Arth Parkash : Latest Hindi News, News in Hindi
ਯੁੱਧ ਨਸ਼ਿਆਂ ਵਿਰੁੱਧ’ : ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ’ : ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ
Sunday, 29 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਯੁੱਧ ਨਸ਼ਿਆਂ ਵਿਰੁੱਧ’ : ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ

 

13.1 ਕਿਲੋਗ੍ਰਾਮ ਹੈਰੋਇਨ, 5 ਪਿਸਤੌਲ, 12 ਜ਼ਿੰਦਾ ਕਾਰਤੂਸ ਬਰਾਮਦ

 

ਜਲੰਧਰ, 30 ਜੂਨ: ਪੰਜਾਬ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਇੱਕ ਵੱਡੇ ਡਰੱਗ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਕੁੱਲ 13.1 ਕਿਲੋ ਹੈਰੋਇਨ, 5 ਗੈਰ-ਕਾਨੂੰਨੀ .32 ਬੋਰ ਪਿਸਤੌਲ, 12 ਜ਼ਿੰਦਾ ਕਾਰਤੂਸ, 3 ਮੈਗਜ਼ੀਨ, 3 ਲਗਜ਼ਰੀ ਵਾਹਨ ਅਤੇ 22,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਪੁਲਿਸ ਕਮਿਸ਼ਨਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਮਈ, 2025 ਨੂੰ ਹੋਈ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਉਨ੍ਹਾਂ ਵੱਲੋਂ ਦੋ ਮੁੱਖ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦਾ ਖੁਲਾਸਾ ਕੀਤਾ ਗਿਆ ਸੀ।

ਸ਼ਿਵਮ ਸੋਢੀ ਉਰਫ਼ ਸ਼ਿਵਾ, ਪੁੱਤਰ ਵਰਿੰਦਰ ਸੋਢੀ, ਵਾਸੀ ਸਿਮਰਨ ਐਨਕਲੇਵ ਨੇੜੇ ਲੰਮਾ ਪਿੰਡ ਚੌਕ, ਨੂੰ 20 ਮਈ, 2025 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਬਰਿੰਦਰ ਸਿੰਘ ਉਰਫ਼ ਬੱਬੂ, ਪੁੱਤਰ ਦਵਿੰਦਰ ਸਿੰਘ, ਵਾਸੀ ਅਮਰ ਨਗਰ, ਜਲੰਧਰ ਨੂੰ 22 ਮਈ, 2025 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਪੁਲਿਸ ਨੇ ਕੁੱਲ 13 ਕਿਲੋ ਹੈਰੋਇਨ, 3 ਲਗਜ਼ਰੀ ਕਾਰਾਂ, 2 ਗੈਰ-ਕਾਨੂੰਨੀ ਪਿਸਤੌਲ (32 ਬੋਰ), 6 ਜ਼ਿੰਦਾ ਕਾਰਤੂਸ ਅਤੇ 22,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਸਬੰਧੀ ਐਫ.ਆਈ.ਆਰ. ਨੰਬਰ 122 ਮਿਤੀ 20.05.2025 ਨੂੰ 21-ਸੀ, 27-ਏ, 61, 85 ਧਾਰਾ ਐਨਡੀਪੀਐਸ ਐਕਟ ਅਤੇ 25(1) ਬੀ ਅਸਲਾ ਐਕਟ ਦੇ ਤਹਿਤ ਥਾਣਾ ਡਵੀਜ਼ਨ ਨੰਬਰ 8, ਜਲੰਧਰ ਵਿਖੇ ਦਰਜ ਕੀਤੀ ਗਈ ਸੀ।   

ਰਿਮਾਂਡ ਦੌਰਾਨ ਕੀਤੀ ਗਈ ਪੁੱਛਗਿੱਛ ਦੇ ਆਧਾਰ 'ਤੇ ਇੱਕ ਤੀਜੇ ਸਾਥੀ ਦੀ ਸ਼ਮੂਲੀਅਤ ਸਾਹਮਣੇ ਆਈ, ਜਿਸ ’ਤੇ ਸੁਖਜੀਤ ਸਿੰਘ ਉਰਫ਼ ਸੁੱਖਾ ਪੁੱਤਰ ਲਖਵੀਰ ਸਿੰਘ, ਵਾਸੀ ਬਿਸ਼ੰਬਰਪੁਰਾ, ਥਾਣਾ ਚਾਟੀਵਿੰਡ, ਅੰਮ੍ਰਿਤਸਰ ਨੂੰ 23 ਜੂਨ, 2025 ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਸ ਦੀ ਗ੍ਰਿਫ਼ਤਾਰੀ 'ਤੇ ਪੁਲਿਸ ਨੇ 100 ਗ੍ਰਾਮ ਹੈਰੋਇਨ, 3 ਗੈਰ-ਕਾਨੂੰਨੀ .32 ਬੋਰ ਪਿਸਤੌਲ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਸੁਖਜੀਤ ਸਿੰਘ ਉਰਫ਼ ਸੁੱਖਾ ਵਿਰੁੱਧ ਪਹਿਲਾਂ ਵੀ ਅਪਰਾਧਿਕ ਮਾਮਲਾ ਦਰਜ ਹੈ।

 

ਮੁਲਜ਼ਮਾਂ ਦੇ ਵਿਆਪਕ ਨੈੱਟਵਰਕ ਅਤੇ ਵਿੱਤੀ ਸਬੰਧਾਂ ਦੀ ਜਾਂਚ ਜਾਰੀ ਹੈ। ਜਲੰਧਰ ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਇਸ ਰੈਕੇਟ ਨਾਲ ਜੁੜੇ ਸਾਰੇ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।