Arth Parkash : Latest Hindi News, News in Hindi
ਖੇਤੀਬਾੜੀ ਵਿਭਾਗ ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ ਚੈਕਿੰਗ ਖੇਤੀਬਾੜੀ ਵਿਭਾਗ ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ ਚੈਕਿੰਗ
Thursday, 10 Jul 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਖੇਤੀਬਾੜੀ ਵਿਭਾਗ ਵੱਲੋਂ ਕੋਅਪਰੇਟਿਵ ਸੋਸਾਇਟੀਆਂ ਦੀ ਅਚਨਚੇਤ ਚੈਕਿੰਗ
ਫਾਜ਼ਿਲਕਾ 11 ਜੁਲਾਈ
ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁਡੀਆਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਫ਼ਾਜਿਲਕਾ ਡਾ.ਰਜਿੰਦਰ ਕੰਬੋਜ਼ ਦੀ ਯੋਗ ਅਗਵਾਈ ਹੇਠ ਬਲਾਕ ਖੇਤੀਬਾੜੀ ਅਫ਼ਸਰ ਖੂਈਆਂ ਸਰਵਰ ਸ੍ਰੀ ਪਰਮਿੰਦਰ ਸਿੰਘ ਵੱਲੋਂ ਆਪਣੀ ਟੀਮ ਮੈਂਬਰ ਆਸ਼ੀਸ਼ ਸ਼ਰਮਾ ਏ.ਡੀ.ਓ, ਵਿਜੈਪਾਲ ਏ.ਡੀ.ਓ ਨਾਲ ਪਿੰਡ ਕੱਲਰ ਖੇੜਾ, ਅਚਾੜਿਕੀ, ਮੌਜਗੜ੍ਹ ਦੀਆਂ ਕੋਅਪਰੇਟਿਵ ਸੋਸਾਇਟੀਆਂ ਦੀ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਟੀਮ ਨੇ ਖਾਦਾਂ,ਬੀਜ਼ਾਂ ਅਤੇ ਕੀਟਨਾਸ਼ਕਾਂ ਦੀ ਉਪਲੱਬਧਤਾ, ਗੁਣਵੱਤਾ ਅਤੇ ਦਸਤਾਵੇਜ਼ਾਂ ਦੀ ਜਾਂਚ ਕੀਤੀ। ਖਾਦ ਇੰਸਪੈਕਟਰ ਆਸ਼ੀਸ਼ ਸ਼ਰਮਾ ਵੱਲੋਂ ਕੱਲਰ ਖੇੜਾ ਐੱਮਪੀਸੀਐੱਸ ਤੋਂ ਖਾਦ ਦਾ ਸੈਂਪਲ ਲਿਆ ਗਿਆ ਜਿਸ ਨੂੰ ਜਾਂਚ ਲਈ ਖਾਦ ਪਰਖ ਪ੍ਰਯੋਗਸ਼ਾਲਾ ਵਿਚ ਭੇਜ ਦਿੱਤਾ ਗਿਆ ਹੈ। ਬਲਾਕ ਅਫ਼ਸਰ ਵੱਲ ਉਪਰੋਕਤ ਕੋਅਪਰੇਟਿਵ ਸੁਸਾਇਟੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਖਾਦ ਦੇ ਨਾਲ ਕੋਈ ਵੀ ਬੇਲੋੜੀ ਖੇਤੀ ਸਮੱਗਰੀ ਕਿਸਾਨਾਂ ਨੂੰ ਨਾ ਦੇਣ।