Arth Parkash : Latest Hindi News, News in Hindi
ਲੋਕਾਂ ਨੂੰ ਸਮਾਜਿਕ ਸੁਰੱਖਿਆ ਸਕੀਮਾਂ ਬਾਰੇ ਜਾਗਰੂਕ ਕਰਨ ਲਈ 1 ਜੁਲਾਈ ਤੋਂ ਗ੍ਰਾਮ ਪੰਚਾਇਤ ਪੱਧਰ ’ਤੇ ਲਗਾਏ ਜਾਣਗੇ ਕੈਂਪ ਲੋਕਾਂ ਨੂੰ ਸਮਾਜਿਕ ਸੁਰੱਖਿਆ ਸਕੀਮਾਂ ਬਾਰੇ ਜਾਗਰੂਕ ਕਰਨ ਲਈ 1 ਜੁਲਾਈ ਤੋਂ ਗ੍ਰਾਮ ਪੰਚਾਇਤ ਪੱਧਰ ’ਤੇ ਲਗਾਏ ਜਾਣਗੇ ਕੈਂਪ
Monday, 23 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਲੋਕਾਂ ਨੂੰ ਸਮਾਜਿਕ ਸੁਰੱਖਿਆ ਸਕੀਮਾਂ ਬਾਰੇ ਜਾਗਰੂਕ ਕਰਨ ਲਈ 1 ਜੁਲਾਈ ਤੋਂ ਗ੍ਰਾਮ ਪੰਚਾਇਤ ਪੱਧਰ ’ਤੇ ਲਗਾਏ ਜਾਣਗੇ ਕੈਂਪ

 

ਜਲੰਧਰ, 24 ਜੂਨ : ਲੋਕਾਂ ਨੂੰ ਸਮਾਜਿਕ ਸੁਰੱਖਿਆ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਤਿੰਨ ਮਹੀਨਿਆਂ ਲਈ ਚਲਾਈ ਜਾਣ ਵਾਲੀ ‘ਵਿੱਤੀ ਸਮਾਵੇਸ਼ ਸੰਤ੍ਰਿਪਤੀ’ ਮੁਹਿੰਮ ਸਬੰਧੀ ਅੱਜ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਗ੍ਰਾਮ ਪੰਚਾਇਤ ਪੱਧਰ ’ਤੇ ਕੈਂਪ ਲਾ ਕੇ ਲੋਕਾਂ ਨੂੰ ਸਮਾਜਿਕ ਸੁਰੱਖਿਆ ਸਕੀਮਾਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਪਹਿਲੀ ਜੁਲਾਈ  ਤੋਂ 30 ਸਤੰਬਰ 2025 ਤੱਕ ਚਲਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਤਿੰਨ ਮਹੀਨੇ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਬੈਕਾਂ ਵਿੱਚ ਵਿੱਤੀ ਸਮਾਵੇਸ਼ ਤਹਿਤ ਚੱਲ ਰਹੀਆਂ ਸਕੀਮਾਂ ਪ੍ਰਧਾਨ ਮੰਤਰੀ ਜਨਧਨ ਯੋਜਨਾ (ਪੀ.ਐਮ.ਜੇ.ਡੀ.ਵਾਈ.) , ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ (ਪੀ.ਐਮ.ਜੇ.ਜੇ.ਬੀ.ਵਾਈ.), ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ (ਪੀ.ਐਮ.ਐਸ.ਬੀ.ਵਾਈ.) ਅਤੇ ਅਟਲ ਪੈਨਸ਼ਨ ਯੋਜਨਾ (ਏ.ਪੀ.ਵਾਈ.) ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬੈਂਕਾਂ ਦੇ ਅਧਿਕਾਰੀ ਪੰਚਾਇਤ ਦੇ ਸਹਿਯੋਗ ਨਾਲ ਕੈਂਪ ਲਗਾਉਣਗੇ, ਜਿਨ੍ਹਾਂ ਵਿੱਚ ਬੰਦ ਹੋ ਚੁੱਕੇ ਪੁਰਾਣੇ ਖਾਤਿਆਂ ਵਿੱਚ ਕੇ.ਵਾਈ.ਸੀ. ਦਸਤਾਵੇਜ਼ ਦੇ ਕੇ ਦੁਬਾਰਾ ਉਨ੍ਹਾਂ ਨੂੰ ਦੁਬਾਰਾ ਚਾਲੂ ਕਰਨ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਨਵੇਂ ਖਾਤੇ ਖੋਲ੍ਹਣ ਵਿੱਚ ਮਦਦ ਕੀਤੀ ਜਾਵੇਗੀ। 

ਉਨ੍ਹਾਂ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਇਸ ਸਬੰਧੀ ਪੰਚਾਇਤਾਂ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਅਤੇ ਬੈਂਕਾਂ ਨਾਲ ਸਹਿਯੋਗ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਸਾਰੇ ਬੈਂਕਾਂ ਦੇ ਜ਼ਿਲ੍ਹਾ ਪੱਧਰੀ ਨੁਮਾਇੰਦਿਆਂ ਨੂੰ ਰੋਜ਼ਾਨਾ ਐਲ.ਡੀ.ਐੱਮ.ਦਫ਼ਤਰ ਵਿਖੇ ਇਸ ਸਬੰਧੀ ਰਿਪੋਰਟ ਭੇਜਣ ਲਈ ਵੀ ਕਿਹਾ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁਹਿੰਮ ਦੀ ਕਾਰਗੁਜ਼ਾਰੀ ਲਈ ਹਰ ਮਹੀਨੇ ਸਮੀਖਿਆ ਕਮੇਟੀ ਦੀ ਮੀਟਿੰਗ ਕੀਤੀ ਜਾਵੇਗੀ।

ਮੀਟਿੰਗ ਵਿੱਚ ਪ੍ਰਮੁੱਖ ਜ਼ਿਲ੍ਹਾ ਪ੍ਰਬੰਧਕ ਜਲੰਧਰ ਮੋਹਨ ਸਿੰਘ ਮੋਤੀ,ਨਾਬਾਰਡ ਦੇ ਜ਼ਿਲ੍ਹਾ ਵਿਕਾਸ ਪ੍ਰਬੰਧਕ ਸਵਿਤਾ ਸਿੰਘ, ਡੀ.ਡੀ.ਪੀ.ਓ. ਦਫ਼ਤਰ ਜਲੰਧਰ ਅਤੇ ਬੈਂਕਾਂ ਦੇ ਜ਼ਿਲ੍ਹਾ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।