Arth Parkash : Latest Hindi News, News in Hindi
ਬਰਸਾਤੀ ਮੌਸਮ ਦੇ ਮੱਦੇਨਜ਼ਰ ਸਿਹਤ ਵਿਭਾਗ ਸਰਗਰਮ ਬਰਸਾਤੀ ਮੌਸਮ ਦੇ ਮੱਦੇਨਜ਼ਰ ਸਿਹਤ ਵਿਭਾਗ ਸਰਗਰਮ
Monday, 16 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਬਰਸਾਤੀ ਮੌਸਮ ਦੇ ਮੱਦੇਨਜ਼ਰ ਸਿਹਤ ਵਿਭਾਗ ਸਰਗਰਮ

-ਡੇਂਗੂ ਦੇ ਸ਼ੱਕੀ ਮਰੀਜ਼ਾਂ ਦੇ ਫ਼ੀਵਰ ਸਰਵੇ ਦਾ ਕੰਮ ਤੇਜ਼

ਸ਼੍ਰੀ ਕੀਰਤਪੁਰ ਸਾਹਿਬ (17 ਜੂਨ):
 ਰੂਪਨਗਰ ਦੇ ਸਿਵਲ ਸਰਜਨ ਡਾਕਟਰ ਬਲਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਵੱਲੋਂ ਸ਼੍ਰੀ ਕੀਰਤਪੁਰ ਸਾਹਿਬ ਅਤੇ ਇਸਦੇ ਨੇੜਲੇ ਇਲਾਕਿਆਂ ਵਿੱਚ ਡੇਂਗੂ ਦੇ ਸ਼ੱਕੀ ਮਰੀਜ਼ਾਂ ਦਾ ਫੀਵਰ ਸਰਵੇ ਕੀਤਾ ਜਾ ਰਿਹਾ ਹੈ ਤਾਂ ਜੋ ਸਮੇਂ ਸਿਰ ਰੋਗ ਦਾ ਪਤਾ ਲਗਾ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ।

ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਜੰਗਜੀਤ ਸਿੰਘ ਨੇ ਦੱਸਿਆ ਕਿ ਬਰਸਾਤੀ ਮੌਸਮ ਦੇ ਮੱਦੇਨਜ਼ਰ ਡੇਂਗੂ ਨੂੰ ਫ਼ੈਲਣ ਤੋਂ ਰੋਕਣ ਲਈ ਇਹ ਕਦਮ ਚੁੱਕਿਆ ਗਿਆ ਹੈ। ਉਹਨਾਂ ਦੱਸਿਆ ਕਿ ਬਰਸਾਤਾਂ ਵਿਚ ਮੱਛਰਾਂ ਤੋਂ ਹੋਣ ਵਾਲੀਆਂ ਬੀਮਾਰੀਆਂ ਫ਼ੈਲਣ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਲਈ ਸਿਹਤ ਵਿਭਾਗ ਦੀਆਂ ਟੀਮ ਵੱਲੋਂ ਝੁੱਗੀਆਂ ਝੌਪੜੀਆਂ ਸਮੇਤ ਡੇਂਗੂ ਦੇ ਸੰਭਾਵਿਤ ਖ਼ਤਰੇ ਵਾਲੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਸ਼ੱਕੀ ਮਰੀਜ਼ਾਂ ਦਾ "ਫ਼ੀਵਰ ਸਰਵੇ" ਕਰਨ ਦੀ ਕਾਰਵਾਈ ਲਗਾਤਾਰ ਜਾਰੀ ਹੈ।