣਗੀਆਂ 

      ਇਸ ਮੌਕੇ ਟਰੇਨਰ ਦੇ ਤੌਰ ਤੇ ਡਾ. ਮਨਦੀਪ ਕੌਰ ਗਾਇਨਾਕੋਲੋਜਿਸਟ ,ਜ਼ਿਲ੍ਹਾ ਪ੍ਰੋਗਰਾਮ ਮੈਨੇਜਰ  ਰਿਤਿਕਾ ਗਰੋਵਰ ਵੱਲੋਂ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈਇਸ ਮੌਕੇ ਮੀਡੀਆ ਵਿਭਾਗ ਤੋਂ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੀਰ ਕੌਰ ਅਤੇ ਅਰਬਨ ਕੋਆਰਡੀਨੇਟਰ ਹਰਸ਼ ਬਾਂਸਲ ਅਤੇ ਜ਼ਿਲ੍ਹਾ ਬੀਸੀਸੀ ਕੋਆਰਡੀਨੇਟਰ ਜਸਵੀਰ ਕੌਰ ਹਾਜ਼ਰ ਰਹੇ