Arth Parkash : Latest Hindi News, News in Hindi
ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ, ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ 'ਤੇ ਦਿੱਤਾ ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ, ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ 'ਤੇ ਦਿੱਤਾ ਜ਼ੋਰ
Wednesday, 25 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ, ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ 'ਤੇ ਦਿੱਤਾ ਜ਼ੋਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਵਚਨਬੱਧ

ਚੰਡੀਗੜ੍ਹ, 26 ਜੂਨ:


ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਉਹਨਾਂ ਨੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਅਤੇ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਸਕੱਤਰ ਬਾਗਬਾਨੀ ਸ੍ਰੀ ਮੁਹੰਮਦ ਤਇਅਬ ਨੇ ਮੰਤਰੀ ਨੂੰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਜੈਕਟਾਂ ਤਹਿਤ ਹੋਈ ਪ੍ਰਗਤੀ ਤੋਂ ਜਾਣੂ ਕਰਵਾਇਆ। ਸ੍ਰੀ ਤਇਅਬ ਨੇ ਮੁੱਖ ਪ੍ਰਾਪਤੀਆਂ 'ਤੇ ਵੀ ਚਾਨਣਾ ਪਾਇਆ ਅਤੇ ਖੇਤਰੀ ਪੱਧਰ 'ਤੇ ਇਸਦੇ ਲਾਗੂ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ।

ਸ੍ਰੀ ਭਗਤ ਨੇ ਕਿਸਾਨਾਂ ਨੂੰ ਸਬਸਿਡੀਆਂ ਦੀ ਪਾਰਦਰਸ਼ੀ ਅਤੇ ਸਮੇਂ ਸਿਰ ਵੰਡ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਉਹ ਬਿਨਾਂ ਕਿਸੇ ਦੇਰੀ ਦੇ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨ੍ਹਾਂ ਨੇ ਬਾਗਬਾਨੀ ਨਾਲ ਸਬੰਧਤ ਸਾਰੀਆਂ ਪਹਿਲਕਦਮੀਆਂ ਨੂੰ ਜਲਦ ਪੂਰਾ ਕਰਨ ਅਤੇ ਜ਼ਮੀਨੀ ਪੱਧਰ 'ਤੇ ਕਿਸਾਨਾਂ ਨਾਲ ਸਰਗਰਮੀ ਨਾਲ ਜੁੜਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸਾਨਾਂ ਲਈ ਬਿਹਤਰ ਮੌਕੇ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਗਬਾਨੀ ਨੂੰ ਉਤਸ਼ਾਹਿਤ ਕਰਨਾ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਸੂਬੇ ਵਿੱਚ ਖੇਤੀਬਾੜੀ ਵਿਭਿੰਨਤਾ ਲਿਆਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਸ੍ਰੀ ਭਗਤ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਚੱਲ ਰਹੀਆਂ ਸਾਰੀਆਂ ਪ੍ਰਗਤੀ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਸਬੰਧੀ ਮਾਸਿਕ ਪ੍ਰਗਤੀ ਰਿਪੋਰਟਾਂ ਪੇਸ਼ ਕਰਨਾ ਵੀ ਯਕੀਨੀ ਬਣਾਇਆ ਜਾਵੇ।