Arth Parkash : Latest Hindi News, News in Hindi
ਕੈਬਨਿਟ ਮੰਤਰੀ ਨੇ ਜਲੰਧਰ ਸ਼ਹਿਰ ’ਚ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ   ਕੈਬਨਿਟ ਮੰਤਰੀ ਨੇ ਜਲੰਧਰ ਸ਼ਹਿਰ ’ਚ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ  
Thursday, 03 Jul 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਕੈਬਨਿਟ ਮੰਤਰੀ ਨੇ ਜਲੰਧਰ ਸ਼ਹਿਰ ’ਚ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

 

ਕਿਹਾ ਵਿਕਾਸ ਕਾਰਜਾਂ ਲਈ ਫੰਡਜ਼ ਦੀ ਕੋਈ ਘਾਟ ਨਹੀਂ

 

ਜਲੰਧਰ, 4 ਜੁਲਾਈ :  ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਨੂੰ ਸ਼ਹਿਰ ਦੇ ਵਿਕਾਸ ਪ੍ਰਾਜੈਕਟਾਂ ਸਬੰਧੀ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਉਨ੍ਹਾਂ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਚੱਲ ਰਹੇ ਸਾਰੇ ਵਿਕਾਸ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਹੁਲਾਰਾ ਲਈ ਠੋਸ ਯਤਨ ਕਰ ਰਹੀ ਹੈ। ਇਸ ਮੌਕੇ ਮੇਅਰ ਵਿਨੀਤ ਧੀਰ ਅਤੇ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਵੀ ਮੌਜੂਦ ਸਨ।

ਸ਼੍ਰੀ ਭਗਤ ਨੇ ਸੜਕ ਨਿਰਮਾਣ, ਜਲ ਸਪਲਾਈ ਅਤੇ ਸੀਵਰੇਜ ਸਮੇਤ ਕਈ ਮੁੱਖ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਵਰੇਜ ਲਾਈਨਾਂ ਦੀ ਸਫਾਈ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇ, ਖਾਸ ਕਰ ਮਾਨਸੂਨ ਦੇ ਮੌਸਮ ਦੌਰਾਨ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਕੰਮਾਂ ਦੀ ਢੁੱਕਵੀਂ ਨਿਗਰਾਨੀ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਸੜਕਾਂ ਅਤੇ ਹੋਰ ਪ੍ਰਾਜੈਕਟਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਕਈ ਮਹੱਤਵਪੂਰਣ ਪਹਿਲਕਦਮੀਆਂ ਕਰ ਰਹੀ ਹੈ।

ਇਸ ਦੌਰਾਨ ਮੀਟਿੰਗ ਵਿੱਚ ਮੌਜੂਦ ਵਾਰਡ ਕੌਂਸਲਰਾਂ ਵੱਲੋਂ ਆਪੋ-ਆਪਣੇ ਵਾਰਡਾਂ ਵਿੱਚ ਨਵੇਂ ਕੰਮਾਂ ਲਈ ਕਈ ਪ੍ਰਸਤਾਵ ਪੇਸ਼ ਕੀਤੇ ਗਏ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਨਵੇਂ ਕੰਮਾਂ ਲਈ ਵਿਸਥਾਰਤ ਤਜਵੀਜ਼ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਨ੍ਹਾਂ ਨੂੰ ਸਮੇਂ ਸਿਰ ਸ਼ੁਰੂ ਕੀਤਾ ਜਾ ਸਕੇ।

ਇਸ ਤੋਂ ਪਹਿਲਾਂ ਮੇਅਰ ਵਿਨੀਤ ਧੀਰ ਨੇ ਕਿਹਾ ਕਿ ਜਲੰਧਰ ਨਗਰ ਨਿਗਮ ਸ਼ਹਿਰ ਨੂੰ ਤੇਜ਼ੀ ਨਾਲ ਵਿਕਾਸ ਦੇ ਰਾਹ ’ਤੇ ਲਿਜਾਣ ਲਈ ਕਈ ਮਹੱਤਵਪੂਰਣ ਪਹਿਲਕਦਮੀਆਂ ਸ਼ੁਰੂ ਕਰ ਰਿਹਾ ਹੈ।