Arth Parkash : Latest Hindi News, News in Hindi
ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਮੁਹਿੰਮ ਦਾ ਆਯੋਜਨ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਮੁਹਿੰਮ ਦਾ ਆਯੋਜਨ
Saturday, 14 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵੱਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਮੁਹਿੰਮ ਦਾ ਆਯੋਜਨ

 

ਹੁਸ਼ਿਆਰਪੁਰ, 15 ਜੂਨ: ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਭਾਰਤ ਸਰਕਾਰ ਦੁਆਰਾ ਵਿੱਢੀ ਮੁਹਿੰਮ ਤਹਿਤ 29 ਮਈ ਤੋਂ 12 ਜੂਨ 2025 ਤੱਕ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ‘ਵਿਕਸਿਤ ਕ੍ਰਿਸ਼ੀ ਸੰਕਲਪ’ ਮੁਹਿੰਮ ਚਲਾਈ ਗਈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਹੁਸ਼ਿਆਰਪੁਰ ਤੇ ਫਾਰਮ ਸਲਾਹਕਾਰ ਸੇਵਾ ਕੇਂਦਰ ਅਤੇ ਫਲ ਖੋਜ ਕੇਂਦਰ, ਗੰਗੀਆਂ, ਹੁਸਿਆਰਪੁਰ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ 117 ਪਿੰਡਾਂ ਵਿਖੇ ਕੈਂਪ ਆਯੋਜਿਤ ਕੀਤੇ। ਉਨ੍ਹਾਂ ਦੱਸਿਆ ਕਿ ਇਸ ਮੰਤਵ ਲਈ ਮਾਹਿਰਾਂ ਦੀਆਂ 3 ਟੀਮਾਂ ਬਣਾਈਆਂ ਗਈਆਂ ਸੀ ਜੋਕਿ ਰੋਜਾਨਾ ਵੱਖ-ਵੱਖ ਪਿੰਡਾਂ ਵਿੱਚ 9 ਕੈਂਪ ਆਯੋਜਿਤ ਕਰਦੀਆਂ ਸਨ। ਇਸ ਮੁਹਿੰਮ ਦੇ ਆਖਰੀ ਦਿਨ ਬਲਾਕ ਮਾਹਿਲਪੁਰ ਦੇ ਪਿੰਡ- ਨਡਾਲੋਂ, ਮੈਲੀ ਤੇ ਹੱਲੂਵਾਲ, ਬਲਾਕ ਹੁਸ਼ਿਆਰਪੁਰ-2 ਦੇ ਪਿੰਡ ਸਲੇਰਨ, ਬਲਾਕ ਹੁਸ਼ਿਆਰਪੁਰ-1 ਦੇ ਪਿੰਡ ਕਡਿਆਣਾ, ਧਾਲੀਵਾਲ ਤੇ ਸਤੌਰ ਅਤੇ ਬਲਾਕ ਭੂੰਗਾ ਦੇ ਪਿੰਡ ਫਤਿਹਪੁਰ ਤੇ ਬਰਿਆਣਾ ਵਿਖੇ ਮਾਹਿਰਾਂ ਵੱਲੋਂ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ।

 

ਇਨ੍ਹਾਂ ਕੈਂਪਾਂ ਵਿੱਚ ਮਾਹਿਰਾਂ ਵੱਲੋਂ ਸਾਉਣੀ ਦੀਆਂ ਫਸਲਾਂ- ਝੋਨਾ. ਮੱਕੀ, ਕਮਾਦ, ਮੂੰਗਫਲੀ. ਸੋਇਆਬੀਨ, ਤਿੱਲ, ਮੂੰਗੀ, ਮਾਂਹ, ਫਲ ਤੇ ਸਬਜੀਆਂ ਅਤੇ ਉਨ੍ਹਾਂ ਸਬੰਧੀ ਨਵੀਨਤਮ ਉਤਪਾਦਨ ਤੇ ਪੌਦ ਸੁਰੱਖਿਆ ਤਕਨੀਕਾਂ ਤੇ ਜਿਣਸਾਂ ਦੇ ਮੂਲ ਵਾਧੇ ਲਈ ਪ੍ਰੋਸੈਸਿੰਗ ਅਪਨਾਉਣ ਬਾਬਤ, ਕੁਦਰਤੀ ਤੇ ਜੈਵਿਕ ਖੇਤੀ, ਪਰਾਲੀ ਪ੍ਰਬੰਧਨ, ਕਦਰਤੀ ਸਰੋਤਾਂ ਖਾਸਕਰ ਪਾਣੀ ਦੀ ਸਾਂਭ-ਸੰਭਾਲ ਬਾਰੇ ਅਤੇ ਮਿੱਟੀ ਪਰਖ ਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਣੂੰ ਕਰਵਾਇਆ ਗਿਆ।ਇਸ ਦੇ ਨਾਲ ਹੀ ਖੇਤੀ ਸਹਾਇਕ ਧੰਦਿਆਂ: ਪਸ਼ੂ ਪਾਲਣ, ਮੁਰਗੀ ਪਾਲਣ, ਬੱਕਰੀ ਪਾਲਣ, ਮਧੂਮੱਖੀ ਪਾਲਣ ਅਤੇ ਖੁੰਬ ਉਤਪਾਦਨ ਸਬੰਧੀ ਜਾਣਕਾਰੀ ਵੀ ਦਿੱਤੀ ਗਈ।ਵੱਖ-ਵੱਖ ਸਰਕਾਰੀ ਸਕੀਮਾਂ ਤੇ ਯੋਜਨਾਵਾਂ ਬਾਰੇ ਵੀ ਇਸ ਮੁਹਿੰਮ ਤਹਿਤ ਜਾਗਰੁਕਤਾ ਕੀਤੀ ਗਈ। ਮੌਕੇ ਤੇ ਕਿਸਾਨਾਂ ਦੇ ਸੁਝਾਅ ਲਏ ਗਏ ਤੇ ਅਤੇ ਉਹਨਾਂ ਦੇ ਖੇਤੀ ਸਬੰਧੀ ਖਦਸ਼ਿਆਂ ਬਾਰੇ ਵਿਚਾਰ ਚਰਚਾ ਵੀ ਕੀਤੀ ਗਈ।ਕਿਸਾਨਾਂ ਨੂੰ ਲੋੜੀਂਦਾ ਖੇਤੀ ਸਾਹਿੱਤ ਵੀ ਉੋਪਲਬਧ ਕਰਵਾਇਆ ਗਿਆ।