Arth Parkash : Latest Hindi News, News in Hindi
ਪੰਜਾਬ ਸਰਕਾਰ, ਖੇਡਾਂ ਰਾਹੀਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਰਾਹਾਂ ਵੱਲ ਲੈ ਕੇ ਜਾਣ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ ਪੰਜਾਬ ਸਰਕਾਰ, ਖੇਡਾਂ ਰਾਹੀਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਰਾਹਾਂ ਵੱਲ ਲੈ ਕੇ ਜਾਣ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ
Sunday, 15 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪੰਜਾਬ ਸਰਕਾਰਖੇਡਾਂ ਰਾਹੀਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਰਾਹਾਂ ਵੱਲ ਲੈ ਕੇ ਜਾਣ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 16 ਜੂਨ (2025) ਸ. ਭਗਵੰਤ ਸਿੰਘ ਮਾਨਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰਖੇਡਾਂ ਨੂੰ ਪ੍ਰਮੋਟ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਅੰਦਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਫਲ ਯਤਨ ਕੀਤੇ ਗਏ ਹਨ ਅਤੇ ਨੌਜਵਾਨਾਂ ਦਾ ਖੇਡਾਂ ਪ੍ਰਤੀ ਉਤਸ਼ਾਹ ਵਧਿਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ ਵਿੱਚ ਖੇਡ ਮੈਦਾਨ ਉਸਾਰੇ ਜਾ ਰਹੇ ਹਨ ਅਤੇ ਹਰੇਕ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਬਣਾਉਣ ਲਈ ਸਰਕਾਰ ਦ੍ਰਿੜ ਸੰਕਲਪ ਹੈ। ਉਨ੍ਹਾਂ ਦੁਹਰਾਇਆ ਕਿ ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਨੂੰ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਸਥਾਪਿਤ ਕਰਨਾ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਖੇਡਾਂ ਨੂੰ ਸੁਰਜੀਤ ਕਰਨਾ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਕੇਂਦਰੀ ਥੰਮ੍ਹ ਹੈ। ਇਸ ਦਾ ਉਦੇਸ਼ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਰਾਹਾਂ ਵੱਲ ਲੈ ਜਾਣਾ ਹੈ। ਉਨਾਂ ਕਿਹਾ ਕਿ ਸਰਕਾਰ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਖਿਡਾਰੀਆਂ ਨੂੰ ਅਥਲੈਟਿਕ ਵਿੱਚ ਮੱਲਾਂ ਮਾਰਨ ਦੇ ਯੋਗ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰਸੂਬੇ ਅਤੇ ਇਸ ਦੇ ਲੋਕਾਂ ਦੇ ਸਰਵਪੱਖੀ ਵਿਕਾਸ ਪ੍ਰਤੀ ਵਚਨਬੱਧ ਹੈ। ਸੂਬੇ ਦੀ ਪੁਰਾਤਨ ਸਾਨ ਨੂੰ ਹਰ ਹਾਲ ਵਿੱਚ ਬਹਾਲ ਕੀਤਾ ਜਾਵੇਗਾ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਨੇ ਕਿਹਾ ਕਿ ਉਹ ਦਿਨ ਦੂਰ ਨਹੀਂਜਦੋਂ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ।