Arth Parkash : Latest Hindi News, News in Hindi
19 ਜੂਨ 2025 ਨੂੰ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ 19 ਜੂਨ 2025 ਨੂੰ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ
Monday, 16 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

19 ਜੂਨ 2025 ਨੂੰ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ
ਫਾਜ਼ਿਲਕਾ 17 ਜੂਨ
ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀਮਤੀ ਵੈਸ਼ਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 19 ਜੂਨ 2025 ਨੂੰ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਚੈਕਮੇਟ ਸਿਕਿਓਰਟੀ ਪ੍ਰਾਈਵੇਟ ਲਿਮਟਿਡ  ਕੰਪਨੀ ਸ਼ਮੂਲੀਅਤ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਚੈਕਮੇਟ ਸਿਕਿਓਰਟੀ ਪ੍ਰਾਈਵੇਟ ਲਿਮਟਿਡ ਵਿੱਚ ਸਿਕਿਓਰਟੀ ਗਾਰਡ, ਸਹਾਇਕ ਸਿਕਿਓਰਟੀ ਅਫਸਰ ਦੀਆਂ 40 ਅਸਾਮੀਆਂ (ਲੜਕੇ ) ਲਈ ਯੋਗਤਾ ਮੈਟ੍ਰਿਕ, ਬਾਰਵ੍ਹੀ, ਗ੍ਰੇਜੂਏਸ਼ਨ ਹੋਣੀ ਚਾਹੀਦੀ ਹੈ ਅਤੇ ਉਮਰ 20 ਤੋਂ 35 ਸਾਲ ਦੀ ਹੋਣੀ ਲਾਜਮੀ ਹੈ
ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਦੱਸਿਆ ਕਿ ਪਲੇਸਮੈਂਟ ਕੈਂਪ ਸਵੇਰੇ 10 ਵਜੇ ਤੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਦਫਤਰ ਦੇ ਕਮਰਾ ਨੰ: 502, ਬਲਾਕ—ਏ, ਚੌਥੀ ਮੰਜਿਲ, ਡੀਸੀ ਦਫ਼ਤਰ, ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ  89060—22220, 98145—43684 ਅਤੇ 79861—15001 ਤੇ ਸੰਪਰਕ ਕੀਤਾ ਜਾ ਸਕਦਾ ਹੈ।