Arth Parkash : Latest Hindi News, News in Hindi
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ
Monday, 16 Jun 2025 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਾਜ਼ਿਲਕਾ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ
ਫਾਜਿਲਕਾ 16 ਜੂਨ 2025…..
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਭਾਸ਼ ਚੰਦਰ  ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਫਾਜਿਲਕਾ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ ਹੋਈ। ਇਸ ਵਿੱਚ ਸੂਬਾ ਪ੍ਰਧਾਨ ਫਰੀਡਮ ਫਾਈਟਰ ਚੇਤੰਨ ਸਿੰਘ, ਜ਼ਿਲ੍ਹਾ ਪ੍ਰਧਾਨ ਫਰੀਡਮ ਫਾਈਟਰ ਬਲਵਿੰਦਰ ਸਿੰਘ, ਫਰੀਡਮ ਫਾਈਟਰ ਸ੍ਰੀਮਤੀ ਸਤਨਾਮ ਕੌਰ, ਜੋਨ ਇੰਚਾਰਜ ਰਾਮ ਸਿੰਘ ਮਿੱਡਾ, ਜਨ. ਸਕੱਤਰ ਸੁਰਿੰਦਰ ਕੁਮਾਰ, ਖਜਾਨਚੀ ਪਰਮਜੀਤ ਸਿੰਘ ਤੋਂ ਇਲਾਵਾ ਹੋਰ ਅਹੁਦੇਦਾਰ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰ ਸ਼ਾਮਲ ਹੋਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੀ ਬਿਹਤਰੀ, ਦੇਸ਼ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੁਰਬਾਨੀਆਂ ਦਿੱਤੀਆਂ ਅਤੇ ਸਾਨੂੰ ਸਾਰਿਆਂ ਨੂੰ ਆਪਣੇ ਸੁਤੰਤਰਤਾ ਸੰਗਰਾਮੀਆਂ ਦੀਆਂ ਇੱਛਾਵਾਂ ਦੀ ਕਦਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿਹਾ ਜੇਕਰ ਸੁਤੰਤਰਤਾ ਸੰਗਰਾਮੀ ਜੇਕਰ ਕਿਸੇ ਵੀ ਵਿਭਾਗ ਵਿੱਚ ਆਪਣੇ ਕੰਮ ਲਈ ਆਉਂਦੇ ਹਨ ਤਾਂ ਉਨ੍ਹਾਂ ਦਾ ਕੰਮ ਕਾਨੂੰਨੀ ਤੌਰ ਤੇ ਪਹਿਲ ਦੇ ਆਧਾਰ ਤੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਨਾਲ ਹਮਦਰਦੀ ਭਰਿਆ ਵਤੀਰਾ ਰੱਖਿਆ ਜਾਵੇ ਕਿਉਂਕਿ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਸੁਤੰਤਰਤਾ ਸੰਗਰਾਮੀਆਂ ਦੀ ਅਹਿਮ ਭੂਮਿਕਾ ਰਹੀ ਹੈ। ਉਨ੍ਹਾਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਕੀਤੇ ਗਏ ਕੰਮ ਕਦੇ ਵੀ ਭੁਲਾਏ ਨਹੀਂ ਜਾ ਸਕਦੇ, ਜਿਸ ਸਦਕਾ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਇਸ ਮੌਕੇ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀ ਹਰ ਇੱਕ ਸਮੱਸਿਆ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਕੋਈ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
ਇਸ ਦੌਰਾਨ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਆਪਣੀਆਂ ਸਮੱਸਿਆਵਾਂ ਜਿਵੇਂ ਕਿ ਬੱਸਾਂ ਵਿਖੇ ਸੁਤੰਤਰਤਾ ਸੰਗਰਾਮੀਆਂ ਲਈ ਸਫਰ ਲਈ ਬੱਸ ਪਾਸ, ਟੋਲ ਪਲਾਜਾ, ਸੇਵਾ ਕੇਂਦਰਾਂ ਵਿੱਚ ਵਿਸ਼ੇਸ਼ ਕਾਊਂਟਰ, ਹਸਪਤਾਲਾਂ ਵਿਖੇ ਇਲਾਜ ਆਦਿ ਸਮਸਿਆਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ
ਉਕਤ ਸਮਸਿਆਵਾਂ ਦਾ ਸਬੰਧਿਤ ਵਿਭਾਗਾ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਦਰਾ ਕਰਕੇ ਸਮਸਿਆਵਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ ।
ਇਸ ਮੌਕੇ ਡੀਈਓ ਸੈਕੰਡਰੀ ਅਜੇ ਕੁਮਾਰ ਸਰਮਾ, ਡਿਪਟੀ ਡੀਈਓ ਪ੍ਰਾਇਮਰੀ ਪਰਵਿੰਦਰ ਸਿੰਘ,ਖੇਤੀਬਾੜੀ ਅਫਸਰ ਡਾ. ਮਮਤਾ ,ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਕੁਨਾਲ ਗੁੰਬਰ, ਬਿਜਲੀ ਵਿਭਾਗ ਤੋਂ ਦਲੀਪ ਸਿੰਘ, ਸਿਹਤ ਵਿਭਾਗ ਤੋ ਡਾ ਐਰਿਕ, ਨਰੇਗਾ ਤੋਂ ਵਿਪਨ ਕੁਮਾਰ, ਪੰਜਾਬ ਰੋਡਵੇਜ਼ ਤੋਂ ਸੰਜੀਵ ਕੁਮਾਰ, ਫੂਡ ਤੇ ਸਪਲਾਈ ਵਿਭਾਗ ਤੋਂ ਸੁਖਵਿੰਦਰ ਸਿੰਘ ਸਮੇਤ ਡੀਸੀ ਦਫਤਰ ਸਟਾਫ ਆਦਿ ਵਿਭਾਗਾਂ ਦੇ ਕਰਮਚਾਰੀ ਮੌਜੂਦ ਸਨ।