ਲੜਕੀਆਂ ਆਤਮ-ਨਿਰਭਰ ਬਣਨ ਲਈ ਕਿੱਤਾਮੁਖੀ ਕੋਰਸਾਂ ਨਾਲ ਜੁੜਨ - ਚੇਅਰਪਰਸਨ ਹਸਪਤਾਲ ਭਲਾਈ ਸ਼ਾਖਾ
- ਰੈੱਡ ਕਰਾਸ ਵੱਲੋਂ ਮੌਜੂਦਾ ਸਮੇਂ 200 ਤੋਂ ਵਧੇਰੇ ਲੜਕੀਆਂ ਨੂੰ ਕਿੱਤਾਮੁਖੀ ਸਿੱਖਿਆ ਨਾਲ ਜੋੜਿਆ ਜਾ ਰਿਹੈ
- ਬੱਚਿਆਂ ਲਈ ਸਰਟੀਫਿਕੇਟ ਵੰਡ ਸੰਬੰਧੀ ਪ੍ਰੋਗਰਾਮ ਕਰਵਾਇਆ
- ਹੋਣਹਾਰ ਵਿਦਿਆਰਥਣ ਨੂੰ ਸਿਲਾਈ ਮਸ਼ੀਨ ਅਤੇ ਲੋੜਵੰਦ ਪਰਿਵਾਰ ਨੂੰ ਸਾਈਕਲ ਦਿੱਤਾ
ਸੰਗਰੂਰ, 18 ਜੁਲਾਈ (000) - ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਸੰਦੀਪ ਰਿਸ਼ੀ ਅਤੇ ਡਾ: ਕਮਲਦੀਪ ਸ਼ਰਮਾ ਚੇਅਰਪਰਸਨ ਹਸਪਤਾਲ ਭਲਾਈ ਸ਼ਾਖਾ,ਸੰਗਰੂਰ ਦੀ ਰਹਿਨੁਮਾਈ ਹੇਠ ਇੰਡੀਅਨ ਰੈਡ ਕਰਾਸ ਸੋਸਾਇਟੀ ਜ਼ਿਲਾ ਬਰਾਂਚ, ਸੰਗਰੂਰ ਵਿਖੇ ਚਲਾਏ ਜਾ ਰਹੇ ਟ੍ਰੈਂਨਿੰਗ ਸੈਂਟਰ ਦੇ ਵਿਦਿਆਰਥੀਆਂ ਨੂੰ ਆਡੀਟੋਰੀਅਮ ਮਿੰਨੀ ਸਕੱਤਰੇਤ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਬੱਚਿਆਂ ਦੇ ਸਰਟੀਫਿਕੇਟ ਦੇ ਵੰਡਣ ਸੰਬੰਧੀ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਿਲਾਈ ਸੈਂਟਰ ਦੀ ਹੋਣਹਾਰ ਵਿਦਿਆਰਥਣ ਨੂੰ ਸਿਲਾਈ ਮਸ਼ੀਨ ਅਤੇ ਲੋੜਵੰਦ ਪਰਿਵਾਰ ਨੂੰ ਸਾਈਕਲ ਦਿੱਤਾ ਗਿਆ। ਟ੍ਰੈਨਿੰਗ ਦੇ ਰਹੇ ਸੈਂਟਰਾਂ ਦੇ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿੱਚ ਪੰਜਾਬੀ/ਅੰਗਰੇਜ਼ੀ ਸ਼ਾਰਟਹੈਂਡ ਵਿਦਿਆਰਥੀ (38), ਸਿਲਾਈ ਸੈਂਟਰ ਵਿਦਿਆਰਥੀ (07), ਬਿਊਟੀ ਪਾਰਲਰ ਸੈਂਟਰ ਵਿਦਿਆਰਥੀ (50), ਕੰਪਿਊਟਰ ਸੈਂਟਰ ਵਿਦਿਆਰਥੀ (34) ਸ਼ਾਮਿਲ ਸਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਕਮਲਦੀਪ ਸ਼ਰਮਾ ਨੇ ਵੱਧ ਤੋਂ ਵੱਧ ਲੜਕੀਆਂ ਨੂੰ ਆਤਮ-ਨਿਰਭਰ ਬਣਨ ਲਈ ਕਿੱਤਾਮੁਖੀ ਕੋਰਸਾਂ ਨਾਲ ਜੁੜਨ ਦਾ ਸੱਦਾ ਦਿੱਤਾ। ਦੱਸਣਯੋਗ ਹੈ ਕਿ ਰੈੱਡ ਕਰਾਸ ਵੱਲੋਂ ਮੌਜੂਦਾ ਸਮੇਂ 200 ਤੋਂ ਵਧੇਰੇ ਲੜਕੀਆਂ ਨੂੰ ਕਿੱਤਾਮੁਖੀ ਸਿੱਖਿਆ ਨਾਲ ਜੋੜਿਆ ਜਾ ਰਿਹਾ ਹੈ।
ਉਹਨਾਂ ਨੇ ਸਿਖਲਾਈ ਸੈਂਟਰ, ਜਿਵੇਂ ਕਿ ਕੰਪਿਊਟਰ ਸੈਂਟਰ, ਬਿਊਟੀ ਪਾਰਲਰ, ਸ਼ੋਰਟ ਹੈਂਡ ਸੈਂਟਰ ਦੇ ਕੰਮਾਂ ਨੂੰ ਵਧੀਆ ਤਰੀਕੇ ਨਾਲ ਚਲਾਉਣ ਲਈ ਕਿਹਾ। ਸਿਲਾਈ ਦੇ ਲਈ ਵੱਧ ਤੋਂ ਵੱਧ ਲੜਕੀਆਂ ਨੂੰ ਆਤਮ-ਨਿਰਭਰ ਕਰਨ ਲਈ ਉਤਸ਼ਾਹਿਤ ਕੀਤਾ ਜਾਵੇ। ਉਹਨਾਂ ਕਿਹਾ ਕਿ ਅਸਲੀ ਅਰਥਾਂ ਵਿੱਚ ਨਾਰੀ ਸਸ਼ਕਤੀਕਰਨ ਕਰਨ ਲਈ ਲੜਕੀਆਂ ਨੂੰ ਉਹਨਾਂ ਦੇ ਪੈਰਾਂ ਉੱਤੇ ਖੜ੍ਹਾ ਕਰਨਾ ਅੱਜ ਸਮੇਂ ਦੀ ਵੱਡੀ ਲੋੜ ਹੈ। ਉਹਨਾਂ ਨੇ ਸਿਲਾਈ ਪ੍ਰੀਖਿਆ ਉਤੇ ਵੀ ਜੋਰ ਦਿੱਤਾ ਹੈ ਤਾਂ ਜੋ ਲੋੜਵੰਦ ਲੜਕੀਆਂ ਦੇ ਹੁਨਰ ਵਿੱਚ ਵਾਧਾ ਕੀਤਾ ਜਾ ਸਕੇ।
ਉਹਨਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਕੰਪਿਊਟਰ ਅੱਜ ਦੇ ਸਮੇਂ ਦੀ ਜ਼ਰੂਰਤ ਬਣ ਗਈ ਹੈ। ਕੰਪਿਊਟਰ ਦੀ ਸਿਖਲਾਈ ਲਈ ਵੱਧ ਤੋਂ ਵੱਧ ਜ਼ੋਰ ਦਿੱਤਾ ਜਾਵੇ। ਉਹਨਾਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਕੱਤਰ ਰੈਡ ਕਰਾਸ ਨੂੰ ਸਕੂਲਾਂ ਕਾਲਜਾਂ ਵਿੱਚ ਵੱਧ ਤੋਂ ਵੱਧ ਬੱਚਿਆਂ ਨੂੰ ਜਾਗਰੂਕ ਕਰਨ ਬਾਰੇ ਕਿਹਾ ਗਿਆ।ਉਨ੍ਹਾਂ ਵੱਲੋਂ ਰੈੱਡ ਕਰਾਸ ਵੱਲੋਂ ਚਲਾਏ ਜਾ ਰਹੇ ਸਿਖਲਾਈ ਸੈਂਟਰਾਂ ਅਤੇ ਸਟਾਫ ਦੇ ਕੰਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਕਿਹਾ ਗਿਆ।
ਇਸ ਮੌਕੇ ਵਿਦਿਆਰਥਣਾਂ ਨੇ ਗਿੱਧਾ ਅਤੇ ਹੋਰ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ। ਸਮਾਗਮ ਵਿੱਚ ਸ਼੍ਰੀਮਤੀ ਜਸਵੀਰ ਕੌਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ-ਕਮ-ਸਕੱਤਰ, ਇੰਡੀਅਨ ਰੈਡ ਕਰਾਸ ਸੁਸਾਇਟੀ, ਸੰਗਰੂਰ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।