ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਚੰਦਬਾਜਾ ’ਚ ਆਂਗਣਵਾੜੀ ਸੈਂਟਰ ਦੀ ਨਵੀਂ ਇਮਾਰਤ ਦਾ ਉਦਘਾਟਨ
“ਪੰਜਾਬ ਵਿੱਚ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਹੋਵੇਗੀ ਤੇਜ਼”– ਸੰਧਵਾਂ
ਕੋਟਕਪੂਰਾ, 5 ਜੁਲਾਈ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਚੰਦਬਾਜਾ ਵਿਖੇ ਲਗਭਗ 7 ਲੱਖ ਰੁਪਏ ਦੀ ਲਾਗਤ ਨਾਲ ਨਵੀਨਤਮ ਢੰਗ ਨਾਲ ਬਣੀ ਆਂਗਣਵਾੜੀ ਸੈਂਟਰ ਦੀ ਇਮਾਰਤ ਦਾ ਰਿਬਨ ਕੱਟ ਕੇ ਸ਼ੁਭ ਉਦਘਾਟਨ ਕੀਤਾ।
ਇਸ ਮੌਕੇ ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਭਰ ਵਿੱਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਰਫਤਾਰ ਹੋਰ ਤੇਜ਼ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਵਿਕਸਤ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਮਜ਼ਬੂਤ ਨੀਂਹ ਦੇਣਾ ਸਰਕਾਰ ਦੀ ਪ੍ਰਾਥਮਿਕਤਾ ਹੈ।
ਸਪੀਕਰ ਨੇ ਪਿੰਡ ਵਾਸੀਆਂ ਨੂੰ ਨਵੀਂ ਇਮਾਰਤ ਲਈ ਵਧਾਈ ਦਿੰਦਿਆਂ ਕਿਹਾ ਕਿ ਇਸ ਆਂਗਣਵਾੜੀ ਸੈਂਟਰ ਵਿੱਚ ਬੱਚਿਆਂ ਲਈ ਸਾਰੀਆਂ ਆਧੁਨਿਕ ਸਹੂਲਤਾਂ ਉਪਲੱਬਧ ਹੋਣਗੀਆਂ, ਜਿਵੇਂ ਕਿ ਚੰਗਾ ਭੌਤਿਕ ਢਾਂਚਾ, ਸਾਫ–ਸੁਥਰਾ ਵਾਤਾਵਰਨ, ਅਤੇ ਸਿੱਖਣ ਯੋਗ ਮਾਹੌਲ। ਉਨ੍ਹਾਂ ਨੇ ਕਿਹਾ ਕਿ ਗਰੀਬੀ ਨੂੰ ਜੇਕਰ ਕੋਈ ਚੀਜ਼ ਹਰਾ ਸਕਦੀ ਹੈ ਤਾਂ ਉਹ ਹੈ ਸਿੱਖਿਆ।
ਇਸ ਸ਼ੁਭ ਮੌਕੇ ਤੇ ਨਵਜੋਤ ਕੌਰ ਸਰਪੰਚ,ਅਭੈਜੀਤ ਸਿੰਘ ਢਿੱਲੋਂ, ਪੰਚ ਸਰੂਪ ਸਿੰਘ, ਪੰਚ ਭਗਵਾਨ ਸਿੰਘ, ਪੰਚ ਗੁਰਜੀਤ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ, ਸਤਨਾਮ ਸਿੰਘ, ਸੇਵਾ ਸਿੰਘ, ਜਲੌਰ ਸਿੰਘ, ਗੁਰਸ਼ਰਨਜੀਤ ਸਿੰਘ ਢਿੱਲੋਂ, ਜਸਵੀਰ ਸਿੰਘ, ਮੀਤਾ ਸਿੰਘ ਗਿੱਲ, ਗੁਰਪ੍ਰੀਤ ਸਿੰਘ,ਰਾਜ ਧਾਲੀਵਾਲ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।