Arth Parkash : Latest Hindi News, News in Hindi
ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾ ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਵਿਧਾਇਕ ਸ਼ੈਰੀ ਕਲਸੀ
Saturday, 12 Jul 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਵਿਧਾਇਕ ਸ਼ੈਰੀ ਕਲਸੀ


ਕਿਹਾ-ਪੰਜਾਬ ਦੇਸ਼ ਦਾ ਇਕਲੌਤਾ ਸੂਬਾ, ਜੋ ਆਪਣੇ ਨਾਗਰਿਕਾਂ ਨੂੰ ਸਿਹਤ, ਸਿੱਖਿਆ, ਬਿਜਲੀ ਤੇ ਬੱਸ ਸਫ਼ਰ ਮੁਫ਼ਤ ਮੁਹੱਈਆ ਕਰਵਾ ਰਿਹਾ ਹੈ

ਹਰੇਕ ਨਾਗਰਿਕ ਸਿਹਤ ਸੰਭਾਲ ਸੇਵਾ ਮੁਫ਼ਤ ਹਾਸਲ ਕਰਨ ਲਈ ਯੋਗ ਹੋਵੇਗਾ, ਆਮਦਨ ਦੀ ਕੋਈ ਹੱਦ ਨਹੀਂ ਹੈ

ਬਟਾਲਾ, 13 ਜੁਲਾਈ (2025) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ ਇਲਾਜ ਨਕਦੀ ਰਹਿਤ ਕਰਵਾ ਸਕਦੇ ਹਨ।

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਨ ਵਾਲੀ ਇਹ ਸਕੀਮ 2 ਅਕਤੂਬਰ ਤੋਂ ਸ਼ੁਰੂ ਹੋਵੇਗੀ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦਾ ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾਉਣ ਦੇ ਯੋਗ ਹੋਵੇਗਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਹਰੇਕ ਪਰਿਵਾਰ ਨੂੰ ਸਿਹਤ ਸੰਭਾਲ ਲਈ ਵਿਆਪਕ ਯੋਜਨਾ ਅਧੀਨ ਲਿਆਂਦਾ ਗਿਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਪੰਜਾਬ ਦੀ ਸਮੁੱਚੀ ਤਿੰਨ ਕਰੋੜ ਵਸੋਂ ਨੂੰ ਹੋਵੇਗਾ ਅਤੇ ਹੁਣ ਤੱਕ 550 ਤੋਂ ਵੱਧ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਯੋਜਨਾ ਲਈ ਸੂਚੀਬੱਧ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਗਿਣਤੀ ਇੱਕ ਹਜ਼ਾਰ ਤੱਕ ਵਧਾਈ ਜਾਵੇਗੀ। ਪਹਿਲਾਂ ਹਰੇਕ ਪਰਿਵਾਰ ਸਿਰਫ਼ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ, ਇਸ ਹੱਦ ਨੂੰ ਹੁਣ ਵਧਾ ਕੇ 10 ਲੱਖ ਰੁਪਏ ਤੱਕ ਕਰ ਦਿੱਤਾ ਗਿਆ ਹੈ। ਇਸ ਪਹਿਲਕਦਮੀ ਦੀ ਸ਼ੁਰੂਆਤ ਨਾਲ ਪੰਜਾਬ ਨੇ ਬਾਕੀ ਦੇਸ਼ ਲਈ ਨਵੀਂ ਮਿਸਾਲ ਕਾਇਮ ਕੀਤੀ ਹੈ ਅਤੇ ਪੰਜਾਬ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜੋ ਆਪਣੇ ਨਾਗਰਿਕਾਂ ਨੂੰ ਸਿਹਤ ਸੰਭਾਲ, ਸਿੱਖਿਆ, ਬਿਜਲੀ ਤੇ ਬੱਸ ਸਫ਼ਰ ਮੁਫ਼ਤ ਮੁਹੱਈਆ ਕਰਵਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਸਮੇਤ ਪੰਜਾਬ ਦਾ ਹਰੇਕ ਨਾਗਰਿਕ ਸਿਹਤ ਸੰਭਾਲ ਸੇਵਾ ਮੁਫ਼ਤ ਹਾਸਲ ਕਰਨ ਲਈ ਯੋਗ ਹੋਵੇਗਾ, ਇਸ ਲਈ ਆਮਦਨ ਦੀ ਕੋਈ ਹੱਦ ਨਹੀਂ ਹੈ। ਪਹਿਲਾਂ ਆਮਦਨ ਹੱਦ ਦਾ ਮਾਪਦੰਡ ਹੋਣ ਕਾਰਨ ਸਿਰਫ਼ ਚੋਣਵੇਂ ਪਰਿਵਾਰਾਂ ਨੂੰ ਹੀ ਇਸ ਸਕੀਮ ਅਧੀਨ ਲਾਭ ਮਿਲਦਾ ਸੀ ਪਰ ਹੁਣ ਸਾਰੇ ਪੰਜਾਬ ਵਾਸੀਆਂ ਨੂੰ ਇਸ ਦਾ ਲਾਭ ਮਿਲੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਿਹਤ ਕਾਰਡ, ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀਜ਼) ਰਾਹੀਂ ਜਾਰੀ ਹੋਣਗੇ। ਇਸ ਤੋਂ ਇਲਾਵਾ ਲੋਕ ਆਪਣੇ ਵੋਟਰ ਕਾਰਡ ਜਾਂ ਆਧਾਰ ਕਾਰਡ ਦੀ ਵਰਤੋਂ ਕਰ ਕੇ ਆਨਲਾਈਨ ਰਜਿਸਟਰੇਸ਼ਨ ਰਾਹੀਂ ਵੀ ਸਿਹਤ ਕਾਰਡ ਹਾਸਲ ਕਰ ਸਕਦੇ ਹਨ। ਇਸ ਸਕੀਮ ਅਧੀਨ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਹੱਈਆ ਹੋਵੇਗਾ ਅਤੇ ਪੰਜਾਬ ਦੇ ਕਿਸੇ ਵੀ ਵਾਸੀ ਨੂੰ ਹੁਣ ਵਿੱਤੀ ਤੰਗੀ ਖੁਣੋਂ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ।