Arth Parkash : Latest Hindi News, News in Hindi
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੈਰਾਥਨ ਦੌੜਾਕ ਫ਼ੌਜਾ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੈਰਾਥਨ ਦੌੜਾਕ ਫ਼ੌਜਾ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
Monday, 14 Jul 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੈਰਾਥਨ ਦੌੜਾਕ ਫ਼ੌਜਾ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 15 ਜੁਲਾਈ:


ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੈਰਾਥਨ ਦੌੜਾਕ ਫ਼ੌਜਾ ਸਿੰਘ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦਾ ਜਨਮ ਪਿੰਡ ਬਿਆਸ, ਜ਼ਿਲ੍ਹਾ ਜਲੰਧਰ ਵਿੱਚ ਹੋਇਆ ਸੀ। ਉਹ ਦੁਨੀਆ ਦੇ ਪਹਿਲੇ 100 ਸਾਲਾ ਮੈਰਾਥਨ ਦੌੜਾਕ ਬਣੇ ਜਿਨ੍ਹਾਂ ਨੇ ਟੋਰਾਂਟੋ ਮੈਰਾਥਨ 8 ਘੰਟੇ, 11 ਮਿੰਟ ਅਤੇ 6 ਸਕਿੰਟਾਂ ਵਿੱਚ ਪੂਰੀ ਕੀਤੀ।

ਸਪੀਕਰ ਨੇ ਅੱਗੇ ਕਿਹਾ ਕਿ ਉਹ ਸਾਡੀ ਨੌਜਵਾਨ ਪੀੜ੍ਹੀ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹਿਣਗੇ। ਸਾਨੂੰ ਉਨ੍ਹਾਂ ਦੇ ਦਲੇਰ ਅਤੇ ਉਤਸ਼ਾਹੀ ਜੀਵਨ ਤੋਂ ਪ੍ਰੇਰਨਾ ਲੈ ਕੇ ਅੱਗੇ ਵਧਣਾ ਚਾਹੀਦਾ ਹੈ, ਤਾਂ ਜੋ ਅਸੀਂ ਨਵੀਆਂ ਉਚਾਈਆਂ 'ਤੇ ਪਹੁੰਚ ਸਕੀਏ।

ਸਪੀਕਰ ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਉਹਨਾਂ ਨੂੰ ਬਹੁਤ ਦੁੱਖ ਹੋਇਆ ਅਤੇ ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਵਿਛੜੀ ਰੂਹ ਨੂੰ ਸ਼ਾਂਤੀ ਮਿਲੇ। ਇਸ ਦੇ ਨਾਲ ਹੀ ਇਸ ਦੁੱਖ ਦੀ ਘੜੀ ਵਿੱਚ ਵਾਹਿਗਰੂ ਦੁਖੀ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਇਹ ਘਾਟਾ ਸਹਿਣ ਕਰਨ ਦਾ ਬਲ ਬਖਸ਼ੇ।