Arth Parkash : Latest Hindi News, News in Hindi
ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ
Sunday, 13 Jul 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 15 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਨਸ਼ਾ ਮੁਕਤੀ ਯਾਤਰਾ ਵਿੱਚ ਵੱਡੇ ਪੱਧਰ ਤੇ ਸ਼ਮੂਲੀਅਤ ਕਰਨ ਦੀ ਅਪੀਲ

ਤਰਨ ਤਾਰਨ , 14 ਜੁਲਾਈ:

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਆਰੰਭੀ ਫ਼ੈਸਲਾਕੁੰਨ ਲੜਾਈ ਦੇ ਤਹਿਤ ਪਿੰਡ ਅਤੇ ਵਾਰਡ ਪੱਧਰ `ਤੇ ਜਾ ਕੇ ਰੱਖਿਆ ਕਮੇਟੀਆਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ ਦਾ ਸਿਲਸਿਲਾ 15 ਜੁਲਾਈ ਤੋਂ ਦੁਬਾਰਾ ਸ਼ੁਰੂ ਕੀਤਾ ਜਾ ਰਿਹਾ ਹੈ।

ਨਸ਼ਾ ਮੁਕਤੀ ਯਾਤਰਾ ਤਹਿਤ ਇਨ੍ਹਾਂ ਮੀਟਿੰਗਾਂ ਦਾ ਮੰਤਵ ਪਿੰਡ ਰੱਖਿਆ ਕਮੇਟੀਆਂ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਅਤੇ ਆਮ ਲੋਕਾਂ ਨੂੰ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚਾਉਣ, ਨਸ਼ਾ ਪੀੜਤਾਂ ਦੇ ਇਲਾਜ ਲਈ ਉਨ੍ਹਾਂ ਨੂੰ ਪ੍ਰੇਰ ਕੇ ਨਸ਼ਾ ਮੁਕਤੀ ਕੇਂਦਰਾਂ ਤੱਕ ਲਿਆਉਣ ਲਈ ਜਾਗਰੂਕ ਕਰਨਾ ਹੈ।

ਨਸ਼ਾ ਮੁਕਤੀ ਯਾਤਰਾ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ. ਏ. ਐੱਸ. ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ 4 ਵਿਧਾਨ ਸਭਾ ਹਲਕਿਆਂ ਵਿੱਚ ਇਹ ਯਾਤਰਾ 15 ਜੁਲਾਈ ਤੋਂ ਦੁਬਾਰਾ ਸ਼ੁਰੂ ਹੋਵੇਗੀ। ਇਸ ਸਬੰਧੀ ਰੋਜ਼ਾਨਾ ਹਰ ਵਿਧਾਨ ਸਭਾ ਹਲਕੇ ਦੇ 4 ਤੋਂ 5 ਪਿੰਡਾਂ ਵਿੱਚ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਹਰ ਵਿਧਾਨ ਸਭਾ ਹਲਕੇ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਮੰਤਰੀ ਸਾਹਿਬਾਨ, ਵਿਧਾਇਕਾਂ  ਅਤੇ ਚੇਅਰਮੈਨਾਂ ਵੱਲੋਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਜੁਲਾਈ ਨੂੰ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਨੂਰਪੁਰ, ਪੱਧਰੀ ਕਲਾ, ਪੱਧਰੀ ਖੁਰਦ ਅਤੇ ਢੀਂਡੀਵਾਲ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਮੀਟਿੰਗਾਂ ਹੋਣਗੀਆਂ।
ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਪੰਨਗੋਟਾ, ਬੁਰਜ ਪੂਹਲਾ, ਜਿੰਦਾਵਾਲਾ, ਖੇਡਾ, ਨੌਸ਼ਹਿਰਾ ਪੰਨੂਆਂ ਅਤੇ ਖੱਬੇ ਰਾਜਪੂਤਾਂ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਮੀਟਿੰਗਾਂ ਹੋਣਗੀਆਂ। ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭੁੱਲਰ, ਖੇਲਾ, ਚੱਕ ਮੇਹਰ, ਫਤਿਆਬਾਦ ਅਤੇ ਮੁਹੱਲਾ ਚੰਡੀਗੜ੍ਹ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਮੀਟਿੰਗਾਂ ਕੀਤੀਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 15 ਜੁਲਾਈ ਨੂੰ ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਅਬਾਦੀ ਅਮਰਕੋਟ, ਅੱਡਾ ਅਮਰਕੋਟ, ਅਬਾਦੀ ਮਾਲਕਾ, ਲਾਖਨਾ ਅਤੇ  ਭੰਡਾਲ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਜਾਗਰੂਕਤਾ ਮੀਟਿੰਗਾਂ ਹੋਣਗੀਆਂ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਪਿੰਡਾਂ ਅਤੇ ਵਾਰਡਾਂ ਦੇ ਲੋਕਾਂ ਨੂੰ ਆਪੋ-ਆਪਣੇ ਪਿੰਡ ਨੀਯਤ ਮਿਤੀ ਨੂੰ ਹੋਣ ਵਾਲੀ ਯਾਤਰਾ ਵਿੱਚ ਵੱਡੇ ਪੱਧਰ ਤੇ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਗਿਆ ਹੈ ਕਿ ਜੇਕਰ ਨਸ਼ਿਆਂ ਖ਼ਿਲਾਫ਼ ਅਸੀਂ ਜ਼ਮੀਨੀ ਪੱਧਰ ਤੇ ਇੱਕ ਜੁੱਟ ਨਾ ਹੋਏ ਤਾਂ ਇਸ ਦਾ ਨੁਕਸਾਨ ਸਾਡੀ ਨੌਜਵਾਨ ਪੀੜ੍ਹੀ ਨੂੰ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਸਾਡਾ ਫ਼ਰਜ਼ ਬਣ ਜਾਂਦਾ ਹੈ ਕਿ ਅਸੀਂ ਵੀ ਸਰਕਾਰ ਵੱਲੋਂ ਅਤੇ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਵਿੱਚ ਵਧ ਚੜ੍ ਕੇ ਸਾਥ ਦੇਈਏ।