Arth Parkash : Latest Hindi News, News in Hindi
ਸਪੀਕਰ ਸ. ਸੰਧਵਾਂ ਨੇ ਵੱਖ-ਵੱਖ ਧਾਰਮਿਕ / ਸਮਾਜਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ ਸਪੀਕਰ ਸ. ਸੰਧਵਾਂ ਨੇ ਵੱਖ-ਵੱਖ ਧਾਰਮਿਕ / ਸਮਾਜਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ
Saturday, 21 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ,ਫਰੀਦਕੋਟ।

 

-ਸਪੀਕਰ ਸ. ਸੰਧਵਾਂ ਨੇ ਵੱਖ-ਵੱਖ ਧਾਰਮਿਕ / ਸਮਾਜਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

 

 

ਕੋਟਕਪੂਰਾ 22 ਜੂਨ (2025) ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਆਪਣੇ ਨਿੱਜੀ ਰੁਝੇਵਿਆਂ ਵਿੱਚੋਂ ਸਮਾਂ ਕੱਢ ਕੇ ਆਮ ਲੋਕਾਂ ਦੇ ਦੁੱਖ ਸੁੱਖ ਵਿੱਚ ਸ਼ਰੀਕ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। 

ਉਨ੍ਹਾਂ ਅੱਜ ਕੋਟਕਪੂਰਾ ਵਿਖੇ ਸਵ. ਮੋਹਨਜੀਤ ਕੌਰ ਅਤੇ ਪਿੰਡ ਖਾਰਾ ਵਿਖੇ ਜਸਵਿੰਦਰ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। 

ਇਸ ਤੋਂ ਇਲਾਵਾ ਉਨ੍ਹਾਂ ਕੋਟਕਪੂਰਾ ਵਿਖੇ ਸਵ.ਸੰਤਰੋ ਦੇਵੀ, ਹਰਿੰਦਰਾ ਨਗਰ ਫਰੀਦਕੋਟ ਵਿਖੇ ਸਵ. ਅਮਰਜੀਤ ਕੌਰ,ਪਿੰਡ ਬਹਿਬਲ ਖੁਰਦ ਵਿਖੇ ਸਵ. ਗਿਆਨੀ ਗੁਰਮੇਲ ਸਿੰਘ ਨਿਆਮੀਵਾਲਾ, ਗੁਰਦੁਆਰਾ ਬਾਬਾ ਜੈਤੇਆਣਾ ਸਾਹਿਬ ਜੈਤੋ ਵਿਖੇ ਜਗਦੀਸ਼ ਕੌਰ, ਘਣੀਏ ਵਾਲਾ ਵਿਖੇ ਸ. ਬਲਵੰਤ ਸਿੰਘ ਆਦਿ ਦੇ ਭੋਗ ਸਮਾਗਮਾਂ ਵਿੱਚ ਸ਼ਮੂਲੀਅਤ ਕਰਕੇ ਪਰਿਵਾਰ ਨਾਲ ਦੁੱਖ ਵੰਡਾਇਆ।

 

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਿਸੇ ਜੀਅ ਦਾ ਘਰ ਪਰਿਵਾਰ ਵਿੱਚੋਂ ਚਲੇ ਜਾਣਾ ਪਰਿਵਾਰ/ਸਮਾਜ ਲਈ ਬਹੁਤ ਵੱਡਾ ਘਾਟਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਰੱਬ ਪਰਿਵਾਰਾਂ ਨੂੰ ਇਸ ਦੁੱਖ ਨੂੰ ਸਹਿਣ ਦਾ ਬੱਲ ਬਖਸੇ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ ਅਤੇ ਆਪਣੇ ਚਰਨਾਂ ਵਿੱਚ ਨਿਵਾਜੇ।

 

ਇਸ ਮੌਕੇ ਪਰਿਵਾਰ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।