ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਕੀਤੀ ਗਈ ਦੁਆਰਾ ਸ਼ੁਰੂਆਤ
ਖਡੂਰ ਸਾਹਿਬ/ ਤਰਨ ਤਾਰਨ 15 ਜੁਲਾਈ
ਹਲਕਾ ਖਡੂਰ ਸਾਹਿਬ ਦੇ ਪਿੰਡ ਭੁੱਲਰ, ਫਤਿਆਬਾਦ ਅਤੇ ਮਹੱਲਾ ਚੰਡੀਗੜ ਵਿਖੇ ਖਡੂਰ ਸਾਹਿਬ ਦੇ ਐਮ ਐਲ ਏ ਮਨਜਿੰਦਰ ਸਿੰਘ ਲਾਲਪੁਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੇਅਰਮੈਨ ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂਆਂ , ਹਰਜੀਤ ਸਿੰਘ ਸੰਧੂ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਦੀ ਅੱਜ ਦੁਆਰਾ ਸ਼ੁਰੂਆਤ ਕੀਤੀ ਗਈ ।
ਨਸ਼ਾ ਮੁਕਤੀ ਯਾਤਰਾ ਦੌਰਾਨ ਹਰਜੀਤ ਸਿੰਘ ਸੰਧੂ ਨੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਤਾਕਤ ਨੂੰ ਸਮਝਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਸਾਂਝੀ ਕੀਤੀ ਗਈ ਛੋਟੀ ਜਿਹੀ ਜਾਣਕਾਰੀ ਪ੍ਰਸ਼ਾਸਨ ਲਈ ਵਡਮੁੱਲੀ ਸਾਬਿਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਿਥੇ ਨਸ਼ਾ ਤਸਕਰਾਂ ‘ਤੇ ਕਾਰਵਾਈ ਕਰ ਰਹੀ ਹੈ, ਉਥੇ ਇਸ ਦਲਦਲ ਵਿਚ ਫਸ ਚੁੱਕੀ ਸਾਡੀ ਨੌਜਵਾਨ ਪੀੜ੍ਹੀ ਦੀ ਸੰਭਾਲ ਕਰ ਰਹੀ ਹੈ, ਤੇ ਨਸ਼ਾ ਛੁਡਾਓ ਕੇਂਦਰਾਂ ਵਿੱਚ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਨੂਰਪੁਰ, ਪੱਧਰੀ ਕਲਾ, ਪੱਧਰੀ ਖੁਰਦ ਅਤੇ ਢੀਂਡੀਵਾਲ ਵਿਖੇ ਮਾਰਕੀਟ ਕਮੇਟੀ ਝਬਾਲ ਦੇ ਚੇਅਰਮੈਨ ਸ਼੍ਰੀ ਬਲਵਿੰਦਰ ਸਿੰਘ ਦੀ ਅਗਵਾਈ ਵਿੱਚ ਨਸ਼ਾ ਮੁਕਤੀ ਯਾਤਰਾ ਕੱਢੀ ਗਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ। ਇਸ ਮੌਕੇ ਬਲਵਿੰਦਰ ਸਿੰਘ ਸੰਧੂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਸਮੂਹ ਹਾਜ਼ਰੀਨ ਨੇ ਨਸ਼ਾ ਨਾ ਕਰਨ, ਨਸ਼ਿਆਂ ਤੋਂ ਬਚਣ ਲਈ ਜਾਗਰੂਕਤਾ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਵਿੱਚ ਸਹਾਇਤਾ ਕਰਨ ਦਾ ਪ੍ਰਣ ਲਿਆ। ਇਸ ਮੌਕੇ ਹਲਕਾ ਕੋਆਰਡੀਨੇਟਰ ਜਸਕਰਨ ਸਿੰਘ ਲਾਡੀ ਅਤੇ ਹਲਕਾ ਕੋਆਰਡੀਨੇਟਰ ਕੁਲਦੀਪ ਸਿੰਘ ਪਿੰਡਾਂ ਅਤੇ ਲੋਕਾਂ ਨੇ ਇਸ ਨਸ਼ਾ ਮੁਕਤੀ ਯਾਤਰਾ ਦੇ ਯਾਤਰਾ ਵਿੱਚ ਭਾਗ ਲਿਆ।