Arth Parkash : Latest Hindi News, News in Hindi
ਸਰਕਾਰੀ ਕਾਲਜ ਗੁਰਦਾਸਪੁਰ ਦੇ ਬੀ.ਸੀ.ਏ. ਕੋਰਸ ਦਾ ਵਿਦਿਆਰਥੀ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚੋਂ ਰਿਹਾ ਅਵੱਲ ਸਰਕਾਰੀ ਕਾਲਜ ਗੁਰਦਾਸਪੁਰ ਦੇ ਬੀ.ਸੀ.ਏ. ਕੋਰਸ ਦਾ ਵਿਦਿਆਰਥੀ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚੋਂ ਰਿਹਾ ਅਵੱਲ
Friday, 11 Jul 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸਰਕਾਰੀ ਕਾਲਜ ਗੁਰਦਾਸਪੁਰ ਦੇ ਬੀ.ਸੀ.ਏ. ਕੋਰਸ ਦਾ ਵਿਦਿਆਰਥੀ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚੋਂ ਰਿਹਾ ਅਵੱਲ

 

ਗੁਰਦਾਸਪੁਰ, 12 ਜੁਲਾਈ ( 2025) - ਸਰਕਾਰੀ ਕਾਲਜ ਗੁਰਦਾਸਪੁਰ ਦੇ ਵਿਦਿਆਰਥੀ ਗੁਰਸਿਮਰਨ ਸਿੰਘ ਨੇ ਬੀ.ਸੀ.ਏ. ਕਲਾਸ ਵਿੱਚ 2023/2400 ਨੰਬਰ ਹਾਸਲ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। 

 

ਸਰਕਾਰੀ ਕਾਲਜ ਗੁਰਦਾਸਪੁਰ ਦੇ ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਨੇ ਅੱਵਲ ਰਹਿਣ ਵਾਲੇ ਵਿਦਿਆਰਥੀ ਗੁਰਸਿਮਰਨ ਸਿੰਘ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਹਰੇਕ ਵਿਦਿਅਕ ਅਦਾਰੇ ਨੂੰ ਅਜਿਹੇ ਵਿਦਿਆਰਥੀਆਂ `ਤੇ ਮਾਣ ਹੁੰਦਾ ਹੈ, ਜੋ ਆਪਣੀ ਸਖਤ ਮਿਹਨਤ ਤੇ ਲਗਨ ਪ੍ਰੀਖਿਆਵਾਂ ਵਿੱਚ ਮੋਹਰੀ ਰਹਿ ਕੇ ਹੋਰ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਬਣਦੇ ਹਨ। ਉਨ੍ਹਾਂ ਵਿਦਿਆਰਥੀ ਗੁਰਸਿਮਰਨ ਸਿੰਘ ਨੇ ਚੰਗੇਰੇ ਭਵਿੱਖ ਲਈ ਕਾਮਨਾ ਕਰਦੇ ਹੋਏ ਉਸਨੂੰ ਕਿਹਾ ਕਿ ਉਹ ਇਸੇ ਤਰਾਂ ਮਿਹਨਤ ਤੇ ਲਗਨ ਨਾਲ ਆਪਣੀ ਪੜ੍ਹਾਈ ਨੂੰ ਪੂਰੀ ਕਰਕੇ ਉੱਚੇ ਮੁਕਾਮ ਉੱਪਰ ਪਹੁੰਚੇ। ਇਸਦੇ ਨਾਲ ਹੀ ਉਹਨਾਂ ਨੇ ਕਾਲਜ ਦੇ ਬਾਕੀ ਵਿਦਿਆਰਥੀਆਂ ਨੂੰ ਵੀ ਵਧੀਆਂ ਅੰਕ ਪ੍ਰਾਪਤ ਕਰਕੇ ਪਾਸ ਹੋਣ ਦੀ ਵਧਾਈ ਦਿੱਤੀ। 

 

ਇਸ ਮੌਕੇ ਕਾਲਜ ਦੇ ਸਮੂਹ ਸਟਾਫ ਨੇ ਵੀ ਆਪਣੇ ਵਿਦਿਆਰਥੀ ਗੁਰਸਿਮਰਨ ਸਿੰਘ ਨੂੰ ਵਧਾਈ ਦਿੱਤੀ ਅਤੇ ਉਸਦੇ ਰੌਸ਼ਨ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।