Arth Parkash : Latest Hindi News, News in Hindi
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ
Sunday, 29 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ

 

ਕਿਹਾ  ਲੋਕਾਂ ਦੀ ਸਹੂਲਤ ਤੇ ਸੁਰੱਖਿਆ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ

 

ਜਲੰਧਰ, 30 ਜੂਨ: ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਅਤੇ ਲੋਕਾਂ ਦੀ ਸੁਰੱਖਿਆ ਲਈ ਕਈ ਅਹਿਮ ਹਦਾਇਤਾਂ ਕੀਤੀਆਂ।

 

ਕੈਬਨਿਟ ਮੰਤਰੀ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਜਲੰਧਰ ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਸਮੇਤ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਨਾਲ-ਨਾਲ ਬਿਜਲੀ ਮੀਟਰਾਂ ਦੇ ਖੁੱਲ੍ਹੇ ਪਏ ਬਕਸਿਆਂ ਨੂੰ ਬੰਦ ਕਰਨ ਅਤੇ ਉਨ੍ਹਾਂ ਨੂੰ ਢੁੱਕਵੀਂ ਉਚਾਈ ’ਤੇ ਲਗਾਉਣ ਦੀ ਹਦਾਇਤ ਕੀਤੀ ਤਾਂ ਜੋ ਕਿਸੇ ਵੀ ਦੁਰਘਟਨਾ ਤੋਂ ਬਚਿਆ ਜਾ ਸਕੇ।

 

ਕੈਬਨਿਟ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਲੰਧਰ ਵਾਸੀਆਂ ਦੀਆਂ ਬਿਜਲੀ ਸੰਬੰਧੀ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।

 

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚੋਂ ਲਟਕਦੀਆਂ ਢਿੱਲੀਆਂ, ਗੈਰ-ਵਰਤੋਂਯੋਗ ਅਤੇ ਖ਼ਰਾਬ ਤਾਰਾਂ ਹਟਾਉਣ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜਲੰਧਰ ਵਾਸੀਆਂ ਨੂੰ ਬਿਜਲੀ ਸੰਬੰਧੀ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਪੀ.ਐਸ.ਪੀ.ਸੀ.ਐਲ. ਨੂੰ ਆਪਣੇ ਵਿਭਾਗ ਦੇ ਹੈਲਪਲਾਈਨ ਨੰਬਰ ਦਾ ਵੱਧ ਤੋਂ ਵੱਧ ਪ੍ਰਚਾਰ ਤੇ ਪ੍ਰਸਾਰ ਕਰਨ ਲਈ ਵੀ ਕਿਹਾ ਅਤੇ ਹਦਾਇਤ ਕੀਤੀ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੱਤ ਹੱਲ ਕੀਤਾ ਜਾਵੇ।

ਮੀਟਿੰਗ ਵਿੱਚ ਹਲਕਾ ਇੰਚਾਰਜ ਜਲੰਧਰ ਕੇਂਦਰੀ ਨਿਤਿਨ ਕੋਹਲੀ, ਆਪ ਆਗੂ ਦਿਨੇਸ਼ ਢੱਲ, ਡਿਪਟੀ ਚੀਫ਼ ਇੰਜੀਨੀਅਰ ਓਪਰੇਸ਼ਨ ਸਰਕਲ ਜਲੰਧਰ ਇੰਜ. ਗੁਲਸ਼ਨ ਕੁਮਾਰ ਚੁਟਾਨੀ ਸਮੇਤ ਪੀ.ਐਸ.ਪੀ.ਸੀ.ਐਲ. ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।