Arth Parkash : Latest Hindi News, News in Hindi
ਨਾਮਜ਼ਦਗੀਆਂ ਦੇ ਦੂਜੇ ਦਿਨ ਪੰਚਾਂ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ ਨਾਮਜ਼ਦਗੀਆਂ ਦੇ ਦੂਜੇ ਦਿਨ ਪੰਚਾਂ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ
Monday, 14 Jul 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਨਾਮਜ਼ਦਗੀਆਂ ਦੇ ਦੂਜੇ ਦਿਨ ਪੰਚਾਂ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ

 

 

 

ਹੁਸ਼ਿਆਰਪੁਰ, 15 ਜੁਲਾਈ :  

       ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਜਾਰੀ ਸ਼ਡਿਊਲ ਅਨੁਸਾਰ ਗ੍ਰਾਮ ਪੰਚਾਇਤਾਂ ਵਿਚ ਖਾਲੀ ਅਹੁਦਿਆਂ ਲਈ ਉੱਪ ਚੋਣ 27 ਜੁਲਾਈ 2025 (ਐਤਵਾਰ) ਨੂੰ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਸਰਪੰਚਾਂ ਦੇ 4 ਅਤੇ ਪੰਚਾਂ ਦੇ 151 ਖਾਲੀ ਅਹੁਦਿਆਂ ਨੂੰ ਭਰਨ ਲਈ ਉਪ ਚੋਣ ਹੋਵੇਗੀ।

 

            ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ ਦੇ ਅੱਜ ਦੂਜੇ ਦਿਨ ਸਰਪੰਚਾਂ ਲਈ ਕੋਈ ਨਾਮਜ਼ਦਗੀ ਪ੍ਰਾਪਤ ਨਹੀਂ ਹੋਈ, ਜਦਕਿ ਪੰਚਾਂ ਲਈ 8 ਨਾਮਜ਼ਦਗੀਆਂ ਦਾਖਲ ਕਰਵਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਅੱਜ ਪੰਚਾਂ ਲਈ ਤਲਵਾੜਾ ਵਿਚ 3, ਗੜ੍ਹਸ਼ੰਕਰ ਵਿਚ 2 ਅਤੇ ਹੁਸ਼ਿਆਰਪੁਰ-1 ਵਿਚ 1, ਭੂੰਗਾ ਵਿਚ 1 ਅਤੇ ਮਾਹਿਲਪੁਰ ਵਿਚ 1 ਨਾਮਜ਼ਦਗੀ ਦਾਖਲ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ 14 ਜੁਲਾਈ ਨੂੰ ਨਾਮਜ਼ਦਗੀਆਂ ਦੇ ਪਹਿਲੇ ਦਿਨ ਕੋਈ ਨਾਮਜ਼ਦਗੀ ਦਾਖਲ ਨਹੀਂ ਸੀ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ 17 ਜੁਲਾਈ, 2025 (ਵੀਰਵਾਰ) ਤੱਕ, ਰੋਜ਼ਾਨਾ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰ ਵਿੱਚ ਦਾਖਲ ਕੀਤੀਆਂ ਜਾ ਸਕਦੀਆਂ ਹਨ।

 

ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਜੁਲਾਈ, 2025 (ਸ਼ੁੱਕਰਵਾਰ) ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 19 ਜੁਲਾਈ, 2025 (ਸ਼ਨੀਵਾਰ) ਦੁਪਹਿਰ 3 ਵਜੇ ਤੱਕ ਹੈ।

    ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਾਂ ਪੈਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਸਬੰਧਤ ਪੋਲਿੰਗ ਸਟੇਸ਼ਨ 'ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਜਾ ਰਹੇ ਹਨ।