Arth Parkash : Latest Hindi News, News in Hindi
ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿਖੇ ਕੀਤਾ ਗਿਆ ਜਾਗਰੂਕਤਾ ਪ੍ਰੋਗਰਾਮ ਦਾ ਆਯ ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿਖੇ ਕੀਤਾ ਗਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
Thursday, 17 Jul 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿਖੇ ਕੀਤਾ ਗਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਤਰਨ ਤਾਰਨ, 18 ਜੁਲਾਈ:

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਪਿੰਡ ਬੱਚੜੇ, ਅਲਾਵਲਪੁਰ, ਰੈਸ਼ੀਆਣਾ, ਸ਼ੇਖ ਚੱਕ ਵਿਖੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਥਾਨਕ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਪੰਜਾਬ ਦੀ ਸਥਾਪਨਾ ਲਈ ਸਮਾਜਿਕ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ।

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਜਸਕਰਨ ਸਿੰਘ ਲਾਡੀ ਦੀ ਅਗਵਾਈ ਵਿੱਚ "ਨਸ਼ਾ ਮੁਕਤੀ ਪ੍ਰੋਗਰਾਮ" ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ  ਤਰਨ ਤਾਰਨ ਦੀ ਮਹਿਲਾ ਵਿੰਗ ਦੀ ਜਿਲਾ ਪ੍ਰਧਾਨ ਮੈਡਮ ਅੰਜੂ ਵਰਮਾ, ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪੰਚਾਂ-ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨੇ ਹਿੱਸਾ ਲਿਆ।  

ਜ਼ਿਲ੍ਹਾ ਪ੍ਰਧਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਖਾਤਮੇ ਲਈ ਦ੍ਰਿੜ ਸੰਕਲਪਿਤ ਹੈ।

ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਾ ਵਿਕਣ ਅਤੇ ਵਰਤਣ ਵਾਲਿਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ ਅਤੇ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਲਈ ਪ੍ਰੇਰਿਤ ਕੀਤਾ ਜਾਵੇ, ਜਿੱਥੇ ਮੁਫਤ ਅਤੇ ਢੁਕਵਾਂ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ।

ਪ੍ਰੋਗਰਾਮ ਦੌਰਾਨ ਹਲਕਾ ਕੁਆਰਡੀਨੇਟਰ ਜਸਕਰਨ ਸਿੰਘ ਲਾਡੀ ਨੇ ਪਿੰਡ ਵਾਸੀਆਂ ਨੂੰ  ਨਸ਼ਿਆਂ ਵਿਰੁੱਧ ਸਰਕਾਰ ਦੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਸਮਾਗਮ ਵਿੱਚ ਸਥਾਨਕ ਲੋਕਾਂ ਨੇ ਨਸ਼ਿਆਂ ਦੇ ਵਿਰੁੱਧ ਲੜਾਈ ਵਿੱਚ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਸਹੁੰ ਚੁੱਕੀ ਕਿ ਉਹ ਨਸ਼ਿਆਂ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਸਹਿਯੋਗ ਦੇਣਗੇ।

ਇਸ ਮੌਕੇ ਉਹਨਾਂ ਦੇ ਨਾਲ ਪਾਲ ਸਿੰਘ ਖਾਲਸਾ ਗਿੱਲ ਵੜੈਚ, ਹਰਪਾਲ ਸਿੰਘ ਹੈਪੀ ਕੰਗ ਬਲਾਕ ਪ੍ਰਧਾਨ, ਬਲਜੀਤ ਸਿੰਘ ਜਰਮਸਤਪੁਰ ਬਲਾਕ ਪ੍ਰਧਾਨ, ਬਚਿੱਤਰ ਸਿੰਘ ਪੱਖੋਕੇ ਵਾਇਸ ਕੋਆਰਡੀਨੇਟਰ, ਅਤੇ ਹੋਰ ਪਿੰਡ ਦੇ ਮੋਹਤਬਰ ਆਗੂ ਹਾਜ਼ਰ ਸਨ।