Arth Parkash : Latest Hindi News, News in Hindi
ਪ੍ਰੀਗੈਬਾਲਿਨ 75 ਐਮ. ਜੀ ਤੋਂ ਵੱਧ ਮਾਤਰਾਂ ਦੀ ਬਿਨਾਂ ਡਾਕਟਰੀ ਪਰਚੀ ਤੋਂ ਵਿੱਕਰੀ ਤੇ ਪਾਬੰਦੀ  ਪ੍ਰੀਗੈਬਾਲਿਨ 75 ਐਮ. ਜੀ ਤੋਂ ਵੱਧ ਮਾਤਰਾਂ ਦੀ ਬਿਨਾਂ ਡਾਕਟਰੀ ਪਰਚੀ ਤੋਂ ਵਿੱਕਰੀ ਤੇ ਪਾਬੰਦੀ 
Wednesday, 18 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪ੍ਰੀਗੈਬਾਲਿਨ 75 ਐਮਜੀ ਤੋਂ ਵੱਧ ਮਾਤਰਾਂ ਦੀ ਬਿਨਾਂ ਡਾਕਟਰੀ ਪਰਚੀ ਤੋਂ ਵਿੱਕਰੀ ਤੇ ਪਾਬੰਦੀ 

ਮਾਲੇਰਕੋਟਲਾ 19 ਜੂਨ :

                   ਦੇਖਣ ਵਿੱਚ ਆਇਆ ਹੈ ਕਿ ਪ੍ਰੀਗੈਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲਾਂ ਦੀ ਆਮ ਲੋਕਾਂ ਵੱਲੋਂ ਗ਼ਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਸਿਗਨੇਚਰ ਦੇ ਨਾਮ ਨਾਲ ਵੀ ਜਾਣੇ ਜਾਂਦੇ ਕੈਪਸੂਲ ਨੂੰ ਲੋਕਾਂ ਵੱਲੋਂ ਨਸ਼ੇ ਦੇ ਤੌਰ ਤੇ ਵਰਤਿਆ ਜਾ ਰਿਹਾ ਹੈ ਜ਼ਿਲ੍ਹਾ ਮਾਲੇਰਕੋਟਲਾ 'ਚ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਕਤ ਕੈਪਸੂਲਾਂ ਦੀ ਦਵਾਈ ਦੀ ਖੁੱਲ੍ਹੇ ਤੋਰ ਤੇ ਵੇਚਣ ਤੇ ਪਾਬੰਦੀ ਲਗਾਈ ਗਈ ਹੈ 

                  ਜ਼ਿਲ੍ਹਾ ਮੈਜਿਸਟਰੇਟਮਾਲੇਰਕੋਟਲਾ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ 

                   ਉਨ੍ਹਾਂ ਦੱਸਿਆਂ ਕਿ ਪ੍ਰੀਗੈਬਾਲਿਨ ਦਵਾਈ ਦੀ 75 ਐਮ ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੇ ਵੇਚਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਗਈ ਹੈ  ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕ੍ਰਿਪਸ਼ਨ ਸਲਿਪ ਤੇ ਆਪਣੀ ਮੋਹਰ ਲਗਾਈ ਜਾਵੇ ਅਤੇ ਮੈਡੀਸਨ ਦੇਣ ਦੀ ਮਿਤੀ ਦਰਜ ਕੀਤੀ ਜਾਵੇ

                   ਇਹ ਹੁਕਮ 15 ਅਗਸਤ 2025 ਤੱਕ ਲਾਗੂ ਰਹੇਗਾ